Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ : ਡਾ. ਰਵਜੋਤ ਸਿੰਘ

ਹਰ ਮਹੀਨੇ ਦੇ ਦੂਜੇ ਬੁੱਧਵਾਰ ਨੂੰ ਆਨਲਾਈਨ ਮਿਲਣੀ ਅਤੇ ਮਹੀਨੇ ‘ਚ ਇੱਕ ਵਾਰ ਡਵੀਜ਼ਨ ਅਨੁਸਾਰ ਹੋਵੇਗੀ ਮਿਲਣੀ

Dr Ravjot Singh, AAP Punjab

5 Dariya News

5 Dariya News

5 Dariya News

ਚੰਡੀਗੜ੍ਹ , 24 Apr 2026

Last updated on: Apr 25, 2026, 13:38 IST

ਪੰਜਾਬ ਸਰਕਾਰ ਨੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਲਈ ਮਹੱਤਵਪੂਰਨ ਕਦਮ ਚੁੱਕਦੇ ਹੋਏ ਮਹੀਨੇ ਵਿੱਚ ਦੋ ਐਨ.ਆਰ.ਆਈ. ਮਿਲਣੀਆਂ ਕਰਨ ਦਾ ਫ਼ੈਸਲਾ ਕੀਤਾ ਹੈ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਇਹ ਜਾਣਕਾਰੀ ਦਿੰਦਿਆਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਹਰ ਮਹੀਨੇ ਦੇ ਦੂਜੇ ਬੁੱਧਵਾਰ ਨੂੰ ਆਨਲਾਈਨ ਮਿਲਣੀ ਕਰਵਾਈ ਜਾਵੇਗੀ, ਜਦਕਿ ਮਹੀਨੇ ਵਿੱਚ ਇੱਕ ਵਾਰ ਡਵੀਜ਼ਨ ਅਨੁਸਾਰ ਭੌਤਿਕ/ਫਿਜ਼ੀਕਲ ਮਿਲਣੀ ਹੋਵੇਗੀ।

ਐਨ.ਆਰ.ਆਈ. ਮੰਤਰੀ ਨੇ ਦੱਸਿਆ ਕਿ ਇਹ ਮਿਲਣੀਆਂ ਮਾਲਵਾ-1, ਮਾਲਵਾ-2, ਮਾਝਾ ਅਤੇ ਦੁਆਬਾ ਡਵੀਜ਼ਨਾਂ ਅਨੁਸਾਰ ਆਯੋਜਿਤ ਕੀਤੀਆਂ ਜਾਣਗੀਆਂ, ਤਾਂ ਜੋ ਹਰ ਖੇਤਰ ਦੇ ਐਨ.ਆਰ.ਆਈ. ਪੰਜਾਬੀਆਂ ਨੂੰ ਆਪਣੀਆਂ ਸਮੱਸਿਆਵਾਂ ਦਰਜ ਕਰਵਾਉਣ ਅਤੇ ਉਨ੍ਹਾਂ ਦਾ ਹੱਲ ਕਰਨ ਦੀ ਲਈ ਸੁਵਿਧਾ ਪ੍ਰਾਪਤ ਹੋ ਸਕੇ। ਉਨ੍ਹਾਂ ਦੱਸਿਆ ਕਿ ਆਨਲਾਈਨ ਮਿਲਣੀ ਲਈ ਦਰਖਾਸਤਾਂ ਹਰ ਮਹੀਨੇ ਨਿਰਧਾਰਤ ਮਿਤੀ ਤੋਂ ਤਿੰਨ ਦਿਨ ਪਹਿਲਾਂ ਤੱਕ ਸਵੀਕਾਰ ਕੀਤੀਆਂ ਜਾਣਗੀਆਂ ਅਤੇ ਮਿਲਣੀ ਵਾਲੇ ਦਿਨ ਉਨ੍ਹਾਂ ਦਾ ਨਿਪਟਾਰਾ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਉਪਰਾਲੇ ਦਾ ਮੁੱਖ ਉਦੇਸ਼ ਐਨ.ਆਰ.ਆਈ. ਪੰਜਾਬੀਆਂ ਨਾਲ ਸਿੱਧਾ ਸੰਪਰਕ ਕਾਇਮ ਕਰਨਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨਾ ਹੈ। ਇਸ ਮੌਕੇ ਐਨ.ਆਰ.ਆਈ. ਮਾਮਲਿਆਂ ਦੇ ਸਕੱਤਰ ਵੀ.ਐਨ. ਜਾਡੇ, ਜਲੰਧਰ ਦੇ ਡਵੀਜ਼ਨਲ ਕਮਿਸ਼ਨਰ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਸ਼੍ਰੀ ਰਾਮਵੀਰ, ਸਪੈਸ਼ਲ ਸਕੱਤਰ ਐਨ.ਆਰ.ਆਈ. ਮਾਮਲੇ ਮਿਸਿਜ਼ ਅਮਨਦੀਪ ਕੌਰ, ਏਡੀਜੀਪੀ ਐਨ.ਆਰ.ਆਈ. ਮਾਮਲੇ ਸ਼੍ਰੀ ਆਰ.ਕੇ. ਜੈਸਵਾਲ ਅਤੇ ਏਆਈਜੀ ਸ਼੍ਰੀ ਅਜਿੰਦਰ ਸਿੰਘ ਵੀ ਹਾਜ਼ਰ ਸਨ।

 

Tags: Dr Ravjot Singh , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD