Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਪਿੰਡ ਤਲਵੰਡੀ ਅਰਾਈਆਂ ‘ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਜੈਯੰਤੀ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸਮਾਗਮ ‘ਚ ਸ਼ਿਰਕਤ ਕਰਕੇ ਬਾਬਾ ਸਾਹਿਬ ਦੇ ਸਮਾਨਤਾ ਤੇ ਸਿੱਖਿਆ ਦੇ ਸੰਦੇਸ਼ ਨੂੰ ਪਣਾਉਣ ਦਾ ਦਿੱਤਾ ਸੱਦਾ

Dr Ravjot Singh, AAP Punjab

5 Dariya News

5 Dariya News

5 Dariya News

ਹੁਸ਼ਿਆਰਪੁਰ , 24 Apr 2026

Last updated on: Apr 25, 2026, 14:58 IST

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪਿੰਡ ਤਲਵੰਡੀ ਅਰਾਈਆਂ ਵਿੱਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਜੈਯੰਤੀ ਮੌਕੇ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਬੜੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਬਾਬਾ ਸਾਹਿਬ ਨੂੰ ਯਾਦ ਕੀਤਾ ਗਿਆ।

ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੇ ਦੇਸ਼ ਨੂੰ ਸੰਵਿਧਾਨ ਦੇ ਕੇ ਸਮਾਜ ਦੇ ਹਰ ਵਰਗ ਨੂੰ ਸਮਾਨ ਅਧਿਕਾਰ ਦਿਵਾਉਣ ਦਾ ਇਤਿਹਾਸਕ ਕੰਮ ਕੀਤਾ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦਾ ਜੀਵਨ ਸੰਘਰਸ਼, ਸਿੱਖਿਆ ਅਤੇ ਸਮਾਨਤਾ ਦਾ ਪ੍ਰਤੀਕ ਹੈ, ਜੋ ਅੱਜ ਵੀ ਸਮਾਜ ਨੂੰ ਪ੍ਰੇਰਿਤ ਕਰਦਾ ਹੈ।

ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਨੇ ਸਿੱਖਿਆ ਨੂੰ ਸਮਾਜਿਕ ਬਦਲਾਅ ਦਾ ਸਭ ਤੋਂ ਵੱਡਾ ਸਾਧਨ ਦੱਸਿਆ ਅਤੇ ਸਾਨੂੰ ਉਨ੍ਹਾਂ ਦੇ ਦੱਸੇ ਰਸਤੇ 'ਤੇ ਚੱਲਦਿਆਂ ਸਿੱਖਿਆ, ਸਮਾਨਤਾ ਅਤੇ ਭਾਈਚਾਰੇ ਦੇ ਮੁੱਲਾਂ ਨੂੰ ਅਪਣਾਉਣਾ ਚਾਹੀਦਾ ਹੈ। ਡਾ. ਰਵਜੋਤ ਸਿੰਘ ਨੇ ਹਾਜ਼ਰ ਲੋਕਾਂ ਨਾਲ ਮਿਲ ਕੇ ਬਾਬਾ ਸਾਹਿਬ ਦੇ ਆਦਰਸ਼ਾਂ 'ਤੇ ਚੱਲਣ ਅਤੇ ਸਮਾਜ ਵਿੱਚ ਸਮਾਨਤਾ ਤੇ ਨਿਆਂ ਸਥਾਪਿਤ ਕਰਨ ਦਾ ਸੰਕਲਪ ਵੀ ਲਿਆ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਬਾਬਾ ਸਾਹਿਬ ਡਾ. ਅੰਬੇਡਕਰ ਦੇ ਸੁਪਨਿਆਂ ਅਨੁਸਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਾਬਾ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਸਮਾਜਿਕ ਸਾਂਝ ਨੂੰ ਹੋਰ ਮਜ਼ਬੂਤ ਕਰਨ। 

ਇਸ ਮੌਕੇ ਵੱਡੀ ਗਿਣਤੀ ਵਿੱਚ ਪਤਵੰਤੇ  ਪੰਚਾਇਤ ਮੈਂਬਰ ਅਤੇ ਪਿੰਡ ਵਾਸੀ ਹਾਜ਼ਰ ਸਨ।

 

Tags: Dr Ravjot Singh , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD