Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਭਗਵੰਤ ਮਾਨ ਸਰਕਾਰ ਨੇ ਸਿੱਖਿਆ ਕ੍ਰਾਂਤੀ ਰਾਹੀਂ ਸੂਬੇ ਦੇ ਸਕੂਲਾਂ ਦੀ ਬਦਲੀ ਨੁਹਾਰ : ਨਰਿੰਦਰ ਕੌਰ ਭਰਾਜ

ਫੱਗੂਵਾਲਾ ਸਰਕਾਰੀ ਸਕੂਲ ਵਿੱਚ 25.68 ਲੱਖ ਦੀ ਲਾਗਤ ਨਾਲ ਸਾਇੰਸ ਅਤੇ ਸਕਿਲ ਕੁਆਲੀਫਿਕੇਸ਼ਨ ਲੈਬ ਦਾ ਉਦਘਾਟਨ, ਨਵੀਨੀਕਰਨ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ

Narinder Kaur Bharaj, AAP Punjab, Sangrur

Web Admin

Web Admin

5 Dariya News

ਸੰਗਰੂਰ , 24 Apr 2026

Last updated on: Apr 25, 2026, 15:04 IST

ਸੰਗਰੂਰ ਦੇ ਵਿਧਾਇਕਾ ਬੀਬੀ ਨਰਿੰਦਰ ਕੌਰ ਭਰਾਜ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲਿਆਂਦੀ ਗਈ ਸਿੱਖਿਆ ਕ੍ਰਾਂਤੀ ਨਾਲ ਸੂਬੇ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਵਿੱਚ ਵੱਡਾ ਬਦਲਾਅ ਆਇਆ ਹੈ ਅਤੇ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਵਿਧਾਇਕਾ ਨੇ ਅੱਜ ਪਿੰਡ ਫੱਗੂਵਾਲਾ ਵਿਖੇ ਜਥੇਦਾਰ ਜੰਗੀਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ 25.68 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਆਧੁਨਿਕ ਸਾਇੰਸ ਲੈਬ, ਨੈਸ਼ਨਲ ਸਕਿਲ ਕੁਆਲੀਫਿਕੇਸ਼ਨ ਲੈਬ ਅਤੇ ਸਕੂਲ ਦੇ ਨਵੀਨੀਕਰਨ ਕਾਰਜਾਂ ਦਾ ਉਦਘਾਟਨ ਕੀਤਾ ਅਤੇ ਇਹ ਸਹੂਲਤਾਂ ਵਿਦਿਆਰਥੀਆਂ ਨੂੰ ਸਮਰਪਿਤ ਕੀਤੀਆਂ।

ਇਸ ਮੌਕੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਬੀਬੀ ਭਰਾਜ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਨਿੱਜੀ ਸਕੂਲਾਂ ਨਾਲੋਂ ਵੀ ਬਿਹਤਰ ਸਿੱਖਿਆ ਪ੍ਰਦਾਨ ਕਰਨਾ ਮਾਨ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਲੈਬਾਂ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨਾਲ ਵਿਦਿਆਰਥੀਆਂ ਨੂੰ ਪ੍ਰਯੋਗਾਤਮਕ ਸਿੱਖਿਆ ਮਿਲੇਗੀ ਅਤੇ ਉਨ੍ਹਾਂ ਦੇ ਭਵਿੱਖ ਲਈ ਨਵੇਂ ਰਸਤੇ ਖੁੱਲ੍ਹਣਗੇ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਵੱਡੇ ਸੁਧਾਰਾਂ ਨਾਲ ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਦੀ ਦਰ ਵਿੱਚ ਵਾਧਾ ਹੋਇਆ ਹੈ ਅਤੇ ਮਾਪਿਆਂ ਦਾ ਭਰੋਸਾ ਵੀ ਵਧਿਆ ਹੈ। ਉਨ੍ਹਾਂ ਸਕੂਲ ਵਿੱਚ ਹੋਏ ਨਵੀਨੀਕਰਨ ਕਾਰਜਾਂ ਲਈ ਸਕੂਲ ਪ੍ਰਬੰਧਨ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਵਿਸ਼ੇਸ਼ ਧੰਨਵਾਦ ਕੀਤਾ।

ਇਸ ਦੌਰਾਨ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਗੁਰਪ੍ਰੀਤ ਸਿੰਘ, ਲਖਵਿੰਦਰ ਸਿੰਘ ਲੱਖਾ, ਲਖਵਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਤਰਵਿੰਦਰ ਕੌਰ, ਪਿੰਡ ਦੇ ਸਰਪੰਚ ਗੁਰਪ੍ਰੀਤ ਸਿੰਘ, ਸਮੂਹ ਗ੍ਰਾਮ ਪੰਚਾਇਤ ਮੈਂਬਰ, ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Narinder Kaur Bharaj , AAP Punjab , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD