Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਖੇਡਾਂ ਨਸ਼ਿਆਂ ਤੋਂ ਦੂਰ ਰਹਿਣ ਦਾ ਸਭ ਤੋਂ ਵਧੀਆ ਸਾਧਨ : ਲਖਬੀਰ ਸਿੰਘ ਰਾਏ

ਨੌਜਵਾਨ ਵਰਗ ਨੂੰ ਰਾਜ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਜੰਗ ਵਿੱਚ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ

Lakhbir Singh Rai, AAP Punjab, Dr Sona Thind, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 24 Apr 2026

Last updated on: Apr 25, 2026, 15:38 IST

ਨਸ਼ਿਆਂ ਦੇ ਕੋਹੜ ਨੂੰ ਜੜੋਂ ਖ਼ਤਮ ਕਰਨ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲਗਾਤਾਰ ਸਾਰਥਕ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਸਥਾਨਕ ਬੱਚਤ ਭਵਨ ਵਿਖੇ “ਨਸ਼ਾ ਮੁਕਤ ਭਾਰਤ ਅਭਿਆਨ” ਤਹਿਤ ਕਰਵਾਏ ਇਕ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤਾ।

 ਵਿਧਾਇਕ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਹਰ ਵਰਗ ਵੱਲੋਂ ਸਰਾਹਨਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਖੇਡਾਂ ਨਸ਼ਿਆਂ ਤੋਂ ਦੂਰ ਰਹਿਣ ਦਾ ਸਭ ਤੋਂ ਵਧੀਆ ਸਾਧਨ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦੇ ਮੈਦਾਨ ਅਤੇ ਸੁਵਿਧਾਵਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ ਤਾਂ ਜੋ ਸ਼ਹਿਰਾਂ ਅਤੇ ਪਿੰਡਾਂ ਦੇ ਬੱਚੇ ਅਤੇ ਨੌਜਵਾਨ ਆਪਣੇ ਹੁਨਰ ਨੂੰ ਨਿਖਾਰ ਸਕਣ। 

ਉਨ੍ਹਾਂ ਨੌਜਵਾਨ ਵਰਗ ਨੂੰ ਰਾਜ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਵਿੱਢੀ ਜੰਗ ਵਿੱਚ ਮੋਹਰੀ ਭੂਮਿਕਾ ਨਿਭਾਉਣ ਲਈ ਸੱਦਾ ਦਿੱਤਾ। ਉਨ੍ਹਾਂ ਕਿਹਾ ਨੌਜਵਾਨ ਸਾਡੇ ਦੇਸ਼ ਅਤੇ ਸੂਬੇ ਦਾ ਰੋਸ਼ਨ ਭਵਿੱਖ ਹਨ ਅਤੇ ਸਾਡੀ ਨਵੀਂ ਪੀੜ੍ਹੀ ਨੂੰ ਨਸ਼ਿਆਂ ਖ਼ਿਲਾਫ਼ ਡੱਟ ਕੇ ਪਹਿਰਾ ਦੇਣ ਦੀ ਲੋੜ ਹੈ ਤਾਂ ਜ਼ੋ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਇਆ ਜਾ ਸਕੇ।

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਕਿਹਾ ਕਿ ਖੇਡਾਂ ਨਾ ਸਿਰਫ਼ ਬੱਚਿਆਂ ਦੀ ਸਰੀਰਕ ਤੰਦਰੁਸਤੀ ਨੂੰ ਮਜ਼ਬੂਤ ਕਰਦੀਆਂ ਹਨ, ਸਗੋਂ ਉਨ੍ਹਾਂ ਵਿੱਚ ਅਨੁਸ਼ਾਸਨ, ਟੀਮ ਵਰਕ ਅਤੇ ਆਤਮ-ਵਿਸ਼ਵਾਸ ਵੀ ਵਿਕਸਿਤ ਕਰਦੀਆਂ ਹਨ। ਇਸ ਨਾਲ ਬੱਚਿਆਂ ਦੀ ਊਰਜਾ ਸਕਾਰਾਤਮਕ ਦਿਸ਼ਾ ਵਿੱਚ ਲੱਗਦੀ ਹੈ ਅਤੇ ਉਹ ਨਕਾਰਾਤਮਕ ਆਦਤਾਂ ਤੋਂ ਦੂਰ ਰਹਿੰਦੇ ਹਨ।

 ਡਿਪਟੀ ਕਮਿਸ਼ਨਰ ਨੇ ਮਾਪਿਆਂ ਅਤੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਵੱਧ ਤੋਂ ਵੱਧ ਖੇਡਾਂ ਵੱਲ ਪ੍ਰੇਰਿਤ ਕਰਨ ਤਾਂ ਜੋ ਇੱਕ ਤੰਦਰੁਸਤ ਅਤੇ ਨਸ਼ਾ-ਮੁਕਤ ਸਮਾਜ ਦੀ ਨਿਰਮਾਣ ਕੀਤਾ ਜਾ ਸਕੇ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਅਤੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਖੇਡਾਂ ਦਾ ਸਮਾਨ ਵੰਡਿਆ ਅਤੇ ਸਕੂਲੀ ਬੱਚਿਆਂ ਅਤੇ ਅਧਿਅਪਕਾਂ ਵੱਲੋਂ ‘ਸੇ ਨੋ ਟੂ ਡਰੱਗ’ ਦੀ ਸੁਹੰ ਚੁੱਕਵਾਈ ਗਈ। 

ਸਕੂਲਾਂ ਦੇ ਅਧਿਆਪਕਾਂ ਨੇ ਖੁਦ ਅਤੇ ਬੱਚਿਆਂ ਨੂੰ ਨਸ਼ੇ ਤੋ ਦੂਰ ਰੱਖਣ ਦਾ ਪ੍ਰਣ ਲਿਆ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ੍ਰੀਮਤੀ ਜਸਵੀਰ ਕੌਰ, ਉਪ ਜ਼ਿਲਾ ਸਿੱਖਿਆ ਅਫਸਰ ਦੀਦਾਰ ਸਿੰਘ ਮਾਂਗਟ, ਜ਼ਿਲ੍ਹਾ ਨੋਡਲ ਅਫਸਰ ਦੀਪਕ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਅਧਿਆਪਕ ਅਤੇ ਵਿਦਿਆਰਥੀ ਹਾਜਰ ਸਨ।

 

Tags: Lakhbir Singh Rai , AAP Punjab , Dr Sona Thind , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD