Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਸੰਗਰੂਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ

ਧੂਰੀ ਵਿਖੇ ਰਿਹਾਇਸ਼ੀ ਮਕਾਨ ‘ਚ ਕੱਚ ਦੀ ਬੋਤਲ ਵਿੱਚ ਪੈਟਰੋਲ ਨੂੰ ਅੱਗ ਲਗਾ ਕੇ ਸੁੱਟਣ ਵਾਲੀ ਵਾਰਦਾਤ ਹੱਲ- ਸਰਤਾਜ ਸਿੰਘ ਚਾਹਲ

Crime News Punjab, Punjab Police, Police, Crime News, Sangrur Police, Sangrur

Web Admin

Web Admin

5 Dariya News

ਸੰਗਰੂਰ , 24 Apr 2026

Last updated on: Apr 25, 2026, 15:02 IST

ਸੰਗਰੂਰ ਦੇ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਹੈ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਪੁਲਿਸ ਨੇ ਧੂਰੀ ਵਿਖੇ ਰਿਹਾਇਸ਼ੀ ਮਕਾਨ ‘ਚ ਕੱਚ ਦੀ ਬੋਤਲ ਵਿੱਚ ਪੈਟਰੋਲ ਨੂੰ ਅੱਗ ਲਗਾ ਕੇ ਸੁੱਟਣ ਵਾਲੀ ਵਾਰਦਾਤ ਹੱਲ ਕਰ ਲਈ। ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਐਸ ਐਸ ਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਥਾਣਾ ਸਿਟੀ ਧੂਰੀ ਦੇ ਏਰੀਆ ਵਿੱਚ ਰਿਹਾਇਸ਼ੀ ਮਕਾਨ ਵਿੱਚ ਕੱਚ ਦੀ ਬੋਤਲ ਵਿੱਚ ਪੈਟਰੌਲ ਪਾ ਕੇ ਉਸਨੂੰ ਅੱਗ ਲਗਾ ਕੇ ਸੁੱਟਣ ਵਾਲੇ 03 ਦੋਸੀਆਂ ਨੂੰ ਗ੍ਰਿਫਤਾਰ ਕਰਕੇ ਵਾਰਦਾਤ ਸਮੇਂ ਵਰਤਿਆ ਮੋਟਰਸਾਇਕਲ ਵੀ ਬ੍ਰਾਮਦ ਕਰਵਾ ਲਿਆ ਗਿਆ ਹੈ। 

ਸ੍ਰੀ ਚਾਹਲ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਸਿਟੀ ਧੂਰੀ ਵਿਖੇ ਇਤਲਾਹ ਮਿਲੀ ਸੀ ਕਿ ਮਿਤੀ 20.04.2026 ਨੂੰ ਕਰੀਬ 11 ਵਜੇ ਰਾਤ 03 ਅਣਪਛਾਤਿਆਂ ਨੇ ਦਰਸ਼ਨ ਕੁਮਾਰ ਵਾਸੀ ਧੂਰੀ ਦੇ ਰਿਹਾਇਸ਼ੀ ਮਕਾਨ ਅੰਦਰ ਕੱਚ ਦੀ ਬੋਤਲ ਵਿੱਚ ਪੈਟਰੋਲ ਪਾ ਕੇ ਅੱਗ ਲਗਾ ਕੇ ਸੁੱਟਿਆ ਸੀ। ਜਿਸ ‘ਤੇ ਮੁਕੱਦਮਾ ਨੰਬਰ 59 ਮਿਤੀ 21.04.2026 ਅ/ਧ 326(ਜੀ) ਬੀ ਐਨ ਐਸ ਅਤੇ 05 ਦੀ ਪੰਜਾਬ ਪ੍ਰੀਵੈਂਨਸ਼ਨ ਆਫ ਡੈਮੇਜ ਟੂ ਪਬਲਿਕ ਐਂਡ ਪ੍ਰਾਈਵੇਟ ਪ੍ਰਾਪਰਟੀ ਐਕਟ 2014 ਅਧੀਨ ਥਾਣਾ ਸਿਟੀ ਧੂਰੀ ਵਿਖੇ 03 ਅਣਪਛਾਤੇ ਦੋਸ਼ੀਆਂ ਖ਼ਿਲਾਫ਼ ਦਰਜ ਕਰਕੇ ਤਫਤੀਸ਼ ਕੀਤੀ ਗਈ। 

ਐਸ ਐਸ ਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਇਸ ਮੁਕੱਦਮੇ ਨੂੰ ਹੱਲ ਕਰਨ ਲਈ ਐਸ ਪੀ ਜਾਂਚ ਦਵਿੰਦਰ ਅੱਤਰੀ ਦੀ ਅਗਵਾਈ ਹੇਠ ਡੀ ਐਸ ਪੀ ਧੂਰੀ ਗੁਰਪ੍ਰੀਤ ਸਿੰਘ, ਅਤੇ ਡੀ ਐਸ ਪੀ (ਡਿਟੈਕਟਿਵ) ਸੰਗਰੂਰ ਸੰਜੀਵ ਸਿੰਗਲਾ ਦੀ ਨਿਗਰਾਨੀ ਹੇਠ ਇੰਚਾਰਜ ਸੀ.ਆਈ.ਏ ਬਹਾਦਰ ਸਿੰਘ ਵਾਲਾ ਇੰਸਪੈਕਟਰ ਸੰਦੀਪ ਸਿੰਘ ਅਤੇ ਮੁੱਖ ਅਫਸਰ ਥਾਣਾ ਸਿਟੀ ਧੂਰੀ ਇੰਸਪੈਕਟਰ ਜਸਵੀਰ ਸਿੰਘ ਦੀਆਂ ਟੀਮਾਂ ਬਣਾ ਕੇ ਤਫਤੀਸ਼ ਕੀਤੀ ਗਈ। ਐਸ ਐਸ ਪੀ ਨੇ ਦੱਸਿਆ ਕਿ ਇਸ ਦੌਰਾਨ ਲਮਿਤੀ 23.04.2026 ਨੂੰ ਦੋਸੀਆਾਂ ਵੰਸ਼ ਉਰਫ ਕਾਲੀ ਪੁੱਤਰ ਰਾਹੁਲ, ਸਮੀਰ ਉਰਫ ਕਾਕਾ ਪੁੱਤਰ ਸੰਜੀਵ ਕੁਮਾਰ, ਸਮੀਰ ਉਰਫ ਪੋਪੀ ਪੁੱਤਰ ਰਾਮਵੀਰ ਵਾਸੀਆਨ ਨੇੜੇ ਬੱਸ ਸਟੈਂਡ, ਧੂਰੀ ਨੂੰ ਨਾਮਜਦ ਕਰਕੇ ਗ੍ਰਿਫਤਾਰ ਕੀਤਾ ਗਿਆ ਤੇ ਵਾਰਦਾਤ ਸਮੇਂ ਵਰਤਿਆ ਮੋਟਰਸਾਇਕਲ ਬ੍ਰਾਮਦ ਕੀਤਾ ਗਿਆ। 

ਇਨ੍ਹਾਂ ਤੋਂ ਡੂੰਘਾਈ ਨਾਲ ਪੁੱਛ ਗਿੱਛ ਕਰਨ ‘ਤੇ ਇਹ ਗੱਲ ਸਾਹਮਣੇ ਆਈ ਕਿ ਉਹਨਾਂ ਨੇ ਰੋਹਿਤ ਉਰਫ ਘੋੜਾ ਪੁੱਤਰ ਰਾਜਨ ਵਾਸੀ ਨੇੜੇ ਬੱਸ ਸਟੈਂਡ ਧੂਰੀ ਦੇ ਕਹਿਣ ‘ਤੇ ਉਸਦੇ ਸਹੁਰੇ ਰਣਜੀਤ ਸਿੰਘ ਦੇ ਮਕਾਨ ਅੰਦਰ ਕੱਚ ਦੀ ਬੋਤਲ ਵਿੱਚ ਪੈਟਰੋਲ ਪਾ ਕੇ ਅੱਗ ਲਗਾ ਕੇ ਸੁੱਟਣਾ ਸੀ, ਪ੍ਰੰਤੂ ਗਲਤੀ ਨਾਲ ਉਹਨਾਂ ਨੇ ਦਰਸ਼ਨ ਕੁਮਾਰ ਦੇ ਮਕਾਨ ਅੰਦਰ ਕੱਚ ਦੀ ਬੋਤਲ ਵਿੱਚ ਪੈਟਰੌਲ ਪਾ ਕੇ ਅੱਗ ਲਗਾ ਕੇ ਸੁੱਟ ਦਿੱਤਾ ਸੀ। 

ਉਨ੍ਹਾਂ ਕਿਹਾ ਕਿ ਦੋਸੀਆਂ ਦਾ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ, ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

 

Tags: Crime News Punjab , Punjab Police , Police , Crime News , Sangrur Police , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD