Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਯੁੱਧ ਨਸ਼ਿਆਂ ਵਿਰੁੱਧ ; ਨਸ਼ਿਆਂ ਤੋਂ ਦੂਰ ਰਹਿਣ ਤੇ ਸਿਹਤਮੰਦ ਜੀਵਨ ਜੀਊਣ ਦਾ ਸੁਨੇਹਾ ਦੇ ਗਈ ਵਾਕਾਥੋਨ

ਸੈਂਕੜੇ ਵਿਦਿਆਰਥੀਆਂ ਨੇ ਨਸ਼ਿਆਂ ਖਿਲਾਫ਼ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੀ ਸਹੁੰ ਚੁੱਕੀ

Anti Drug Mission, Drive Against Drugs, Comprehensive Action against Drug Abuse, CADA, War Against Drugs, Yudh Nashian Virudh, Jalandhar

Web Admin

Web Admin

5 Dariya News

ਜਲੰਧਰ , 25 Apr 2026

Last updated on: Apr 26, 2026, 10:17 IST

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੀ.ਏ.ਵੀ. ਕਾਲਜ ਦੇ ਸਹਿਯੋਗ ਨਾਲ ‘ਵਾਕਾਥੋਨ 1.0’ ਕਰਵਾਈ ਗਈ, ਜਿਸ ਵਿੱਚ 600 ਤੋਂ ਵੱਧ ਵਿਦਿਆਰਥੀਆਂ, ਫੈਕਲਟੀ ਮੈਂਬਰਾਂ ਅਤੇ ਮਾਪਿਆਂ ਨੇ ਹਿੱਸਾ ਲੈਂਦਿਆਂ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨ ਜੀਊਣ ਦਾ ਸੁਨੇਹਾ ਦਿੱਤਾ। ਐਸ.ਡੀ.ਐਮ. ਜਲੰਧਰ-1 ਨਵਦੀਪ ਸਿੰਘ ਵੱਲੋਂ ਵਾਕਾਥੋਨ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ, ਜੋ ਕਿ ਸ਼ਿਵਾਨੀ ਪਾਰਕ, ਮਾਡਲ ਟਾਊਨ ਵਿਖੇ ਪਹੁੰਚ ਕੇ ਸਮਾਪਤ ਹੋਈ।

ਉਨ੍ਹਾਂ ਖੁਦ ਵੀ ਵਾਕਾਥੋਨ ਵਿੱਚ ਹਿੱਸਾ ਲਿਆ। ਇਸ ਮੌਕੇ ਐਸ.ਡੀ.ਐਮ. ਵੱਲੋਂ ਵਿਦਿਆਰਥੀਆਂ ਅਤੇ ਹੋਰ ਭਾਗੀਦਾਰਾਂ ਨੂੰ ਨਸ਼ਿਆਂ ਖਿਲਾਫ਼ ਲੜਨ ਤੇ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਨ ਅਤੇ ਨਸ਼ਿਆਂ ਖਿਲਾਫ਼ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੀ ਸਹੁੰ ਵੀ ਚੁਕਾਈ ਗਈ। ਇਸ ਮੌਕੇ ਸੰਬੋਧਨ ਕਰਦਿਆਂ ਐਸ.ਡੀ.ਐਮ. ਨਵਦੀਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸਮਰਪਿਤ ਅੱਜ ਦੀ ਵਾਕਾਥੋਨ ਵਿੱਚ ਚੱਲਿਆ ਗਿਆ ਇਕ-ਇਕ ਕਦਮ ਨਸ਼ਿਆਂ ਵਿਰੁੱਧ ਜਨ ਜਾਗਰੂਕਤਾ ਫੈਲਾਉਣ ਵਿੱਚ ਅਹਿਮ ਭੂਮਿਕਾ ਨਿਭਾਵੇਗਾ।

ਇਸ ਮੌਕੇ ਏ.ਸੀ.ਪੀ. (ਹੈੱਡ ਕੁਆਰਟਰ) ਮਨਮੋਹਨ ਸਿੰਘ, ਪ੍ਰਿੰਸੀਪਲ ਡਾ. ਅਨੂਪ ਕੁਮਾਰ ਵੀ ਮੌਜੂਦ ਸਨ।ਰੈੱਡ ਕਰਾਸ ਅਤੇ ਪ੍ਰਯਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਵੀ ਵਾਕਾਥੋਨ ਵਿੱਚ ਭਾਗ ਲਿਆ। ਪੰਜਾਬੀ ਲੋਕ ਗਾਇਕ ਦਲਵਿੰਦਰ ਦਿਆਲਪੁਰੀ ਅਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰਵੀ ਦਾਰਾ ਨੇ ਗੀਤਾਂ ਰਾਹੀਂ ਸਿਹਤਮੰਦ ਜੀਵਨ ਦੀ ਮਹੱਤਤਾ ’ਤੇ ਚਾਨਣਾ ਪਾਇਆ।

ਸਮਾਗਮ ਦੌਰਾਨ ਡੀ.ਏ.ਵੀ. ਬੈਂਡ ਅਤੇ ਭੰਗੜਾ ਦੀ ਪੇਸ਼ਕਾਰੀ ਵੀ ਕੀਤੀ ਗਈ। ਇਸ ਮੌਕੇ ਸਕੱਤਰ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸੁਰਜੀਤ ਲਾਲ, ਵਾਈਸ ਪ੍ਰਿੰਸੀਪਲ ਪ੍ਰੋ. ਕੁੰਵਰ ਰਾਜੀਵ, ਪ੍ਰੋ. ਸੋਨਿਕਾ ਦਾਨੀਆ, ਰਜਿਸਟਰਾਰ ਪ੍ਰੋ. ਅਸ਼ੋਕ ਕਪੂਰ, ਡਿਪਟੀ ਰਜਿਸਟਰਾਰ ਪ੍ਰੋ. ਮਨੀਸ਼ ਖੰਨਾ, ਡੀਨ ਈ.ਐਮ.ਏ. ਡਾ. ਏਕਜੋਤ ਕੌਰ ਅਤੇ ਇਵੈਂਟ ਕੋਆਰਡੀਨੇਟਰ ਪ੍ਰੋ. ਈਸ਼ਾ ਸਹਿਗਲ, ਡਾ. ਐਸ. ਕੇ. ਗੌਤਮ, ਵਿਨੋਦ ਕੁਮਾਰ, ਮਾਡਲ ਟਾਊਨ ਸ਼ਾਪਕੀਪਰ ਐਸੋਸੀਏਸ਼ਨ ਦੇ ਪ੍ਰਧਾਨ ਰਾਜੀਵ ਦੁੱਗਲ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।

ਵਾਕਾਥੋਨ ਵਿੱਚ ਡੀ.ਏ.ਵੀ. ਕਾਲਜ, ਜਲੰਧਰ, ਡੀ.ਏ.ਵੀ. ਇੰਸਟੀਚਿਊਟ ਆਫ਼ ਫਿਜ਼ੀਓਥੈਰੇਪੀ ਐਂਡ ਰੀਹੈਬਿਲੀਟੇਸ਼ਨ, ਮਹਾਤਮਾ ਹੰਸ ਰਾਜ ਡੀ.ਏ.ਵੀ. ਇੰਸਟੀਚਿਊਟ ਆਫ਼ ਨਰਸਿੰਗ, ਪੁਲਿਸ ਡੀ.ਏ.ਵੀ. ਪਬਲਿਕ ਸਕੂਲ, ਦਯਾਨੰਦ ਮਾਡਲ ਸਕੂਲ (ਮਾਡਲ ਟਾਊਨ), ਦਯਾਨੰਦ ਮਾਡਲ ਸਕੂਲ (ਦਯਾਨੰਦ ਨਗਰ) ਦੇ ਵਿਦਿਆਰਥੀਆਂ ਤੇ ਫੈਕਲਟੀ ਮੈਂਬਰਾਂ ਨੇ ਹਿੱਸਾ ਲਿਆ।

 

Tags: Anti Drug Mission , Drive Against Drugs , Comprehensive Action against Drug Abuse , CADA , War Against Drugs , Yudh Nashian Virudh , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD