Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜੰਗ ਵਿੱਚ ਭੱਜਣ ਵਾਲੇ ਗੱਦਾਰ, ਨੈਤਿਕਤਾ ਦੇ ਆਧਾਰ 'ਤੇ ਰਾਜ ਸਭਾ ਮੈਂਬਰ ਆਪਣੇ ਅਹੁਦੇ ਤੋਂ ਦੇਣ ਅਸਤੀਫਾ : ਦੀਪਕ ਬਾਲੀ

ਭਾਜਪਾ ਦੇ ਦਬਾਅ ਹੇਠ ਪਾਰਟੀ ਛੱਡਣ ਵਾਲਿਆਂ ਨੂੰ ਪੰਜਾਬ ਦੇ ਲੋਕ ਕਦੇ ਨਹੀਂ ਲਾਉਣਗੇ ਮੂੰਹ : ਦੀਪਕ ਬਾਲੀ

Deepak Bali, AAP Punjab

Web Admin

Web Admin

5 Dariya News

ਚੰਡੀਗੜ੍ਹ , 25 Apr 2026

Last updated on: Apr 26, 2026, 09:15 IST

ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਦੀਪਕ ਬਾਲੀ ਨੇ ਆਮ ਆਦਮੀ ਪਾਰਟੀ ਵੱਲੋਂ ਨਿਯੁਕਤ ਕੀਤੇ ਰਾਜ ਸਭਾ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਜਾਣ ਦੇ ਫੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਦੀਆਂ ਇਹ ਨੀਤੀਆਂ ਸਿੱਧੇ ਤੌਰ 'ਤੇ ਲੋਕਤੰਤਰ ਦੇ ਵਿਰੁੱਧ ਹਨ। ਦੀਪਕ ਬਾਲੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਲਿਖਿਆ ਹੈ ਕਿ "ਜੰਗ ਵਿਚ ਮਰਨ ਵਾਲਾ ਸ਼ਹੀਦ, ਜਿੱਤਣ ਵਾਲਾ ਯੋਧਾ ਤੇ ਭੱਜਣ ਵਾਲਾ ਗੱਦਾਰ ਆਖਵਾਉਂਦਾ ਹੈ"।

ਉਨ੍ਹਾਂ ਸਪੱਸ਼ਟ ਕੀਤਾ ਕਿ ਜਿਹੜੇ ਲੋਕ ਭਾਰਤੀ ਜਨਤਾ ਪਾਰਟੀ ਦੇ ਦਬਾਅ ਹੇਠ ਆ ਕੇ ਪਾਰਟੀ ਛੱਡ ਰਹੇ ਹਨ, ਉਹ ਪੰਜਾਬ ਦੇ ਲੋਕਾਂ ਨਾਲ ਗੱਦਾਰੀ ਕਰ ਰਹੇ ਹਨ। ਜਨਰਲ ਸਕੱਤਰ ਬਾਲੀ ਨੇ ਕਿਹਾ ਕਿ ਪੰਜਾਬ ਵਿੱਚੋਂ ਨਿਯੁਕਤ ਕੀਤੇ ਗਏ ਸਾਰੇ ਹੀ ਰਾਜ ਸਭਾ ਮੈਂਬਰ ਵੋਟਾਂ ਰਾਹੀਂ ਰਾਜ ਸਭਾ ਮੈਂਬਰ ਨਹੀਂ ਬਣੇ ਹਨ। ਇਹਨਾਂ ਨੂੰ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਹਿੱਤਾਂ ਨੂੰ ਰਾਜ ਸਭਾ ਵਿੱਚ ਚੁੱਕਣ ਵਾਸਤੇ ਬਤੌਰ ਰਾਜ ਸਭਾ ਮੈਂਬਰ ਨਿਯੁਕਤ ਕੀਤਾ ਗਿਆ ਸੀ, ਤਾਂ ਕਿ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਉਦਯੋਗਪਤੀਆਂ, ਮੁਲਾਜ਼ਮਾਂ ਅਤੇ ਆਮ ਲੋਕਾਂ ਦੀ ਆਵਾਜ਼ ਅਤੇ ਉਹਨਾਂ ਦੇ ਹੱਕਾਂ ਦੀ ਗੱਲ ਰਾਜ ਸਭਾ ਵਿੱਚ ਬੁਲੰਦ ਕੀਤੀ ਜਾ ਸਕੇ।

ਦੀਪਕ ਬਾਲੀ ਨੇ ਅੱਗੇ ਕਿਹਾ ਕਿ ਇਹਨਾਂ ਮੈਂਬਰਾਂ ਨੇ ਪੰਜਾਬ ਦੇ ਹੱਕਾਂ ਦੀ ਗੱਲ ਤਾਂ ਕੀ ਕਰਨੀ ਸੀ, ਉਲਟਾ ਜਿਸ ਪਾਰਟੀ ਅਤੇ ਆਗੂਆਂ ਵੱਲੋਂ ਇਹਨਾਂ ਨੂੰ ਰਾਜ ਸਭਾ ਵਰਗੀ ਵਕਾਰੀ ਮੈਂਬਰਸ਼ਿਪ ਲਈ ਨਿਯੁਕਤ ਕੀਤਾ ਗਿਆ, ਉਸੇ ਦੇ ਹੀ ਖ਼ਿਲਾਫ਼ ਆਪਣੀ ਰਾਜਨੀਤੀ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਜੇ ਇਹਨਾਂ ਵਿੱਚ ਹਿੰਮਤ ਅਤੇ ਨੈਤਿਕਤਾ ਹੈ ਤਾਂ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਤੁਰੰਤ ਅਸਤੀਫਾ ਦੇਣ ਅਤੇ ਪੰਜਾਬ ਵਿੱਚ ਆ ਕੇ ਕਿਸੇ ਵੀ ਜਗ੍ਹਾ ਤੋਂ ਆਪਣਾ ਵਕਾਰ ਸਿੱਧ ਕਰਨ।

ਬਾਲੀ ਨੇ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੂਰੀ ਤਰ੍ਹਾਂ ਲੋਕਾਂ ਦੀ ਸੇਵਾ ਲਈ ਡਟੀ ਹੋਈ ਹੈ ਅਤੇ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਪੂਰੀ ਤਰ੍ਹਾਂ ਇੱਕਜੁੱਟ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਦਬਾਅ ਹੇਠ ਆ ਕੇ ਪੰਜਾਬ ਦੇ ਲੋਕਾਂ ਨਾਲ ਗੱਦਾਰੀ ਕਰਨ ਵਾਲਿਆਂ ਨੂੰ ਪੰਜਾਬ ਦੇ ਲੋਕ ਕਦੇ ਵੀ ਮੂੰਹ ਨਹੀਂ ਲਗਾਉਣਗੇ। ਬਾਲੀ ਨੇ ਭਾਰਤੀ ਜਨਤਾ ਪਾਰਟੀ ਨੂੰ ਲੋਕਤੰਤਰ ਵਿਰੋਧੀ ਕੋਝੀਆਂ ਚਾਲਾਂ ਚੱਲਣੀਆਂ ਬੰਦ ਕਰਨ ਦੀ ਮੰਗ ਕੀਤੀ ਹੈ।

 

 

Tags: Deepak Bali , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD