Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਸੁਨਾਮ ਹਲਕੇ ਦੇ ਪਿੰਡਾਂ ‘ਚ ਵਿਕਾਸ ਨੂੰ ਗਤੀ: 20.42 ਕਰੋੜ ਰੁਪਏ ਦੀ ਲਾਗਤ ਨਾਲ 23 ਕਾਰਜਾਂ ਦਾ ਲੋਕਅਰਪਣ

ਅਮਨ ਅਰੋੜਾ ਵੱਲੋਂ 15.65 ਕਰੋੜ ਰੁਪਏ ਦੀ ਲਾਗਤ ਨਾਲ 28.5 ਕਿਲੋਮੀਟਰ 12 ਸੜਕਾਂ ਦੇ ਨਵੀਨੀਕਰਨ ਦੀ ਸ਼ੁਰੂਆਤ

Aman Arora, AAP Punjab, Sunam

Gurpreet Singh

Gurpreet Singh

5 Dariya News

ਸੁਨਾਮ , 25 Apr 2026

Last updated on: Apr 25, 2026, 17:47 IST

ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਅੱਜ ਆਪਣੇ ਵਿਧਾਨ ਸਭਾ ਹਲਕੇ ਸੁਨਾਮ ਦੇ ਵੱਖ-ਵੱਖ ਪਿੰਡਾਂ ‘ਚ ਵਿਕਾਸ ਨੂੰ ਗਤੀ: 20.42 ਕਰੋੜ ਰੁਪਏ ਦੀ ਲਾਗਤ ਨਾਲ 23 ਕਾਰਜਾਂ ਦਾ ਲੋਕਅਰਪਣ ਕੀਤਾ ਹੈ। ਇਸ ਦੌਰਾਨ ਉਨਾਂ ਨੇ ਪਿੰਡਾਂ ਨੂੰ ਜੋੜਦੀਆਂ 28.5 ਕਿਲੋਮੀਟਰ 12 ਸੜਕਾਂ ਦੇ 15.65 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਅਤੇ ਵਿਸਥਾਰ ਕਾਰਜਾਂ ਦੀ ਸ਼ੁਰੂਆਤ ਕਰਵਾਈ। 

ਇਹ ਸੜਕੀ ਪ੍ਰਾਜੈਕਟ ਪੂਰੇ ਹੋਣ ਨਾਲ 6 ਪਿੰਡਾਂ ਅਤੇ ਨਾਲ ਲੱਗਦੇ ਇਲਾਕੇ ਵਿਖੇ ਆਵਾਜਾਈ ਸਹੂਲਤ ਵਿੱਚ ਵੱਡਾ ਸੁਧਾਰ ਆਵੇਗਾ। ਇਸ ਮੌਕੇ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਭਾਵੇਂ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਵਿਤਕਰਾ ਕਰਦੇ ਹੋਏ ਦਿਹਾਤੀ ਵਿਕਾਸ ਫੰਡ ਰੋਕੇ ਗਏ ਹਨ, ਪਰ ਭਗਵੰਤ ਮਾਨ ਸਰਕਾਰ ਨੇ ਆਪਣੇ ਸਰੋਤਾਂ ਨਾਲ ਪਿੰਡਾਂ ਦੀਆਂ ਸੜਕਾਂ ਦੀ ਮੁਰੰਮਤ ਅਤੇ ਨਵੀਨੀਕਰਨ ਦਾ ਵੱਡਾ ਕੰਮ ਸ਼ੁਰੂ ਕੀਤਾ ਹੈ। 

ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਸੜਕਾਂ ਦੇ ਨਿਰਮਾਣ ਨਾਲ ਨਾਲ ਠੇਕੇਦਾਰਾਂ ਨੂੰ ਅਗਲੇ ਪੰਜ ਸਾਲਾਂ ਲਈ ਇਨ੍ਹਾਂ ਦੀ ਸੰਭਾਲ ਅਤੇ ਮੁਰੰਮਤ ਦੀ ਜਿੰਮੇਵਾਰੀ ਵੀ ਦਿੱਤੀ ਗਈ ਹੈ, ਜਿਸ ਨਾਲ ਸੜਕਾਂ ਦੀ ਗੁਣਵੱਤਾ ਲੰਬੇ ਸਮੇਂ ਤੱਕ ਬਰਕਰਾਰ ਰਹੇਗੀ। ਸੁਨਾਮ ਹਲਕੇ ਦੇ ਪਿੰਡਾਂ ‘ਚ ਵਿਕਾਸ ਨੂੰ ਗਤੀ ਦਿੰਦਿਆਂ ਕੈਬਨਿਟ ਮੰਤਰੀ ਨੇ ਪਿੰਡ ਸ਼ੇਰੋਂ ਵਿਖੇ 1.13 ਕਰੋੜ ਰੁਪਏ ਦੀ ਲਾਗਤ ਨਾਲ ਸ਼ੇਰੋਂ-ਕੋਟਰਾ ਅਮਰੂ ਰੋਡ ਤੋਂ ਸਮਾਧ ਬਾਬਾ ਜਮਨਾ ਦਾਸ ਤੱਕ ਨਵੀਂ ਸੜਕ ਦਾ ਨੀਂਹ ਪੱਥਰ ਰੱਖਿਆ। 

ਇਸੇ ਤਰ੍ਹਾਂ ਪਿੰਡ ਲੋਹਾਖੇੜਾ ਵਿਖੇ 59.03 ਲੱਖ ਰੁਪਏ ਦੀ ਲਾਗਤ ਨਾਲ ਲੋਹਾਖੇੜਾ ਤੋਂ ਸ਼ੇਖੂਪੁਰਾ ਦੇ ਘਰਾਂ ਤੱਕ ਸੜਕ, 2.17 ਕਰੋੜ ਰੁਪਏ ਨਾਲ ਲੋਹਾਖੇੜਾ ਤੋਂ ਕੁਬੇ ਲੌਂਗੋਵਾਲ ਰੋਡ ਨੂੰ 18 ਫੁੱਟ ਚੌੜਾ ਕਰਨ, 2.60 ਕਰੋੜ ਰੁਪਏ ਨਾਲ ਲੋਹਾਖੇੜਾ ਤੋਂ ਭੂਰੇ ਤੱਕ ਸੜਕ ਵਿਸਥਾਰ ਅਤੇ 79.47 ਲੱਖ ਰੁਪਏ ਨਾਲ ਲੋਹਾਖੇੜਾ ਤੋਂ ਐਨ.ਐਚ-7 ਤੱਕ ਨਵੀਂ ਸੜਕ ਦੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ। ਇਸ ਤੋਂ ਇਲਾਵਾ ਪਿੰਡ ਤਕੀਪੁਰ ਵਿਖੇ 1.18 ਕਰੋੜ ਰੁਪਏ ਨਾਲ ਫਿਰਨੀ ਤੋਂ ਹਰੀਗੜ੍ਹ ਝਾੜੋਂ ਰੋਡ ਤੱਕ ਸੜਕ, ਪਿੰਡ ਰੱਤੋਕੇ ਵਿਖੇ 2.62 ਕਰੋੜ ਰੁਪਏ ਨਾਲ ਲੋਹਾਖੇੜਾ ਤੱਕ 18 ਫੁੱਟ ਸੜਕ ਅਤੇ 1.37 ਕਰੋੜ ਰੁਪਏ ਨਾਲ ਰੱਤੋਕੇ ਮੰਡੀ ਤੋਂ ਸੂਏ ਤੱਕ ਨਵੀਂ ਸੜਕ ਦਾ ਨੀਂਹ ਪੱਥਰ ਰੱਖਿਆ ਗਿਆ। 

ਪਿੰਡ ਝਾੜੋਂ ਵਿਖੇ 45.41 ਲੱਖ ਰੁਪਏ ਨਾਲ ਝਾੜੋਂ-ਤੋਗਾਵਾਲਾ ਰੋਡ ਤੋਂ ਗੁਰਦੁਆਰਾ ਬਾਬਾ ਗੁਲਾਬ ਸਿੰਘ ਤੱਕ ਸੜਕ, 1.37 ਕਰੋੜ ਰੁਪਏ ਨਾਲ ਫਿਰਨੀ ਝਾੜੋਂ ਤੋਂ ਕੋਠੇ ਬਿੰਦਰ ਸਿੰਘ ਤੱਕ ਅਤੇ 1.37 ਕਰੋੜ ਰੁਪਏ ਨਾਲ ਡੇਰਾ ਬਾਬਾ ਨਾਥਾਂ ਤੋਂ ਗੁਰਦੁਆਰਾ ਸਾਹਿਬ ਤੱਕ ਸੜਕਾਂ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਵੀ ਕੀਤੀ ਗਈ। ਅਮਨ ਅਰੋੜਾ ਨੇ ਕਿਹਾ ਕਿ 8.75 ਕਰੋੜ ਰੁਪਏ ਦੀ ਲਾਗਤ ਨਾਲ 19.35 ਕਿਲੋਮੀਟਰ 9 ਸੜਕਾਂ ਅਤੇ 18 ਫੁੱਟ ਚੌੜਾ ਕਰਨ ਵਾਲੀਆਂ 9.15 ਕਿੱਲੋਮੀਟਰ 3 ਸੜਕਾਂ ਦੇ ਇਹ ਪ੍ਰਾਜੈਕਟ ਪੂਰੇ ਹੋਣ ਨਾਲ ਪਿੰਡਾਂ ਦੇ ਵਸਨੀਕਾਂ ਨੂੰ ਬਿਹਤਰ ਆਵਾਜਾਈ ਸਹੂਲਤ ਮਿਲੇਗੀ, ਖੇਤੀਬਾੜੀ ਜਿਣਸਾਂ ਦੀ ਢੁਆਈ ਆਸਾਨ ਹੋਵੇਗੀ ਅਤੇ ਇਲਾਕੇ ਦੇ ਆਰਥਿਕ ਵਿਕਾਸ ਨੂੰ ਵੀ ਮਜ਼ਬੂਤੀ ਮਿਲੇਗੀ। 

ਉਨ੍ਹਾਂ ਦੁਹਰਾਇਆ ਕਿ ਰਾਜ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਹਰ ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਇਸ ਦੌਰਾਨ ਪਿੰਡਾਂ ਦੇ ਪੰਚ, ਸਰਪੰਚ ਅਤੇ ਹੋਰ ਪਤਵੰਤਿਆਂ ਸਮੇਤ ਇਲਾਕਾ ਨਿਵਾਸੀ ਅਤੇ ਵਿਭਾਗੀ ਅਧਿਕਾਰੀ ਹਾਜ਼ਰ ਸਨ।

 

Tags: Aman Arora , AAP Punjab , Sunam

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD