Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਕੁਲਵੰਤ ਸਿੰਘ ਪੰਡੋਰੀ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਚੀਮਾ ਦੇ 14.96 ਲੱਖ ਦੇ ਵਿਕਾਸ ਕੰਮਾਂ ਦਾ ਉਦਘਾਟਨ

ਪੀ ਐੱਮ ਸ਼੍ਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਵਿਚ 7.48 ਲੱਖ ਦੀ ਲਾਗਤ ਨਾਲ ਬਣੀ ਐੱਨ ਐੱਸ ਕਿਊ ਐੱਫ ਲੈਬ

Kulwant Singh Pandori, AAP Punjab, Punjab Sikhya Kranti

Gurpreet Singh

Gurpreet Singh

5 Dariya News

ਬਰਨਾਲਾ , 25 Apr 2026

Last updated on: Apr 25, 2026, 15:54 IST

ਪੰਜਾਬ ਸਰਕਾਰ ਦੀ 'ਸਿੱਖਿਆ ਕ੍ਰਾਂਤੀ 2.0' ਮੁਹਿੰਮ ਤਹਿਤ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਚੀਮਾ ਵਿਖੇ ਇੱਕ ਵਿਸ਼ੇਸ਼ ਉਦਘਾਟਨ ਸਮਾਰੋਹ ਕਰਵਾਇਆ ਗਿਆ। ਇਸ ਸਮਾਗਮ ਵਿੱਚ ਹਲਕਾ ਮਹਿਲ ਕਲਾਂ ਦੇ ਐੱਮ.ਐੱਲ.ਏ. ਅਤੇ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਸ. ਕੁਲਵੰਤ ਸਿੰਘ ਪੰਡੋਰੀ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ।

ਸਮਾਰੋਹ ਦੌਰਾਨ ਵਿਧਾਇਕ ਸ. ਪੰਡੋਰੀ ਵੱਲੋਂ ਸਕੂਲ ਵਿੱਚ ਲਗਭਗ 14.96 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਗਏ 2 ਨਵੇਂ ਕਮਰਿਆਂ ਦਾ ਅਤੇ ਪੀ ਐੱਮ ਸ਼੍ਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਵਿਖੇ 7.48 ਲੱਖ ਦੀ ਲਾਗਤ ਨਾਲ ਬਣੀ ਨੈਸ਼ਨਲ ਸਕਿਲਜ਼ ਕੁਆਲੀਫੀਕੇਸ਼ਨ ਫਰੇਮਵਰਕ ਲੈਬ ਦਾ ਰਸਮੀ ਤੌਰ 'ਤੇ ਉਦਘਾਟਨ ਕੀਤਾ ਗਿਆ।  ਇਸ ਮੌਕੇ ਸਕੂਲ ਦੇ ਵਿਕਾਸ ਕਾਰਜਾਂ ਦਾ ਵੇਰਵਾ ਸਾਂਝਾ ਕਰਦਿਆਂ ਦੱਸਿਆ ਗਿਆ ਕਿ ਸਾਲ 2022 ਤੋਂ ਮਾਰਚ 2026 ਤੱਕ ਸਕੂਲ ਦੇ ਵਿਕਾਸ ਲਈ ਕੁੱਲ 40.96 ਲੱਖ ਰੁਪਏ ਦੀਆਂ ਗ੍ਰਾਂਟਾਂ ਪ੍ਰਾਪਤ ਹੋ ਚੁੱਕੀਆਂ ਹਨ। 

ਸਾਲ 2024-25 ਦੌਰਾਨ ਸਕੂਲ ਦੀ ਮੇਜਰ ਰਿਪੇਅਰ ਲਈ 11.50 ਲੱਖ ਰੁਪਏ ਦੀ ਰਾਸ਼ੀ ਖਰਚ ਕੀਤੀ ਗਈ।ਸਾਲ 2023-24 ਵਿੱਚ ਸਕੂਲ ਦੀ ਚਾਰਦੀਵਾਰੀ ਲਈ 14.50 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਸੀ। ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਜਿੰਦਰ ਪਾਲ ਸਿੰਘ ਨੇ ਕਿਹਾ ਕਿ ਸਕੂਲਾਂ ਵਿਚ ਮਿਆਰੀ ਸਿੱਖਿਆ ਉੱਤੇ ਧਿਆਨ ਦਿੱਤਾ ਜਾ ਰਿਹਾ ਹੈ।

ਇਸ ਮੌਕੇ ਪੀ.ਏ.ਬਿੰਦਰ ਸਿੰਘ ਖਾਲਸਾ ਅਤੇ ਹਰਮਨਜੀਤ ਸਿੰਘ, ਗੁਰਜੀਤ ਸਿੰਘ ਧਾਲੀਵਾਲ, ਸਿੱਖਿਆ ਕੋਆਰਡੀਨੇਟਰ ਚਰਨਜੀਤ ਸਿੰਘ, ਬਲਾਕ ਸੰਮਤੀ ਮੈਂਬਰ ਸੰਦੀਪ ਸਿੰਘ,  ਪ੍ਰਦੀਪ ਸਿੰਘ, ਬੀ ਐੱਨ ਓ ਜਸਵਿੰਦਰ ਸਿੰਘ ਅਤੇ ਇਲਾਕੇ ਦੇ ਕਈ ਪਤਵੰਤੇ ਮੌਜੂਦ ਸਨ।

 

Tags: Kulwant Singh Pandori , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD