Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਰੁਣਾ, ਪਿਆਰ ਅਤੇ ਸਹਿ-ਅਸਤਿਤਵ ਦਾ ਜੀਵੰਤ ਉਤਸਵ

ਸੰਤ ਨਿਰੰਕਾਰੀ ਮਿਸ਼ਨ ਦੀ ਚੰਡੀਗੜ੍ਹ ਸ਼ਾਖਾ ਵੱਲੋਂ 327 ਯੂਨਿਟ ਖੂਨਦਾਨ

Nirankari, Satguru Mata Sudiksha ji Maharaj, Sant Nirankari charitable Foundation, Sant Nirankari Mission, Blood Donation Camp

Web Admin

Web Admin

5 Dariya News

ਚੰਡੀਗੜ੍ਹ , 24 Apr 2026

Last updated on: Apr 25, 2026, 13:24 IST

ਮਨੁੱਖ ਏਕਤਾ ਦਿਵਸ ਦੇ ਅਵਸਰ ‘ਤੇ ਸੰਤ ਨਿਰੰਕਾਰੀ ਸਤਸੰਗ ਭਵਨ, ਸੈਕਟਰ 30, ਚੰਡੀਗੜ੍ਹ ਵਿੱਚ ਰਕਤਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੌਰਾਨ ਕੁੱਲ 327 ਯੂਨਿਟ ਖੂਨ ਇਕੱਠਾ ਕੀਤਾ ਗਿਆ। ਖੂਨ ਇਕੱਠਾ ਕਰਨ ਦੀ ਪ੍ਰਕਿਰਿਆ ਪੀਜੀਆਈ, ਸੈਕਟਰ 12 ਅਤੇ ਸਰਕਾਰੀ ਮਲਟੀ ਸਪੈਸ਼ਲਟੀ ਹਸਪਤਾਲ, ਸੈਕਟਰ 16 ਦੀਆਂ ਦੋ ਟੀਮਾਂ ਦੇ ਤਜਰਬੇਕਾਰ ਡਾਕਟਰਾਂ ਅਤੇ ਉਨ੍ਹਾਂ ਦੀ ਟੀਮ ਵੱਲੋਂ ਖੂਨਦਾਨ ਦੀ ਪ੍ਰਕਿਰਿਆ ਸੰਪੰਨ ਕੀਤੀ ਗਈ।  

ਸਮੂਹ ਸਮਾਗਮ ਵਿੱਚ ਸਾਰੀ ਸਾਧ ਸੰਗਤ ਨੇ ਤਨ-ਮਨ-ਧਨ ਨਾਲ ਭਰਪੂਰ ਯੋਗਦਾਨ ਦਿੱਤਾ। ਖੂਨਦਾਨ ਕੈਂਪ ਦਾ ਉਦਘਾਟਨ ਕਰਦੇ ਹੋਏ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਸੌਰਭ ਜੋਸ਼ੀ ਜੀ ਨੇ ਸੈਂਕੜਿਆਂ ਦੀ ਗਿਣਤੀ ਵਿੱਚ ਮੌਜੂਦ ਸਵੈਛਿਕ ਖੂਨਦਾਨੀਯਾਂ ਦੀ ਪ੍ਰਸ਼ੰਸਾ ਕੀਤੀ।

ਉਨ੍ਹਾਂ ਕਿਹਾ ਕਿ ਨਿਰੰਕਾਰੀ ਮਿਸ਼ਨ ਦਾ ਸੰਦੇਸ਼ “ਮਨੁੱਖ ਨੂੰ ਮਨੁੱਖ ਹੋ ਪਿਆਰਾ, ਇੱਕ-ਦੂਜੇ ਦਾ ਬਣੇ ਸਹਾਰਾ” ਸਿਰਫ਼ ਸ਼ਬਦਾਂ ਤੱਕ ਸੀਮਿਤ ਨਹੀਂ, ਸਗੋਂ ਦਿਲੋਂ ਜੀਉਣ ਵਾਲਾ ਜੀਵਨ ਦਰਸ਼ਨ ਹੈ। ਇਹ ਆਯੋਜਨ ਕੇਵਲ ਇਕ ਪ੍ਰੋਗਰਾਮ ਨਹੀਂ, ਬਲਕਿ ਪਿਆਰ, ਸਦਭਾਵਨਾ ਅਤੇ ਨਿਸ਼ਕਾਮ ਸੇਵਾ ਦਾ ਜੀਵੰਤ ਉਦਾਹਰਨ ਹੈ।

ਯੁਗ ਪ੍ਰਵਰਤਕ ਬਾਬਾ ਗੁਰਬਚਨ ਸਿੰਘ ਜੀ ਨੇ ਸੱਚ, ਸਾਦਗੀ ਅਤੇ ਸਦਭਾਵਨਾ ਦਾ ਮਾਰਗ ਦਿਖਾਉਂਦੇ ਹੋਏ ਨੌਜਵਾਨਾਂ ਨੂੰ ਨਸ਼ਾ-ਮੁਕਤ ਜੀਵਨ ਅਪਣਾਉਣ ਅਤੇ ਆਪਣੀ ਊਰਜਾ ਨੂੰ ਸਮਾਜ ਸੇਵਾ ਵਿੱਚ ਲਗਾਉਣ ਦੀ ਪ੍ਰੇਰਣਾ ਦਿੱਤੀ। ਬਾਬਾ ਹਰਦੇਵ ਸਿੰਘ ਜੀ ਨੇ “ਖੂਨ ਨਾੜੀਆਂ ਵਿੱਚ ਵਗੇ, ਨਾਲੀਆਂ ਵਿੱਚ ਨਹੀਂ” ਦਾ ਸੰਦੇਸ਼ ਦੇ ਕੇ ਸੇਵਾ ਨੂੰ ਜੀਵਨ ਦਾ ਅਟੁੱਟ ਹਿੱਸਾ ਬਣਾਇਆ, ਜਿਸਨੂੰ ਸਤਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਨਿਰੰਤਰ ਅੱਗੇ ਵਧਾ ਰਹੇ ਹਨ।

‘ਮਨੁੱਖ ਏਕਤਾ ਦਿਵਸ’ 24 ਅਪ੍ਰੈਲ ਨੂੰ ਬਾਬਾ ਗੁਰਬਚਨ ਸਿੰਘ ਜੀ ਦੀ ਪਵਿੱਤਰ ਯਾਦ ਵਿੱਚ ਮਨਾਇਆ ਜਾਂਦਾ ਹੈ। ਇਸ ਮੌਕੇ ਦਿੱਲੀ ਦੇ ਗਰਾਊਂਡ ਨੰਬਰ 8 ਵਿੱਚ ਸਤਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਅਤੇ ਨਿਰੰਕਾਰੀ ਰਾਜਪਿਤਾ ਜੀ ਦੀ ਹਾਜ਼ਰੀ ਵਿੱਚ ਕੇਂਦਰੀ ਸਮਾਗਮ ਆਯੋਜਿਤ ਕੀਤਾ ਗਿਆ। ਇਸਦੇ ਨਾਲ ਹੀ ਦੇਸ਼ ਭਰ ਦੇ ਹਜ਼ਾਰਾਂ ਸਤਸੰਗ ਕੇਂਦਰਾਂ ‘ਤੇ ਵੀ ਸ਼ਰਧਾ ਅਤੇ ਸਮਰਪਣ ਭਾਵ ਨਾਲ ਇਹ ਸਮਾਗਮ ਸਫਲਤਾਪੂਰਵਕ ਮਨਾਇਆ ਗਿਆ। 

ਇਹ ਕੇਵਲ ਇੱਕ ਆਯੋਜਨ ਨਹੀਂ, ਸਗੋਂ ਪਿਆਰ, ਸਦਭਾਵਨਾ ਅਤੇ ਨਿਸ਼ਕਾਮ ਸੇਵਾ ਦਾ ਜੀਵੰਤ ਰੂਪ ਬਣ ਕੇ ਉਭਰਿਆ। ਸੰਤ ਨਿਰੰਕਾਰੀ ਮੰਡਲ ਦੇ ਸਕੱਤਰ ਆਦਰਨੀਯ ਸ਼੍ਰੀ ਜੋਗਿੰਦਰ ਸੁਖੀਜਾ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਮੂਹ ਭਾਰਤ ਵਿੱਚ ਲਗਭਗ 200 ਸਥਾਨਾਂ ‘ਤੇ ਖੂਨਦਾਨ ਕੈਂਪ ਲਗਾਏ ਗਏ, ਜਿਨ੍ਹਾਂ ਰਾਹੀਂ ਲਗਭਗ 40,000 ਯੂਨਿਟ ਖੂਨ ਇਕੱਠਾ ਕੀਤਾ ਗਿਆ। 

ਇਹ ਨਿਸ਼ਕਾਮ ਸੇਵਾ, ਪਰਉਪਕਾਰ ਅਤੇ ਮਨੁੱਖਤਾ ਪ੍ਰਤੀ ਸਮਰਪਣ ਦੀ ਜੀਵੰਤ ਅਭਿਵਿਆਕਤੀ ਹੈ। ਯੁਗ ਪ੍ਰਵਰਤਕ ਬਾਬਾ ਗੁਰਬਚਨ ਸਿੰਘ ਜੀ ਦੀ ਯਾਦ ਵਿੱਚ ਇਹ ਦਿਵਸ ਸਾਲ ਭਰ ਚੱਲਣ ਵਾਲੀ ਸੇਵਾ-ਧਾਰਾ ਦਾ ਸ਼ੁਭ ਆਰੰਭ ਹੈ, ਜਿਸ ਅਧੀਨ ਦੇਸ਼ ਭਰ ਵਿੱਚ ਲਗਭਗ 705 ਸਥਾਨਾਂ ‘ਤੇ ਖੂਨਦਾਨ ਕੈਂਪ ਆਯੋਜਿਤ ਕੀਤੇ ਜਾਣਗੇ, ਜੋ ਕਰੁਣਾ ਅਤੇ ਏਕਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਗੇ।

ਇਸ ਮੌਕੇ ਚੰਡੀਗੜ੍ਹ ਦੇ  ਸੰਯੋਜਕ ਸ਼੍ਰੀ ਨਵਨੀਤ ਪਾਠਕ ਜੀ ਨੇ ਮੇਅਰ ਸ਼੍ਰੀ ਜੋਸ਼ੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਖੂਨਦਾਨ ਦੀ ਇਹ ਪਵਿੱਤਰ ਪਰੰਪਰਾ ਪਿਛਲੇ ਚਾਰ ਦਹਾਕਿਆਂ ਤੋਂ ਨਿਰੰਤਰ ਜਾਰੀ ਹੈ। ਅਜੇ ਤੱਕ 9,174 ਖੂਨਦਾਨ ਕੈਂਪਾਂ ਰਾਹੀਂ ਲਗਭਗ 15,00,230 ਯੂਨਿਟ ਖੂਨ ਇਕੱਠਾ ਕੀਤਾ ਜਾ ਚੁੱਕਾ ਹੈ, ਜੋ ਮਨੁੱਖ ਸੇਵਾ ਪ੍ਰਤੀ ਨਿਰੰਕਾਰੀ ਮਿਸ਼ਨ ਦੀ ਅਟੱਲ ਵਚਨਬੱਧਤਾ ਦਾ ਜੀਵੰਤ ਸਬੂਤ ਹੈ।

 

 

Tags: Nirankari , Satguru Mata Sudiksha ji Maharaj , Sant Nirankari charitable Foundation , Sant Nirankari Mission , Blood Donation Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD