Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਰਾਸ਼ਟਰੀ ਸੈਮੀਨਾਰ ਦਾ ਆਯੋਜਨ

Central University of Punjab, CUPB, Bathinda, Prof Raghvendra P Tiwari

Gurpreet Singh

Gurpreet Singh

5 Dariya News

ਬਠਿੰਡਾ , 25 Apr 2026

Last updated on: Apr 25, 2026, 17:55 IST

ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ ਦੇ ਪੰਜਾਬੀ ਵਿਭਾਗ ਵੱਲੋਂ ਇਨਟੈਕ, ਪੰਜਾਬ ਚੈਪਟਰ ਤੇ ਬਠਿੰਡਾ ਚੈਪਟਰ ਦੇ ਸਹਿਯੋਗ ਨਾਲ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਲੜੀ ਵਿੱਚ “ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਅਤੇ ਸ਼ਹਾਦਤ: ਸਰਬਕਾਲੀ ਸਾਰਥਿਕਤਾ” ਵਿਸ਼ੇ ਤੇ ਇੱਕ-ਰੋਜ਼ਾ ਰਾਸ਼ਟਰੀ ਸੈਮੀਨਾਰ ਦਾ ਆਯੋਜਨ 24 ਅਪ੍ਰੈਲ, 2026 ਨੂੰ ਕੀਤਾ ਗਿਆ। ਵਾਈਸ-ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਦੀ ਯੋਗ ਅਗਵਾਈ ਵਿੱਚ ਕਰਵਾਏ ਗਏ ਇਸ ਸੈਮੀਨਾਰ ਵਿੱਚ ਪ੍ਰਸਿੱਧ ਪੰਜਾਬੀ ਚਿੰਤਕ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਪ੍ਰੋਫ਼ੈਸਰ ਆਫ਼ ਐਮੀਨੈਂਸ ਡਾ. ਮਨਮੋਹਨ ਸਿੰਘ, ਸਾਬਕਾ ਆਈਪੀਐਸ ਨੇ ਕੁੰਜੀਵਤ ਭਾਸ਼ਣ ਪੇਸ਼ ਕੀਤਾ ਅਤੇ ਸਿੱਖ ਇਨਸਾਈਕਲੋਪੀਡੀਆ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰੋ. ਪਰਮਵੀਰ ਸਿੰਘ ਨੇ ਵਿਸ਼ੇਸ਼ ਭਾਸ਼ਣ ਪੇਸ਼ ਕੀਤਾ। 

ਇਨਟੈਕ ਪੰਜਾਬ ਚੈਪਟਰ ਦੇ ਕਨਵੀਨਰ ਮੇਜਰ ਜਨਰਲ (ਸੇਵਾਮੁਕਤ) ਬਲਵਿੰਦਰ ਸਿੰਘ ਅਤੇ ਬਠਿੰਡਾ ਚੈਪਟਰ ਦੇ ਕਨਵੀਨਰ ਸ੍ਰੀ ਕੰਵਰ ਭੀਮ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਪੰਜਾਬੀ ਯੂਨੀਵਰਸਿਟੀ ਰਿਜਨਲ ਸੈਂਟਰ, ਬਠਿੰਡਾ ਦੇ ਸਾਬਕਾ ਮੁਖੀ ਪ੍ਰੋਫੈਸਰ ਡਾ. ਸਤਨਾਮ ਸਿੰਘ ਜੱਸਲ, ਪੰਜਾਬੀ ਵਿਭਾਗ, ਰਿਜਨਲ ਸੈਂਟਰ, ਬਠਿੰਡਾ ਤੋਂ ਪ੍ਰੋ. ਰਾਜਿੰਦਰ ਸਿੰਘ ਅਤੇ ਹਿਮਾਚਲ ਪ੍ਰਦੇਸ਼ ਕੇਂਦਰੀ ਯੂਨੀਵਰਸਿਟੀ, ਧਰਮਸ਼ਾਲਾ ਦੇ ਪੰਜਾਬੀ ਅਤੇ ਡੋਗਰੀ ਵਿਭਾਗ ਦੇ ਮੁਖੀ ਪ੍ਰੋ. ਨਰੇਸ਼ ਕੁਮਾਰ ਨੇ ਵੱਖੋ-ਵੱਖ ਅਕਾਦਮਿਕ ਸੈਸ਼ਨਾਂ ਦੀ ਪ੍ਰਧਾਨਗੀ ਕੀਤੀ ਅਤੇ ਸੈਮੀਨਾਰ ਦੌਰਾਨ ਪੇਸ਼ ਹੋਏ ਖੋਜ-ਪਰਚਿਆਂ ਦਾ ਮੁਲਾਂਕਣ ਕੀਤਾ। 

ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਪ੍ਰੋ. ਰਾਮਾਕ੍ਰਿਸ਼ਨਾ ਵੁਸੀਰਿਕਾ ਨੇ ਕੀਤੀ। ਪ੍ਰੋਗਰਾਮ ਦੇ ਉਦਘਾਟਨੀ ਸੈਸ਼ਨ ਵਿੱਚ ਆਪਣਾ ਕੁੰਜੀਵਤ ਭਾਸ਼ਣ ਪੇਸ਼ ਕਰਦਿਆਂ ਡਾ. ਮਨਮੋਹਨ ਸਿੰਘ ਨੇ ਸ਼ਹਾਦਤ ਦੇ ਸੰਕਲਪ ਦੀ ਇਤਿਹਾਸਕ ਰੂਪਰੇਖਾ ਉਲੀਕਦਿਆਂ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਸ਼ਹਾਦਤ ਬਾਰੇ ਵਿਸਤ੍ਰਿਤ ਚਰਚਾ ਕੀਤੀ। 

ਉਨ੍ਹਾਂ ਸ਼ਹਾਦਤ ਦੇ ਸੰਕਲਪ ਨੂੰ ਵੱਖ ਵੱਖ ਧਰਮਾਂ ਦੇ ਇਤਿਹਾਸ ਦੇ ਹਵਾਲੇ ਨਾਲ ਸਮਝਦਿਆਂ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ ਵਿਲੱਖਣਤਾ ਨੂੰ ਪਛਾਣਿਆ। ਉਨ੍ਹਾਂ ਕਿਹਾ ਕਿ ਇਹ ਸ਼ਹਾਦਤ ਦੂਜੇ ਦੀ ਦੂਜਤਾ ਨੂੰ ਬਰਕਰਾਰ ਰੱਖਣ ਤੇ ਔਰੰਗਜ਼ੇਬ ਦੀ ਧਾਰਮਿਕ ਕੱਟੜਤਾ ਦਾ ਪ੍ਰਤੀਉੱਤਰ ਦੇਣ ਲਈ ਦਿੱਤੀ ਗਈ। 

ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਕੇਵਲ ਧਾਰਮਿਕ ਦ੍ਰਿਸ਼ਟੀ ਤੋਂ ਹੀ ਨਹੀਂ ਸਗੋਂ ਰਾਜਨੀਤਿਕ ਤੇ ਆਰਥਿਕ ਦ੍ਰਿਸ਼ਟੀ ਤੋਂ ਵੀ ਦੇਖਣ-ਸਮਝਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਿੱਖ ਜਗਤ ਦੇ ਪੱਛਮ ਤੇ ਮੱਧ ਏਸ਼ੀਆ ਵਿਚ ਲਗਾਤਾਰ ਪ੍ਰਫੁੱਲਿਤ ਵਪਾਰ ਨੂੰ ਮੁਗਲ ਹਕੂਮਤ ਨੇ ਹਰ ਜਾਇਜ਼-ਨਾਜਾਇਜ਼ ਢੰਗ ਨਾਲ ਰੋਕਣ ਦਾ ਯਤਨ ਕੀਤਾ।  

ਬਸਤੀਵਾਦੀ ਦੌਰ ਦੌਰਾਨ ਯੂਰਪੀ ਲੇਖਕਾਂ ਦੁਆਰਾ ਲਿਖੇ ਸਿੱਖ ਇਤਿਹਾਸ ਅਤੇ ਵਿਆਖਿਆ ਦੀਆਂ ਸੀਮਾਵਾਂ ਤੇ ਚਰਚਾ ਕਰਦਿਆਂ ਉਨ੍ਹਾਂ ਪੰਜਾਬ ਦੇ ਵਿਰਸੇ ਬਾਰੇ ਨਵੀਨ ਅੰਤਰ-ਦ੍ਰਿਸ਼ਟੀਆਂ ਦੀ ਨੁਕਤਾ-ਨਿਗਾਹ ਤੋਂ ਗੰਭੀਰ ਅਧਿਐਨ ਦੀ ਲੋੜ ‘ਤੇ ਜੋਰ ਦਿੱਤਾ। ਇਸਦੇ ਨਾਲ ਹੀ ਉਨ੍ਹਾਂ ਨੇ ਨੌਵੇਂ ਗੁਰੂ ਸਾਹਿਬ ਨਾਲ ਸ਼ਹੀਦ ਹੋਏ ਸਿੱਖਾਂ ਅਤੇ ਗੁਰੂ ਘਰ ਦੇ ਹੋਰ ਅਨਿੰਨ ਸੇਵਕਾਂ ਬਾਰੇ ਵੀ ਮਹੱਤਵਪੂਰਨ ਤੱਥ ਸਾਂਝੇ ਕੀਤੇ। 

ਪ੍ਰੋ. ਪਰਮਵੀਰ ਸਿੰਘ ਨੇ ਆਪਣੇ ਵਿਸ਼ੇਸ਼ ਭਾਸ਼ਣ ਵਿੱਚ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਬਾਰੇ ਗੰਭੀਰ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਬਾਣੀ ਵਿਚ ਪੇਸ਼ ਕੀਤੇ ਵਿਚਾਰ ਨੂੰ ਵਿਹਾਰਕ ਪੱਧਰ ਤੇ ਲਾਗੂ ਕੀਤਾ। ਉਨ੍ਹਾਂ ਹਿੰਦੋਸਤਾਨ ਨੂੰ ਨਿਰਭੈਅਤਾ ਦਾ ਪਾਠ ਪੜਾਇਆ ਤੇ ਮੌਤ ਦੇ ਡਰ ਤੋਂ ਮੁਕਤ ਕੀਤਾ। 

ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਨਾਲ ਹਿੰਦੋਸਤਾਨ ਵਿਚ ਸਨਮਾਨ ਨਾਲ ਜੀਣ ਦੀ ਚੇਤਨਾ ਦਾ ਸੰਚਾਰ ਹੋਇਆ ਤੇ ਹੌਲੀ-ਹੌਲੀ ਮੁਗਲ ਹਕੂਮਤ ਦੇ ਜਬਰ ਜ਼ੁਲਮ ਦਾ ਅੰਤ ਹੋ ਗਿਆ। ਉਨ੍ਹਾਂ ਅੱਗੇ ਕਿਹਾ ਕਿ ਖਾਲਸਾ ਸਾਜਣਾ ਦੇ ਆਦਿ ਬੀਜ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਵਿਚ ਪਏ ਹਨ।

ਇੰਡੀਅਨ ਨੈਸ਼ਨਲ ਟਰੱਸਟ ਫ਼ਾਰ ਆਰਟ ਐਂਡ ਕਲਚਰਲ ਹੈਰੀਟੇਜ (ਇਨਟੈਕ) ਪੰਜਾਬ ਦੇ ਕਨਵੀਨਰ ਮੇਜਰ ਜਨਰਲ (ਸੇਵਾਮੁਕਤ) ਬਲਵਿੰਦਰ ਸਿੰਘ ਨੇ ਟਰੱਸਟ ਦੇ ਉਦੇਸ਼ਾਂ ਬਾਰੇ ਜਾਣਕਾਰੀ ਦਿੰਦੇ ਹੋਏ ਸਿੱਖ ਇਤਿਹਾਸ ਨਾਲ ਜੁੜੀਆਂ ਇਤਿਹਾਸਕ ਥਾਵਾਂ ਦੀ ਸਾਂਭ-ਸੰਭਾਲ ਅਤੇ ਸਿੱਖੀ ਸਿਧਾਂਤਾਂ ਦੇ ਪ੍ਰਚਾਰ ਤੇ ਪ੍ਰਸਾਰ ਲਈ ਕੰਮ ਕਰਨ ਦੀ ਲੋੜ ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਕੁਰਬਾਨੀਆਂ ਸਮੁੱਚੀ ਮਾਨਵਤਾ ਲਈ ਹਨ, ਪਰ ਭਾਰਤ ਅਤੇ ਭਾਰਤ ਤੋਂ ਬਾਹਰਲੇ ਬਹੁਤੇ ਲੋਕਾਂ ਨੂੰ ਇਸ ਬਾਰੇ ਜਾਣਕਾਰੀ ਨਹੀਂ ਹੈ।

ਉਨ੍ਹਾਂ ਕਿਹਾ ਕਿ ਆਪਣੇ ਗੌਰਵਮਈ ਇਤਿਹਾਸਕ ਵਿਰਸੇ ਪ੍ਰਤੀ ਨਵੀਂ ਪੀੜ੍ਹੀ ਨੂੰ ਜਾਗਰੂਕ ਕਰਨ ਦੀ ਲੋੜ ਹੈ। ਯੂਨੀਵਰਸਿਟੀ ਦੇ ਡੀਨ ਇੰਚਾਰਜ ਅਕਾਦਮਿਕ ਪ੍ਰੋ. ਰਾਮਾਕ੍ਰਿਸ਼ਨਾ ਵੁਸੀਰਿਕਾ ਨੇ ਆਪਣੇ ਪ੍ਰਧਾਨਗੀ ਭਾਸ਼ਣ ਦੌਰਾਨ ਇਹ ਸੈਮੀਨਾਰ ਕਰਵਾਉਣ ਲਈ ਪੰਜਾਬੀ ਵਿਭਾਗ ਦੀ ਪ੍ਰਸੰਸਾ ਕਰਦੇ ਹੋਏ ਯੂਨੀਵਰਸਿਟੀ ਵੱਲੋਂ ਨਵੇਂ ਸ਼ੁਰੂ ਕੀਤੇ ਜਾ ਰਹੇ ਸ੍ਰੀ ਗੁਰੂ ਤੇਗ ਬਹਾਦਰ ਸੈਂਟਰ ਆਫ਼ ਸਟੱਡੀਜ਼ ਇਨ ਇੰਡਿਕ ਸਿਵਿਲਾਈਜ਼ੇਸ਼ਨ ਐਂਡ ਰਿਲੀਜ਼ਸ ਸਟੱਡੀਜ਼ ਬਾਰੇ ਜਾਣਕਾਰੀ ਦਿੱਤੀ, ਜਿਸ ਅਧੀਨ ਐਮ.ਏ. ਧਰਮ ਅਧਿਐਨ ਅਤੇ ਐਮ.ਏ. ਸਿਵਿਲਾਈਜ਼ੇਸ਼ਨ ਸਟੱਡੀਜ਼ ਆਦਿ ਕੋਰਸ ਅਗਲੇ ਅਕਾਦਮਿਕ ਸੈਸ਼ਨ ਤੋਂ ਸ਼ੁਰੂ ਕਰਨ ਦੀ ਤਜਵੀਜ਼ ਹੈ।

ਪ੍ਰੋਗਰਾਮ ਦੇ ਅਕਾਦਮਿਕ ਸੈਸ਼ਨਾਂ ਲਈ 70 ਤੋਂ ਵਧੇਰੇ ਰਜਿਸਟ੍ਰੇਸ਼ਨਾਂ ਪ੍ਰਾਪਤ ਹੋਈਆਂ ਅਤੇ ਤਿੰਨ ਅਕਾਦਮਿਕ ਸੈਸ਼ਨਾਂ ਦੌਰਾਨ ਚੋਣਵੇਂ ਪਰਚੇ ਪੜ੍ਹੇ ਗਏ। ਪਰਚਾ ਲੇਖਕਾਂ ਨੇ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਬਾਣੀ ਅਤੇ ਸ਼ਹਾਦਤ ਦੇ ਵਿਭਿੰਨ ਪੱਖਾਂ ਬਾਰੇ ਖੋਜ ਭਰਪੂਰ ਪੇਸ਼ਕਾਰੀਆਂ ਕੀਤੀਆਂ। ਆਪਣੇ ਪ੍ਰਧਾਨਗੀ ਭਾਸ਼ਣ ਦੌਰਾਨ ਪ੍ਰੋ. ਸਤਨਾਮ ਸਿੰਘ ਜੱਸਲ ਨੇ ਭਾਈ ਜੈਤਾ ਜੀ ਦੀ ਗੁਰੂ ਸਾਹਿਬ ਦੇ ਪਾਵਨ ਸੀਸ ਨੂੰ ਕੀਰਤਪੁਰ ਸਾਹਿਬ ਤਕ ਲੈ ਜਾਣ ਦੇ ਸਫ਼ਰ ਬਾਰੇ ਚਰਚਾ ਕੀਤੀ। 

ਦੂਸਰੇ ਅਕਾਦਮਿਕ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਪ੍ਰੋ. ਰਾਜਿੰਦਰ ਸਿੰਘ ਨੇ ਗੁਰੂ ਸਾਹਿਬ ਦੀ ਸ਼ਹਾਦਤ ਦੀ ਵਿਲੱਖਣਤਾ ਤੇ ਚਰਚਾ ਕੀਤੀ ਤੇ ਕਿਹਾ ਕਿ ਇਹ ਸ਼ਹਾਦਤ ਵਿਸ਼ਵ ਇਤਿਹਾਸ ਵਿਚ ਮਨੁੱਖੀ ਅਧਿਕਾਰਾਂ ਦੀ ਰਾਖੀ ਵੱਲ ਚੁੱਕਿਆ ਜਾਣ ਵਾਲਾ ਪਹਿਲਾ ਕਦਮ ਸੀ। ਤੀਸਰੇ ਆਨਲਾਈਨ ਸੈਸ਼ਨ ਵਿੱਚ ਪ੍ਰੋ. ਨਰੇਸ਼ ਕੁਮਾਰ ਨੇ ਪਰਚਾ ਲੇਖਕਾਂ ਨੂੰ ਆਪਣੇ ਖੋਜ-ਪੱਤਰਾਂ ਨੂੰ ਹੋਰ ਵਧੀਆ ਬਣਾਉਣ ਲਈ ਹਵਾਲਿਆਂ ਅਤੇ ਪ੍ਰਮਾਣਾਂ ਦੇ ਅਧਾਰ ਤੇ ਆਪਣੀ ਗੱਲ ਰੱਖਣ ਲਈ ਸੁਚੇਤ ਕੀਤਾ।

ਇਸਤੋਂ ਪਹਿਲਾਂ ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਵਿਭਾਗ ਮੁਖੀ ਡਾ. ਅਮਨਦੀਪ ਸਿੰਘ ਨੇ ਸਭ ਦਾ ਸਵਾਗਤ ਕੀਤਾ ਅਤੇ ਪ੍ਰੋ. ਰਮਨਪ੍ਰੀਤ ਕੌਰ ਨੇ ਸੈਮੀਨਾਰ ਬਾਰੇ ਜਾਣ-ਪਛਾਣ ਕਰਵਾਈ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਡਾ. ਸਰਬਜੀਤ ਸਿੰਘ ਨੇ ਨਿਭਾਈ। ਸਹਾਇਕ ਪ੍ਰੋਫ਼ੈਸਰ ਡਾ. ਸਤਪ੍ਰੀਤ ਸਿੰਘ ਜੱਸਲ ਅਤੇ ਗੁਰਪ੍ਰੀਤ ਕੌਰ ਨੇ ਧੰਨਵਾਦ ਦਾ ਪ੍ਰਸਤਾਵ ਪੇਸ਼ ਕੀਤਾ। ਇਸ ਤੋਂ ਇਲਾਵਾ ਪੰਜਾਬੀ ਵਿਭਾਗ ਦੇ ਖੋਜਾਰਥੀਆਂ ਅਤੇ ਵਿਦਿਆਰਥੀਆਂ ਨੇ ਪ੍ਰੋਗਰਾਮ ਦੇ ਆਯੋਜਨ ਵਿੱਚ ਸਰਗਰਮ ਭੂਮਿਕਾ ਨਿਭਾਈ। 

ਇਸ ਮੌਕੇ ਤੇ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀ, ਅਧਿਆਪਕ, ਖੋਜਾਰਥੀ ਅਤੇ ਵਿਦਿਆਰਥੀ ਹਾਜ਼ਰ ਸਨ ਅਤੇ ਨੇੜਲੇ ਕਾਲਜਾਂ, ਯੂਨੀਵਰਸਿਟੀਆਂ ਤੋਂ ਅਧਿਆਪਕ ਅਤੇ ਵਿਦਿਆਰਥੀਆਂ ਤੋਂ ਇਲਾਵਾ ਇਨਟੈਕ ਬਠਿੰਡਾ ਦੇ ਮੈਂਬਰ ਵੀ ਸੈਮੀਨਾਰ ਵਿੱਚ ਹਿੱਸਾ ਲੈਣ ਲਈ ਪਹੁੰਚੇ ਸਨ।

 

 

Tags: Central University of Punjab , CUPB , Bathinda , Prof Raghvendra P Tiwari

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD