Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਸ਼ੈਰੀ ਕਲਸੀ ਨੇ ਬਟਾਲਾ ਸ਼ਹਿਰ ਵਿੱਚ ਵਿਕਾਸ ਕਾਰਜਾਂ ਦੀ ਰਫ਼ਤਾਰ ਕੀਤੀ ਹੋਰ ਤੇਜ਼

ਵਾਰਡ ਨੰਬਰ 35 ਵਿੱਚ ਪੁਰੀਆਂ ਮੁਹੱਲਾ ਵਿਖੇ ਗਲੀਆਂ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ

Shery Kalsi, Amansher Singh Shery Kalsi, AAP Punjab, Batala

Gurpreet Singh

Gurpreet Singh

5 Dariya News

ਬਟਾਲਾ , 25 Apr 2026

Last updated on: Apr 25, 2026, 16:08 IST

ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਵਾਰਡ ਨੰਬਰ 35 ਵਿੱਚ ਪੁਰੀਆਂ ਮੁਹੱਲਾ ਵਿਖੇ ਗਲੀਆਂ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਦੇ ਵਿਕਾਸ ਲਈ ਨਿਰੰਤਰ ਯਤਨਸ਼ੀਲ ਹਨ ਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਹੱਲ ਕਰਨ ਲਈ ਉਹ 24 ਘੰਟੇ ਲੋਕਾਂ ਦੀ ਸੇਵਾ ਵਿੱਚ ਰਹਿੰਦੇ ਹਨ। 

ਉਨ੍ਹਾਂ ਦੱਸਿਆ ਕਿ ਬਟਾਲਾ ਵਾਸੀਆਂ ਦੀਆਂ ਦਹਾਕਿਆਂ ਪੁਰਾਣੀਆਂ ਮੰਗਾਂ ਪੂਰੀਆਂ ਕੀਤੀਆਂ ਗਈਆਂ ਹਨ ਅਤੇ ਬਟਾਲੇ ਦੀ ਹਰ ਵਾਰਡ ਵਿੱਚ ਵਿਕਾਸ ਕਾਰਜਾਂ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਬਟਾਲਾ ਸ਼ਹਿਰ ਦੇ ਹਰ ਕੋਨੇ ਤੱਕ ਵਿਕਾਸ ਕਾਰਜ ਕਰਵਾਇਆ ਗਿਆ ਹੈ ਅਤੇ ਉਹ ਲਗਾਤਾਰ ਸ਼ਹਿਰ ਵਾਸੀਆਂ ਨੂੰ ਮਿਲਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਰਹੇ ਹਨ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਹਿੱਤ ਵਿੱਚ ਭਲਾਈ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ, ਵਿਕਾਸ ਕਾਰਜ ਨਿਰੰਤਰ ਜਾਰੀ ਹਨ ਅਤੇ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। ਹਲਕਾ ਬਟਾਲਾ ਦੇ ਵਿਕਾਸ ਦੀ ਗੱਲ ਕਰਦਿਆਂ ਉਨਾਂ ਕਿਹਾ ਕਿ ਹਲਕੇ ਅੰਦਰ ਚਹੁਪੱਖੀ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਕਰੋੜਾਂ ਰੁਪਏ ਦੇ ਵਿਕਾਸ ਕੰਮ ਕਰਵਾਏ ਜਾ ਚੁੱਕੇ ਹਨ। 

ਬਟਾਲਾ ਹਲਕੇ ਦੀ ਵਿਕਾਸ ਪੱਖੋ ਨੁਹਾਰ ਬਦਲੀ ਜਾ ਰਹੀ ਹੈ। ਇਸ ਮੌਕੇ ਵਾਰਡ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਗਲੀ ਦੀ ਹਾਲਤ ਖਸਤਾ ਹੋਣ ਕਾਰਨ ਬਹੁਤ ਮੁਸ਼ਕਲ ਪੇਸ਼ ਆਉਂਦੀ ਸੀ ਖਾਸਕਰਕੇ ਮੀਂਹ ਦੇ ਦਿਨਾਂ ਵਿੱਚ ਬਹੁਤ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਹੁਣ ਵਿਧਾਇਕ ਸ਼ੈਰੀ ਕਲਸੀ ਨੇ ਲੋਕਾਂ ਦੀ ਮੁਸ਼ਕਿਲ ਦਾ ਹੱਲ ਕਰ ਦਿੱਤਾ ਹੈ, ਜਿਸ ਲਈ ਇਥੋਂ ਦੇ ਵਸਨੀਕ ਉਨ੍ਹਾਂ ਦਾ ਧੰਨਵਾਦ ਕਰਦੇ ਹਨ।

 

Tags: Shery Kalsi , Amansher Singh Shery Kalsi , AAP Punjab , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD