Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਸਿਧਾਂਤਹੀਣ ਤੇ ਬੇਅਸੂਲੀ ਆਮ ਆਦਮੀ ਪਾਰਟੀ ਦਾ ਝਾੜੂ ਤੀਲਾ ਤੀਲਾ ਹੋਣ ਲੱਗਿਆ : ਬਲਬੀਰ ਸਿੰਘ ਸਿੱਧੂ

Balbir Singh Sidhu, Punjab Pradesh Congress Committee, Congress, Punjab Congress

Web Admin

Web Admin

5 Dariya News

ਮੋਹਾਲੀ , 25 Apr 2026

Last updated on: Apr 26, 2026, 09:50 IST

ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਆਮ ਆਦਮੀ ਪਾਰਟੀ ਨੂੰ ‘ਸਿਧਾਂਤਹੀਣ’, ‘ਤਾਨਾਸ਼ਾਹ’ ਅਤੇ ‘ਬੇਬੁਨਿਆਦ’ ਵਿਅਕਤੀਆਂ ਦਾ ਵਕਤੀ ਇਕੱਠ ਕਰਾਰ ਦਿੰਦਿਆ ਕਿਹਾ ਹੈ ਕਿ ਇਹਨਾਂ ਦੇ ਝਾੜੂ ਦੇ ਤੀਲਾ ਤੀਲਾ ਹੋਣ ਦਾ ਮੁੱਢ ਬੱਝ ਗਿਆ ਹੈ। ਸ਼੍ਰੀ ਸਿੱਧੂ ਨੇ ਅੱਜ ਇਥੋਂ ਦੇ 10 ਫੇਜ਼ ਵਿਚਲੇ ਆਪਣੇ ਪਾਰਟੀ ਦਫ਼ਤਰ ਵਿਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਅੰਦਰੋਂ ਪੂਰੀ ਤਰਾਂ ਖੋਖਲ੍ਹੀ ਹੋ ਚੁੱਕੀ ਹੈ ਅਤੇ ਕਿਸੇ ਵੇਲੇ ਵੀ ਢਹਿ ਢੇਰੀ ਹੋ ਸਕਦੀ ਹੈ।

ਉਹਨਾਂ ਕਿਹਾ ਕਿ ਇਹ ਪਾਰਟੀ ਨਹੀਂ ਸਗੋਂ ਕੇਜਰੀਵਾਲ ਤੇ ਭਗਵੰਤ ਮਾਨ ਦੀ ਤਾਨਾਸ਼ਾਹੀ ਹੇਠ ਕੁਝ ਕੁ ਵਿਅਕਤੀਆਂ ਦਾ ਇਕੱਠ ਹੈ ਜਿਥੇ ਕਿਸੇ ਹੋਰ ਦੀ ਕੋਈ ਪੁੱਛ ਪ੍ਰਤੀਤ ਨਹੀਂ ਹੈ। ਇਹੀ ਕਾਰਨ ਹੈ ਕਿ ਰਾਜ ਸਭਾ ਵਿਚ ਪਾਰਟੀ ਦੇ ਸਾਰੇ ਮੈਂਬਰ ਸਮੂਹਿਕ ਤੌਰ ਉਤੇ ਹੀ ਪਾਰਟੀ ਛੱਡ ਗਏ ਹਨ। ਕਾਂਗਰਸੀ ਆਗੂ ਨੇ ਅਦਮੀ ਪਾਰਟੀ ਦੀ ਸਰਕਾਰ ਦੇ ਬਹੁਤੇ ਮੰਤਰੀਆਂ ਤੇ ਵਿਧਾਇਕਾਂ ਨੂੰ ਭ੍ਰਿਸ਼ਟ ਕਰਾਰ ਦਿੰਦਿਆਂ ਕਿਹਾ ਕਿ ‘ਕੱਟੜ ਇਮਾਨਦਾਰ’ ਹੋਣ ਦਾ ਢੰਡੋਰਾ ਪਿੱਟ ਕੇ ਸਤਾ ਵਿਚ ਆਈ ਪਾਰਟੀ ਦੇ ਕਿਸੇ ਨਾ ਕਿਸੇ ਮੰਤਰੀ ਜਾਂ ਵਿਧਾਇਕ ਦੇ ਭ੍ਰਿਸ਼ਟਾਚਾਰ ਦਾ ਹਰ ਰੋਜ਼ ਨਵਾਂ ਕਿੱਸਾ ਸਾਹਮਣੇ ਆਉਂਦਾ ਹੈ।  

ਸ੍ਰੀ ਸਿੱਧੂ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਨੇ ਆਪਣੇ ਵਲੰਟੀਅਰਾਂ ਤੇ ਆਗੂਆਂ ਦੀ ਮਿਹਨਤ ਨੂੰ ਨਜ਼ਰਅੰਦਾਜ਼ ਕਰ ਕੇ ਅਮੀਰ ਸਨਅਤਕਾਰਾਂ ਨੂੰ ਰਾਜ ਸਭਾ ਦੀਆਂ ਟਿਕਟਾਂ ਵੇਚੀਆਂ ਸਨ। ਇਸ ਲਈ ਹੀ ਟਿਕਟਾਂ ਖਰੀਦਣ ਵਾਲੇ ਰਾਜ ਸਭਾ ਮੈਂਬਰਾਂ ਨੂੰ ਜਦੋਂ ਕਿਤੋਂ ਵੱਧ ਫਾਇਦਾ ਹੁੰਦਾ ਨਜ਼ਰ ਆਇਆ ਉਧਰ ਚੱਲੇ ਗਏ। ਉਨ੍ਹਾਂ ਇਹ ਵੀ ਕਿਹਾ ਕਿ ਇਹੀ ਝਾੜੂ ਪਾਰਟੀ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨੂੰ “ਮੁਫ਼ਤ ਬਿਜਲੀ” ਦੇ ਵੱਡੇ-ਵੱਡੇ ਵਾਅਦੇ ਕਰਦੀ ਸੀ, ਪਰ ਅੱਜ ਹਕੀਕਤ ਵਿੱਚ ਲੋਕਾਂ ਨੂੰ ਨਾ ਤਾਂ ਪੂਰੀ ਰਾਹਤ ਮਿਲ ਰਹੀ ਹੈ ਅਤੇ ਉਲਟ ਬਿਜਲੀ ਦੇ ਕੱਟ ਅਤੇ ਮਹਿੰਗੇ ਬਿੱਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵਾਅਦਿਆਂ ਤੋਂ ਮੁਕਰਣ ਦੀ ਸਪੱਸ਼ਟ ਨਿਸ਼ਾਨੀ ਹੈ। ਸ਼੍ਰੀ ਸਿੱਧੂ ਨੇ ਅੱਗੇ ਕਿਹਾ ਕਿ ਬਿਜਲੀ ਦੇ ਮਸਲੇ ‘ਤੇ ਵੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਰਹੀ ਹੈ। ਵੱਡੇ-ਵੱਡੇ ਦਾਅਵੇ ਕਰਨ ਵਾਲੀ ਸਰਕਾਰ ਦੇ ਦੌਰ ਵਿੱਚ ਅੱਜ ਲਗਾਤਾਰ ਬਿਜਲੀ ਦੇ ਕੱਟ ਲੱਗ ਰਹੇ ਹਨ ਅਤੇ ਲੋਕਾਂ ਨੂੰ ਭਾਰੀ ਬਿੱਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਲੋਕ-ਵਿਰੋਧੀ ਨੀਤੀਆਂ ਦਾ ਸਪੱਸ਼ਟ ਸਬੂਤ ਹੈ।

ਕਾਂਗਸਰੀ ਆਗੂ ਕਿਹਾ ਕਿ ਆਮ ਆਦਮੀ ਪਾਰਟੀ ਦੀ ਹਕੀਕਤ ਹੁਣ ਲੋਕਾਂ ਸਾਹਮਣੇ ਆ ਚੁੱਕੀ ਹੈ। ਇਹ ਸਰਕਾਰ ਸਿਰਫ਼ ਪ੍ਰਚਾਰ ਅਤੇ ਝੂਠੇ ਵਾਅਦਿਆਂ ‘ਤੇ ਆਧਾਰਿਤ ਹੈ ਅਤੇ ਜ਼ਮੀਨੀ ਪੱਧਰ ‘ਤੇ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਜਾਗਰੂਕ ਹੋ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹਰ ਮੁਹਾਜ਼ ਉਤੇ ਫੇਲ੍ਹ ਹੋਈ ਇਸ ਨਾਕਾਮ ਸਰਕਾਰ ਨੂੰ ਕਰਾਰਾ ਜਵਾਬ ਦੇਣਗੇ।

 

Tags: Balbir Singh Sidhu , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD