Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ

Kuljit Singh Randhawa, AAP Punjab, Mukh Mantri Teerth Yatra, Mukh Mantri Tirth Yatra Scheme, Zirakpur

Web Admin

Web Admin

5 Dariya News

ਜ਼ੀਰਕਪੁਰ , 24 Apr 2026

Last updated on: Apr 25, 2026, 15:31 IST

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਜ਼ੀਰਕਪੁਰ ਦੇ ਪਿੰਡ ਨਗਲਾ ਤੋਂ ਸ਼ਰਧਾਲੂਆਂ ਦੀ 25ਵੀਂ ਬੱਸ ਨੂੰ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨੇ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਇਹ ਯੋਜਨਾ ਸਾਡੇ ਬਜ਼ੁਰਗਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕਰਦੀ ਹੈ, ਜੋ ਕਿ ਭਗਵੰਤ ਸਿੰਘ ਮਾਨ ਸਰਕਾਰ ਦੀ ਇਕ ਸਰਾਹਣਯੋਗ ਪਹਿਲ ਹੈ।

ਉਨ੍ਹਾਂ ਦੱਸਿਆ ਕਿ ਤਿੰਨ ਦਿਨਾਂ ਦੀ ਇਸ ਯਾਤਰਾ ਦੌਰਾਨ ਸੰਗਤਾਂ ਨੂੰ ਦਰਬਾਰ ਸਾਹਿਬ, ਦੁਰਗਿਆਣਾ ਮੰਦਿਰ, ਵਾਲਮੀਕਿ ਤੀਰਥ ਸਥਲ ਦੇ ਦਰਸ਼ਨਾਂ ਤੋਂ ਇਲਾਵਾ ਹੋਰ ਇਤਿਹਾਸਕ ਤੇ ਅਹਿਮ ਸਥਾਨਾਂ ਜਿਵੇਂ ਜਲ੍ਹਿਆਂਵਾਲਾ ਬਾਗ਼ ਤੇ ਵਾਹਗਾ ਸਰਹੱਦ ਦਿਖਾਏ ਜਾਣਗੇ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਜਿੱਥੇ ਭਾਈਚਾਰਕ ਸਾਂਝਾਂ ਬਣਨਗੀਆਂ ਉੱਥੇ ਕਈਆਂ ਦੀ ਧਾਰਮਿਕ ਯਾਤਰਾ ਦੀ ਉਮੰਗ ਵੀ ਪੂਰੀ ਹੋਵੇਗੀ।

ਉਨ੍ਹਾਂ ਨੇ ਕਿਹਾ ਕਿ ਬਜ਼ੁਰਗਾਂ ਦੇ ਚਿਹਰਿਆਂ ‘ਤੇ ਖੁਸ਼ੀ ਅਤੇ ਮਨਾਂ ਵਿੱਚ ਸ਼ਰਧਾ ਦੇ ਨਾਲ ਯਾਤਰਾ ਲਈ ਰਵਾਨਾ ਹੋਣਾ ਸਾਡੇ ਲਈ ਮਾਣ ਦੀ ਗੱਲ ਹੈ। ਇਸ ਤਰ੍ਹਾਂ ਦੀਆਂ ਪਹਿਲਾਂ ਸਮਾਜ ਵਿੱਚ ਆਧਿਆਤਮਿਕਤਾ ਅਤੇ ਸਾਂਝੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ। ਵਿਧਾਇਕ ਰੰਧਾਵਾ ਨੇ ਇਹ ਵੀ ਦੱਸਿਆ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ ਇਹ ਯੋਜਨਾ ਲਗਾਤਾਰ ਜਾਰੀ ਰਹੇਗੀ ਤਾਂ ਜੋ ਵੱਧ ਤੋਂ ਵੱਧ ਸ਼ਰਧਾਲੂ ਇਸ ਦਾ ਲਾਭ ਲੈ ਸਕਣ।

ਇਸ ਮੌਕੇ ਸਥਾਨਕ ਪ੍ਰਸ਼ਾਸਨਿਕ ਅਧਿਕਾਰੀ ਅਤੇ ਇਲਾਕੇ ਦੇ ਪ੍ਰਮੁੱਖ ਵਿਅਕਤੀ ਵੀ ਹਾਜ਼ਰ ਸਨ।

 

Tags: Kuljit Singh Randhawa , AAP Punjab , Mukh Mantri Teerth Yatra , Mukh Mantri Tirth Yatra Scheme , Zirakpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD