Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਿਪਟੀ ਕਮਿਸ਼ਨਰ ਵੱਲੋਂ ਮਰਦਮਸ਼ੁਮਾਰੀ ਲਈ ਤਿਆਰੀਆਂ ਦੀ ਸਮੀਖਿਆ- ਵੱਧ ਤੋਂ ਵੱਧ ਲੋਕਾਂ ਨੂੰ ਸੈਲਫ ਇਨਿਊਮਰੇਸ਼ਨ ਤਹਿਤ ਜਾਣਕਾਰੀ ਭਰਨ ਦਾ ਸੱਦਾ

30 ਅਪ੍ਰੈਲ ਤੋਂ 14 ਮਈ ਤੱਕ ਸੈਲਫ ਇਨਿਊਮਰੇਸ਼ਨ ਲਈ 15 ਦਿਨ ਲਈ ਖੁੱਲ੍ਹੇਗਾ ਲਿੰਕ

Sagar Setia, DC Moga, Deputy Commissioner Moga, Moga

Web Admin

Web Admin

5 Dariya News

ਮੋਗਾ , 25 Apr 2026

Last updated on: Apr 26, 2026, 10:24 IST

ਜਨਗਣਨਾ 2027 ਦੇ ਪਹਿਲੇ ਪੜਾਅ ਤਹਿਤ 15 ਮਈ ਤੋਂ 13 ਜੂਨ 2026 ਤੱਕ ਘਰਾਂ ਦਾ ਸੂਚੀਕਰਨ ਸ਼ੁਰੂ ਹੋਵੇਗਾ। ਇਹ ਦੇਸ਼ ਦੀ ਪਹਿਲੀ ਡਿਜ਼ੀਟਲ ਜਨਗਣਨਾ ਹੋਵੇਗੀ, ਜਿਸ ਵਿਚ 30 ਅਪ੍ਰੈਲ ਤੋਂ 14 ਮਈ 2026 ਤੱਕ https//:secensus.gov.in ਸੈਲਫ-ਇਨਿਊਮਰੇਸ਼ਨ (ਖੁਦ ਜਾਣਕਾਰੀ ਭਰਨ) ਦੀ ਸਹੂਲਤ ਵੀ ਮਿਲੇਗੀ। ਜਨਗਣਨਾ ਸਬੰਧੀ ਜਾਣਕਾਰੀ ਤੇ ਜਾਗਰੂਕਤਾ ਲਈ ਇਕ ਵਿਸ਼ੇਸ਼ ਵੀਡੀਓ ਸਿਖਲਾਈ ਪ੍ਰਾਪਤ ਕਰਨ ਵਾਲੇ ਕਰਮਚਾਰੀਆਂ ਨਾਲ ਸਾਂਝੀ ਕੀਤੀ ਜਾਵੇਗੀ ਜਿਸ ਨਾਲ ਜਨਗਣਨਾ ਸਬੰਧੀ ਪ੍ਰਕਿਰਿਆ ਆਸਾਨੀ ਨਾਲ ਮੁਕੰਮਲ ਕੀਤੀ ਜਾ ਸਕਦੀ ਹੈ । 

ਇਸ ਪ੍ਰਤੀ ਤਿਆਰੀਆਂ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦਾ ਆਯੋਜਨ ਕੀਤਾ। ਇਸ ਮੀਟਿੰਗ ਵਿੱਚ ਉਹਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਕੁਲਪ੍ਰੀਤ ਸਿੰਘ, ਐਸ.ਡੀ.ਐਮ. ਮੋਗਾ ਸ਼੍ਰੀ ਸੂਰਜ ਤੋਂ ਇਲਾਵਾ ਹੋਰ ਵੀ ਵਿਭਾਗਾਂ ਦੇ ਅਧਿਕਾਰੀ ਕਰਮਚਾਰੀ ਹਾਜਰ ਸਨ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੈਲਫ ਇਨਿਊਮਰੇਸ਼ਨ ਪ੍ਰਤੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ। 

ਉਹਨਾਂ ਕਿਹਾ ਕਿ ਮਰਦਮਸ਼ੁਮਾਰੀ ਹੀ ਨੀਤੀ ਨਿਰਮਾਣ ਦਾ ਆਧਾਰ ਹੈ ਅਧਿਕਾਰੀ ਇਸ ਨੂੰ ਸਮਰਪਣ ਭਾਵਨਾ ਨਾਲ ਸਫਲ ਬਣਾਉਣ। ਉਹਨਾਂ ਕਿਹਾ ਕਿ  ਉਹ ਆਪਣੀ, ਆਪਣੇ ਦਫਤਰ ਅਧੀਨ ਕੰਮ ਕਰਦੇ ਕਰਮਚਾਰੀਆਂ ਅਤੇ ਉਹਨਾਂ ਦੇ ਪਰਿਵਾਰਾਂ ਦੀ ਸੈਲਫ ਇਨਿਊਮਰੇਸ਼ ਨੂੰ ਜਰੂਰ ਯਕੀਨੀ ਬਣਾਉਣ। ਉਹਨਾਂ ਕਿਹਾ ਕਿ ਇਸ ਕਾਰਜ ਲਈ ਸੈਲਫ ਹੈਲਪ ਗਰੁੱਪਾਂ, ਪੰਚਾਂ, ਸਰਪੰਚਾਂ ਦਾ ਸਹਿਯੋਗ ਲਿਆ ਜਾਵੇ। ਉਨ੍ਹਾਂ ਵਿਭਾਗੀ ਮੁਖੀਆਂ ਨੂੰ ਕਿਹਾ ਕਿ ਉਹ ਆਪਣੇ ਤਹਿਤ ਕੰਮ ਕਰ ਰਹੇ ਕਰਮਚਾਰੀਆਂ ਤੇ ਹੋਰ ਨਾਲ ਜੁੜੇ ਲੋਕਾਂ ਨੂੰ ਜਨਗਣਨਾ ਤਹਿਤ ਖੁਦ ਜਾਣਕਾਰੀ ਭਰਨ ਲਈ ਪ੍ਰੇਰਿਤ ਕੀਤਾ ਜਾਵੇ । 

ਇਸ ਤੋਂ ਇਲਾਵਾ ਸਮੂਹ ਐਸ ਡੀ ਐਮਜ ਨੂੰ ਆਪੋ ਆਪਣੇ ਅਧਿਕਾਰ ਖੇਤਰ ਵਿੱਚ ਮਰਦਮਸ਼ੁਮਾਰੀ ਬਾਰੇ ਜਾਗਰੂਕਤਾ ਲਈ ਸਮਾਗਮ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਵੈ-ਗਣਨਾ ਇੱਕ ਅਜਿਹੀ ਸਹੂਲਤ ਹੈ ਜਿਸ ਰਾਹੀਂ ਆਮ ਲੋਕ ਜਨਗਣਨਾ ਮੁਲਾਜ਼ਮਾਂ ਦੇ ਘਰ ਆਉਣ ਦਾ ਇੰਤਜ਼ਾਰ ਕੀਤੇ ਬਿਨਾਂ ਖੁਦ ਆਪਣੀ ਜਾਣਕਾਰੀ ਸਰਕਾਰੀ ਪੋਰਟਲ 'ਤੇ ਦਰਜ ਕਰ ਸਕਦੇ ਹਨ। 

ਪਹਿਲਾਂ ਇਹ ਕੰਮ ਸਿਰਫ਼ ਕਾਗਜ਼ੀ ਫਾਰਮਾਂ ਰਾਹੀਂ ਹੁੰਦਾ ਸੀ ਪਰ ਹੁਣ ਤੁਸੀਂ ਆਪਣੇ ਮੋਬਾਈਲ ਜਾਂ ਕੰਪਿਊਟਰ ਰਾਹੀਂ ਘਰ ਬੈਠੇ ਹੀ ਆਪਣਾ ਅਤੇ ਆਪਣੇ ਪਰਿਵਾਰ ਦਾ ਵੇਰਵਾ ਆਨਲਾਈਨ ਭਰ ਸਕਦੇ ਹੋ। ਇਸ ਦੀ ਪ੍ਰਕਿਰਿਆ ਬਹੁਤ ਸੌਖੀ ਹੈ।ਜਿਵੇਂ ਹੀ ਸਫਲਤਾਪੂਰਵਕ ਫਾਰਮ ਸਬਮਿਟ ਹੋਵੇਗਾ, ਨਾਗਰਿਕ ਨੂੰ ਇਕ 'ਸੈਲਫ-ਐਨੂਮਰੇਸ਼ਨ ਆਈ ਡੀ' ਜਨਰੇਟ ਕਰਕੇ ਦੇਵੇਗਾ। ਜਦੋਂ ਜਨਗਣਨਾ ਮੁਲਾਜ਼ਮ ਘਰ ਆਵੇਗਾ ਤਾਂ ਨਾਗਰਿਕ ਨੂੰ ਸਿਰਫ ਇਹ ਆਈ ਡੀ ਦਿਖਾਉਣੀ ਹੋਵੇਗੀ। ਇਸ ਨਾਲ ਜਾਣਕਾਰੀ ਦੀ ਤਸਦੀਕ ਹੋ ਜਾਵੇਗੀ ਤੇ ਦੁਬਾਰਾ ਫਾਰਮ ਭਰਨ ਦੀ ਲੋੜ ਨਹੀਂ ਪਵੇਗੀ।

 

Tags: Sagar Setia , DC Moga , Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD