Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਪੰਜਾਬ ਵਿੱਚ ਕਪਾਹ ਦੇ ਬੀਜਾਂ 'ਤੇ 33% ਸਬਸਿਡੀ ; 'ਨਰਮਾ' ਕਾਸ਼ਤ ਖੇਤਰ ਦਾ ਵਿਸਤਾਰ ਕਰਨ ਦਾ ਟੀਚਾ : ਗੁਰਮੀਤ ਸਿੰਘ ਖੁੱਡੀਆਂ

ਸਬਸਿਡੀ ਮਾਡਲ ਨੇ ਕਿਸਾਨਾਂ ਦਾ ਭਰੋਸਾ ਜਿੱਤਿਆ; ਪਿਛਲੇ ਸਾਉਣੀ ਸ਼ੀਜਨ ਵਿੱਚ ਨਰਮੇ ਹੇਠ ਰਕਬੇ ਵਿੱਚ ਹੋਇਆ ਸੀ 19 ਫੀਸਦ ਵਾਧਾ: ਖੁੱਡੀਆਂ

Gurmeet Khudian, Gurmeet Singh Khudian, AAP Punjab

Web Admin

Web Admin

5 Dariya News

ਚੰਡੀਗੜ੍ਹ , 25 Apr 2026

Last updated on: Apr 25, 2026, 18:05 IST

ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਨਰਮੇ ਅਧੀਨ ਰਕਬੇ ਨੂੰ ਹੋਰ ਵਧਾਉਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਵੱਲੋਂ ਪ੍ਰਮਾਣਿਤ ਬੀਟੀ ਕਾਟਨ ਹਾਈਬ੍ਰਿਡ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਪ੍ਰਦਾਨ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ 87 ਪ੍ਰਵਾਨਿਤ ਬੀਟੀ ਕਾਟਨ ਹਾਈਬ੍ਰਿਡ ਅਤੇ ਦੇਸੀ ਕਪਾਹ ਦੀਆਂ ਚਾਰ ਕਿਸਮਾਂ - ਐਲ.ਡੀ.1019, ਐਲ.ਡੀ.949, ਐਫ.ਡੀ.ਕੇ.124 ਅਤੇ ਪੀ.ਬੀ.ਡੀ.88 ਵਿੱਚੋਂ ਕਿਸੇ ਵੀ ਕਿਸਮ ਦੀ ਚੋਣ ਕਰਨ ਵਾਲੇ ਕਿਸਾਨਾਂ ਲਈ ਬੀਜ ਲਾਗਤ ਦਾ ਲਗਭਗ ਇੱਕ ਤਿਹਾਈ ਹਿੱਸੇ ਦੀ ਲਾਗਤ ਦੀ ਸਬਸਿਡੀ ਦਿੱਤੀ ਜਾਵੇਗੀ।

ਸ. ਖੁੱਡੀਆਂ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੇ ਇਸ ਸਬਸਿਡੀ ਮਾਡਲ ਨੂੰ ਭਰਵਾਂ ਹੁੰਗਾਰਾ ਦਿੱਤਾ ਹੈ। ਪਿਛਲੇ ਸਾਉਣੀ ਸੀਜ਼ਨ ਵਿੱਚ, ਨਰਮੇ ਦੀ ਕਾਸ਼ਤ ਅਧੀਨ ਰਕਬੇ ਵਿੱਚ 19 ਫ਼ੀਸਦ ਦਾ ਵਾਧਾ ਦਰਜ ਕੀਤਾ ਗਿਆ ਸੀ, ਜਿਸ ਨਾਲ ਇਹ ਰਕਬਾ ਸਾਉਣੀ 2024 ਦੇ 1 ਲੱਖ ਹੈਕਟੇਅਰ ਦੇ ਮੁਕਾਬਲੇ ਸਾਉਣੀ 2025 ਵਿੱਚ ਵਧ ਕੇ 1.19 ਲੱਖ ਹੈਕਟੇਅਰ ਹੋ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਸਾਉਣੀ 2026 ਲਈ 1.25 ਲੱਖ ਹੈਕਟੇਅਰ ਨੂੰ ਨਰਮੇ ਦੀ ਕਾਸ਼ਤ ਹੇਠ ਲਿਆਉਣ ਦਾ ਟੀਚਾ ਰੱਖਿਆ ਹੈ।"

ਕਪਾਹ ਨੂੰ "ਚਿੱਟਾ ਸੋਨਾ" ਕਰਾਰ ਦਿੰਦਿਆਂ ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਪਾਣੀ ਦੀ ਜ਼ਿਆਦਾ ਖਪਤ ਕਰਨ ਵਾਲੇ ਝੋਨੇ ਦੀ ਥਾਂ ਹੋਰ ਫਸਲਾਂ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਸਬਸਿਡੀ ਦਾ ਲਾਭ ਲੈਣ ਲਈ ਆਨਲਾਈਨ ਐਪਲੀਕੇਸ਼ਨ ਪੋਰਟਲ 20 ਅਪ੍ਰੈਲ ਤੋਂ ਖੋਲ੍ਹਿਆ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਰਜਿਸਟਰਡ ਡੀਲਰਾਂ ਤੋਂ ਪ੍ਰਮਾਣਿਤ ਬੀਜ ਖਰੀਦਣ ਅਤੇ ਅਰਜ਼ੀਆਂ ਜਮ੍ਹਾਂ ਕਰਨ ਸਮੇਂ ਪੱਕੇ ਬਿੱਲ ਅਪਲੋਡ ਕਰਨ। 

ਤਸਦੀਕ ਉਪਰੰਤ 33 ਫ਼ੀਸਦ ਸਬਸਿਡੀ ਸਿੱਧੇ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਭੇਜ ਦਿੱਤੀ ਜਾਵੇਗੀ। ਇਹ ਪਹਿਲ ਕਿਸਾਨਾਂ ਨੂੰ ਵਿੱਤੀ ਰਾਹਤ ਦੇ ਨਾਲ ਨਾਲ ਹੋਰ ਲਾਭ ਵੀ ਪ੍ਰਦਾਨ ਕਰੇਗੀ। ਇਹ ਕਿਸਾਨਾਂ ਨੂੰ ਵਿਗਿਆਨਕ ਤੌਰ 'ਤੇ ਸਿਫ਼ਾਰਸ਼ ਕੀਤੀਆਂ, ਉੱਚ ਉਤਪਾਦਨ ਵਾਲੀਆਂ ਨਰਮੇ ਤੇ ਕਪਾਹ ਦੀਆਂ ਕਿਸਮਾਂ ਅਪਣਾਉਣ ਲਈ ਉਤਸ਼ਾਹਿਤ ਕਰੇਗੀ। 

ਉਨ੍ਹਾਂ ਕਿਹਾ ਕਿ ਦੇਸੀ ਕਪਾਹ ਅਤੇ ਪੀਏਯੂ-ਪ੍ਰਵਾਨਿਤ ਬੀਟੀ ਹਾਈਬ੍ਰਿਡ ਨਰਮੇ ਦੇ ਬੀਜਾਂ ਉੱਤੇ ਸਬਸਿਡੀ ਨਾਲ ਪੰਜਾਬ ਨੂੰ ਆਪਣੀ ਰਵਾਇਤੀ ਕਪਾਹ ਪੱਟੀ ਨੂੰ ਮੁੜ ਸੁਰਜੀਤ ਕਰਨ ਵਿੱਚ ਮਦਦ ਮਿਲੇਗੀ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸਬਸਿਡੀ ਸਕੀਮ, ਜਿਸ ਨਾਲ ਪਿਛਲੇ ਸੀਜ਼ਨ ਵਿੱਚ ਨਰਮੇ ਹੇਠ ਰਕਬੇ ਵਿੱਚ ਵਾਧਾ ਦਰਜ ਕੀਤਾ ਗਿਆ ਸੀ, ਨਾਲ ਖਰਚਿਆਂ ਵਿੱਚ ਕਾਫ਼ੀ ਕਮੀ ਆਉਣ ਅਤੇ ਖਾਸ ਕਰਕੇ ਨਰਮਾ ਪੱਟੀ ਵਾਲੇ ਮਾਲਵਾ ਖਿੱਤੇ ਵਿੱਚ ਇਸ ਦਾ ਹੋਰ ਵਿਸਥਾਰ ਹੋਣ ਦੀ ਉਮੀਦ ਹੈ। 

ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਾਰੇ ਮੁੱਖ ਖੇਤੀਬਾੜੀ ਅਫਸਰਾਂ ਨੂੰ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਅਤੇ ਹਰੇਕ ਯੋਗ ਕਿਸਾਨ ਲਈ ਆਨਲਾਈਨ ਪੋਰਟਲ ਤੱਕ ਨਿਰਵਿਘਨ ਪਹੁੰਚ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਕੋਈ ਵੀ ਉਤਪਾਦਕ ਜਾਣਕਾਰੀ ਜਾਂ ਡਿਜੀਟਲ ਪਹੁੰਚ ਦੀ ਘਾਟ ਕਾਰਨ ਇਸ ਸਕੀਮ ਦੇ ਲਾਭ ਤੋਂ ਵਾਂਝਾ ਨਾ ਰਹੇ। ਸ. ਖੁੱਡੀਆਂ ਨੇ ਕਿਹਾ ਕਿ ਮਜ਼ਬੂਤ ਗੁਣਵੱਤਾ ਵਾਲੇ ਬੀਜ ਪ੍ਰਦਾਨ ਕਰਕੇ ਪੰਜਾਬ ਵੱਲੋਂ ਉਤਪਾਦਕਤਾ ਅਤੇ ਮੁਨਾਫ਼ਾ ਦੋਵਾਂ ਵਿੱਚ ਵਾਧਾ ਕੀਤਾ ਜਾਵੇਗਾ। 

ਉਨ੍ਹਾਂ ਹਰੇਕ ਕਪਾਹ ਤੇ ਨਰਮਾ ਉਤਪਾਦਕ ਨੂੰ ਪੋਰਟਲ 'ਤੇ ਜਲਦੀ ਅਰਜ਼ੀਆਂ ਦੇਣ ਅਤੇ ਇਸ ਯੋਜਨਾ ਦਾ ਪੂਰਾ ਲਾਭ ਲੈਣ ਦੀ ਅਪੀਲ ਕੀਤੀ।

 

Tags: Gurmeet Khudian , Gurmeet Singh Khudian , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD