Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼

ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

Bhagwant Mann, Bhagwant Singh Mann, AAP Punjab, Chief Minister Of Punjab, Sant Balbir Singh Seechewal, Varjeet Walia

Gurpreet Singh

Gurpreet Singh

5 Dariya News

ਚੰਡੀਗੜ੍ਹ , 25 Apr 2026

Last updated on: Apr 25, 2026, 18:40 IST

ਆਗਾਮੀ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਸੁਰੱਖਿਆ ਦੇ ਸਾਰੇ ਕੰਮ ਸਮੇਂ ਸਿਰ ਪੂਰੇ ਕਰਨ ਦੇ ਹੁਕਮ ਦਿੱਤੇ ਅਤੇ ਅਧਿਕਾਰੀਆਂ ਨੂੰ ਕੁਤਾਹੀ ਲਈ ਨਿੱਜੀ ਜਵਾਬਦੇਹੀ ਦੀ ਚੇਤਾਵਨੀ ਦਿੱਤੀ। ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਉਨ੍ਹਾਂ ਨਾਲਿਆਂ ਅਤੇ ਹੜ੍ਹਾਂ ਵਾਲੀਆਂ ਸੰਭਾਵੀ ਥਾਵਾਂ ਤੋਂ ਤੁਰੰਤ ਗਾਰ ਕੱਢਣ, ਪ੍ਰਦੂਸ਼ਣ ਵਿਰੋਧੀ ਉਪਾਵਾਂ ਨੂੰ ਤੇਜ਼ ਕਰਨ ਅਤੇ ਲੰਬਿਤ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਨੂੰ ਅੱਗੇ ਵਧਾਉਣ ਦੇ ਨਿਰਦੇਸ਼ ਦਿੱਤੇ ਤਾਂ ਕਿ ਬਾਰਿਸ਼ ਤੋਂ ਪਹਿਲਾਂ ਹੀ ਸਾਰੇ ਪ੍ਰਬੰਧ ਮੁਕੰਮਲ ਹੋਣ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਜਿਨ੍ਹਾਂ ਦੇ ਨਾਲ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਸਨ, ਨੇ ਪੰਜਾਬ ਭਰ ਵਿੱਚ ਹੜ੍ਹ ਸੁਰੱਖਿਆ ਕਾਰਜਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਮਾਸਟਰ ਪਲਾਨ ਲਾਗੂ ਕਰਨ ਦੀ ਵਕਾਲਤ ਕੀਤੀ। ਉਨ੍ਹਾਂ ਕਿਹਾ, "ਡਰੇਨਾਂ ਅਤੇ ਦਰਿਆਵਾਂ ਦੀ ਯੋਜਨਾ ਸਿੰਜਾਈ ਵਿਭਾਗ ਦੇ ਇੰਜਨੀਅਰਾਂ ਨਾਲ ਤਾਲਮੇਲ ਕਰਕੇ ਤਿਆਰ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਹੜ੍ਹ ਸੁਰੱਖਿਆ ਕਾਰਜਾਂ ਦੀ ਨਿਯਮਤ ਤੌਰ 'ਤੇ ਡੀ-ਸਿਲਟਿੰਗ, ਸਫ਼ਾਈ ਅਤੇ ਮਜ਼ਬੂਤੀ ਯਕੀਨੀ ਬਣਾਈ ਜਾ ਸਕੇ।"

ਉਨ੍ਹਾਂ ਜ਼ੋਰ ਦੇ ਕੇ ਕਿਹਾ, "ਇਹ ਮਾਨਸੂਨ ਦੇ ਮੌਸਮ ਦੌਰਾਨ ਲੋਕਾਂ ਨੂੰ ਹੜ੍ਹਾਂ ਦੇ ਕਹਿਰ ਤੋਂ ਬਚਾਉਣ ਵਿੱਚ ਸਹਾਈ ਹੋਵੇਗਾ ਅਤੇ ਹਰੇਕ ਅਧਿਕਾਰੀ ਇਸ ਕੰਮ ਲਈ ਨਿੱਜੀ ਤੌਰ 'ਤੇ ਜਵਾਬਦੇਹ ਹੋਵੇਗਾ। ਉਨ੍ਹਾਂ ਕਿਹਾ ਕਿ ਗਿੱਦੜਪਿੰਡੀ ਰੇਲਵੇ ਪੁਲ ਅਤੇ ਹੜ੍ਹਾਂ ਦੀ ਸੰਭਾਵਨਾ ਵਾਲੀਆਂ ਹੋਰ ਥਾਵਾਂ ਦੀ ਸਫ਼ਾਈ ਜਲਦੀ ਤੋਂ ਜਲਦੀ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਕਿਸੇ ਵੀ ਹੜ੍ਹ ਵਰਗੀ ਸਥਿਤੀ ਨੂੰ ਟਾਲਿਆ ਜਾ ਸਕੇ।"

ਬੁੱਢੇ ਨਾਲੇ ਦੀ ਸਫਾਈ ਬਾਰੇ ਮੁੱਖ ਮੰਤਰੀ ਨੇ ਅੱਗੇ ਕਿਹਾ, "ਪਵਿੱਤਰ ਬੁੱਢੇ ਨਾਲੇ ਦੇ ਪਾਣੀ ਨੂੰ ਲੁਧਿਆਣਾ ਸ਼ਹਿਰ ਦੇ ਸ਼ੁਰੂਆਤੀ ਬਿੰਦੂ ਤੱਕ ਸਾਫ਼ ਕਰ ਦਿੱਤਾ ਗਿਆ ਹੈ ਅਤੇ ਇਸ ਬਿੰਦੂ ਤੋਂ ਅੱਗੇ ਸਫ਼ਾਈ ਦਾ ਕੰਮ ਜਾਰੀ ਹੈ। ਡੇਅਰੀਆਂ ਤੋਂ ਬੁੱਢੇ ਨਾਲੇ ਵਿੱਚ ਜਾਣ ਵਾਲੇ ਗੋਹੇ ਦੇ ਮਾਮਲੇ ਦੀ ਸਖ਼ਤੀ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ। ਨਗਰ ਨਿਗਮ ਨੂੰ ਡੇਅਰੀਆਂ ਤੋਂ ਗੋਹਾ ਸਹੀ ਢੰਗ ਨਾਲ ਚੁਕਾਉਣਾ ਚਾਹੀਦਾ ਹੈ ਅਤੇ ਡੇਅਰੀ ਮਾਲਕਾਂ ਨੂੰ ਸਹਿਯੋਗ ਕਰਨਾ ਚਾਹੀਦਾ ਹੈ।"

ਬੁਨਿਆਦੀ ਢਾਂਚੇ ਦੇ ਰਹਿੰਦੇ ਕੰਮਾਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਕਿਹਾ, “ਹੇਬੋਵਾਲ ਵਿਖੇ ਸੀ.ਬੀ.ਜੀ. ਪਲਾਂਟ ਨੂੰ ਜਲਦੀ ਚਾਲੂ ਕੀਤਾ ਜਾਣਾ ਚਾਹੀਦਾ ਹੈ। ਤਾਜਪੁਰ ਵਿਖੇ ਪ੍ਰਸਤਾਵਿਤ ਸੀ.ਬੀ.ਜੀ. ਪਲਾਂਟ ਲਈ 2.5 ਏਕੜ ਜ਼ਮੀਨ ਅਲਾਟ ਕਰਨ ਦੇ ਪ੍ਰਸਤਾਵ ਨੂੰ ਨਗਰ ਨਿਗਮ, ਪੀ.ਐਸ.ਆਈ.ਈ.ਸੀ. ਅਤੇ ਪੇਡਾ ਦੁਆਰਾ ਇੱਕ ਹਫ਼ਤੇ ਦੇ ਅੰਦਰ ਜਲਦੀ ਤੋਂ ਜਲਦੀ ਅੰਤਿਮ ਰੂਪ ਦਿੱਤਾ ਜਾਣਾ ਚਾਹੀਦਾ ਹੈ। 

ਉਦਯੋਗਿਕ ਗੰਦੇ ਪਾਣੀ ਨੂੰ ਸਹੀ ਢੰਗ ਨਾਲ ਟਰੀਟ ਕੀਤਾ ਜਾਣਾ ਚਾਹੀਦਾ ਹੈ ਅਤੇ ਇਸ ਸਬੰਧ ਵਿੱਚ ਪ੍ਰਦੂਸ਼ਣ ਬੋਰਡ ਦੁਆਰਾ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਸੂਬੇ ਭਰ ਵਿੱਚ ਡਰੇਨਾਂ ਵਿੱਚ ਪ੍ਰਦੂਸ਼ਿਤ ਪਾਣੀ ਦਾਖ਼ਲ ਹੋਣ ਵਾਲੀ ਲਾਪਰਵਾਹੀ ਦੇ ਮਾਮਲੇ ਵਿੱਚ ਜਵਾਬਦੇਹੀ ਤੈਅ ਕੀਤੀ ਜਾਵੇਗੀ।”

ਪਾਣੀ ਦੇ ਵਹਾਅ ਅਤੇ ਪ੍ਰਦੂਸ਼ਣ ਕੰਟਰੋਲ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਚਿੱਟੀ ਵੇਈਂ ਵਿੱਚ 200 ਕਿਊਸਿਕ ਪਾਣੀ ਛੱਡਣ ਲਈ ਸਿੰਬਲੀ ਵਿਖੇ ਰੈਗੂਲੇਟਰ ਚਾਲੂ ਕੀਤਾ ਜਾਣਾ ਚਾਹੀਦਾ ਹੈ। ਜਲੰਧਰ ਰਾਸ਼ਟਰੀ ਰਾਜਮਾਰਗ 44 'ਤੇ ਬਣੀਆਂ ਪੁਲੀਆਂ ਵਿੱਚ ਤੁਰੰਤ ਤਕਨੀਕੀ ਸੁਧਾਰ ਕੀਤਾ ਜਾਣਾ ਚਾਹੀਦਾ ਹੈ। 

ਇਸੇ ਤਰ੍ਹਾਂ ਕਾਲਾ ਸੰਘਿਆਂ ਡਰੇਨ ਵਿੱਚ ਪ੍ਰਦੂਸ਼ਣ ਘਟਾਉਣ ਲਈ ਬਿਸਤ ਦੁਆਬ ਨਹਿਰ ਤੋਂ 100 ਕਿਊਸਿਕ ਪਾਣੀ ਛੱਡਿਆ ਜਾਣਾ ਚਾਹੀਦਾ ਹੈ।” ਉਨ੍ਹਾਂ ਅੱਗੇ ਕਿਹਾ, “ਸਟੋਨ ਲਾਈਨਿੰਗ ਦਾ ਕੰਮ ਪੂਰਾ ਹੋ ਗਿਆ ਹੈ।” ਮੁੱਖ ਮੰਤਰੀ ਨੇ ਹਦਾਇਤ ਦਿੱਤੀ, "ਡੇਅਰੀ ਰਹਿੰਦ-ਖੂੰਹਦ ਨੂੰ ਨਾਲੀਆਂ ਵਿੱਚ ਸੁੱਟਣ ਦੀ ਸਖ਼ਤੀ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ ਅਤੇ ਇਸ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਲੋੜ ਹੈ। 

ਧੁੱਸੀ ਬੰਨ੍ਹ ਸੜਕ ਪ੍ਰਾਜੈਕਟ (ਸਤਲੁਜ ਦਰਿਆ) ਦਾ ਮਾਮਲਾ ਕੇਂਦਰੀ ਪੇਂਡੂ ਵਿਕਾਸ ਮੰਤਰੀ ਕੋਲ ਉਠਾਇਆ ਜਾਵੇਗਾ। 117.75 ਕਰੋੜ ਰੁਪਏ ਦੀ ਲਾਗਤ ਨਾਲ ਉਲੀਕਿਆ ਗਿਆ ਇਹ ਪ੍ਰਾਜੈਕਟ ਨਾਬਾਰਡ ਦੇ ਸਹਿਯੋਗ ਨਾਲ ਪੂਰਾ ਕੀਤਾ ਜਾਵੇਗਾ।" ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਐਕਸ ਉੱਤੇ ਕਿਹਾ, “ਅੱਜ ਲੁਧਿਆਣਾ ਦੇ ਬੁੱਢੇ ਨਾਲੇ, ਕਾਲਾ ਸੰਘਿਆਂ ਡਰੇਨ ਅਤੇ ਸਤਲੁਜ ਦੇ ਧੁੱਸੀ ਬੰਨ੍ਹ ਦੀ ਸਫ਼ਾਈ ਸਬੰਧੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਹਾਜ਼ਰੀ ਵਿੱਚ ਜਲੰਧਰ ਅਤੇ ਲੁਧਿਆਣਾ ਦੇ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।”

ਇਸ ਪੋਸਟ ਵਿੱਚ ਕਿਹਾ ਗਿਆ ਕਿ "ਅਧਿਕਾਰੀਆਂ ਨੂੰ ਸਤਲੁਜ ਅਤੇ ਹੋਰ ਮੌਸਮੀ ਨਦੀਆਂ ਦੇ ਕਮਜ਼ੋਰ ਬੰਨ੍ਹਾਂ ਨੂੰ ਮਜ਼ਬੂਤ ਕਰਨ ਅਤੇ ਬੁੱਢੇ ਨਾਲੇ ਲਈ ਐਸ.ਟੀ.ਪੀ. ਪ੍ਰਾਜੈਕਟਾਂ ਨੂੰ ਤੁਰੰਤ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ। ਆਉਣ ਵਾਲੇ ਦਿਨਾਂ ਵਿੱਚ ਮਹੱਤਵਪੂਰਨ ਸੁਧਾਰ ਦਿਖਾਈ ਦੇਣਗੇ। ਲੋਕਾਂ ਦੀ ਸਰਕਾਰ ਲੋਕਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।”

 

Tags: Bhagwant Mann , Bhagwant Singh Mann , AAP Punjab , Chief Minister Of Punjab , Sant Balbir Singh Seechewal , Varjeet Walia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD