Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਵਿਕਾਸ ਕਾਰਜਾਂ ਲਈ ਫੰਡ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਕੁਲਵੰਤ ਸਿੰਘ

ਵਿਧਾਇਕ ਕੁਲਵੰਤ ਸਿੰਘ ਨੇ ਟੀ.ਡੀ.ਆਈ. ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

Kulwant Singh, Kulwant Singh Mohali, AAP Punjab, SAS Nagar, Mohali

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 26 Apr 2026

Last updated on: Apr 27, 2026, 10:01 IST

ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਫੰਡ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੋਹਾਲੀ ਸਮੇਤ ਪੰਜਾਬ ਭਰ ਵਿੱਚ ਵਿਕਾਸ ਕਾਰਜ ਵੱਡੇ ਪੱਧਰ ‘ਤੇ ਚੱਲ ਰਹੇ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਲੰਮੇ ਸਮੇਂ ਤੋਂ ਲਟਕ ਰਹੇ ਮਸਲਿਆਂ ਦਾ ਸਥਾਈ ਹੱਲ ਮੌਜੂਦਾ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ। ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਮੋਹਾਲੀ ਵਿੱਚ ਨਹਿਰੀ ਪਾਣੀ ਉਨ੍ਹਾਂ ਦੇ ਮੇਅਰ ਕਾਰਜਕਾਲ ਦੌਰਾਨ ਹੀ ਲਿਆਂਦਾ ਗਿਆ ਸੀ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਲੱਗੇ ਟਿਊਬਵੈੱਲ ਕਾਰਪੋਰੇਸ਼ਨ ਅਤੇ ਗਮਾਡਾ ਵੱਲੋਂ ਚਲਾਏ ਜਾ ਰਹੇ ਹਨ ਅਤੇ ਸਾਫ਼ ਪੀਣਯੋਗ ਪਾਣੀ ਦੀ ਸਪਲਾਈ ਯਕੀਨੀ ਬਣਾਉਣਾ ਸਰਕਾਰ ਦੀ ਪਹਿਲ ਹੈ।

ਉਹ ਅੱਜ ਟੀ.ਡੀ.ਆਈ. (ਏਅਰਪੋਰਟ ਰੋਡ) ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਵਿਧਾਇਕ ਨੇ ਕਿਹਾ ਕਿ ਏਕਤਾ ਵਿੱਚ ਹੀ ਤਾਕਤ ਹੈ ਅਤੇ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਸਾਂਝੇ ਮੰਚ ਤੋਂ ਆਵਾਜ਼ ਉਠਾਉਣੀ ਚਾਹੀਦੀ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਰਹਾਇਸ਼ੀ ਐਸੋਸੀਏਸ਼ਨਾਂ ਬਣਾਕੇ ਸੰਬੰਧਿਤ ਬਿਲਡਰਾਂ ‘ਤੇ ਦਬਾਅ ਬਣਾਇਆ ਜਾਵੇ ਤਾਂ ਜੋ ਸੈਕਟਰਾਂ ਵਿੱਚ ਕੀਤੇ ਵਾਅਦੇ ਪੂਰੇ ਹੋ ਸਕਣ।

ਉਨ੍ਹਾਂ ਕਿਹਾ ਕਿ ਜਿਹੜੇ ਕੰਮ ਬਿਲਡਰਾਂ ਵੱਲੋਂ ਅਧੂਰੇ ਛੱਡੇ ਗਏ ਹਨ, ਉਨ੍ਹਾਂ ਨੂੰ ਪੂਰਾ ਕਰਵਾਉਣ ‘ਤੇ ਧਿਆਨ ਦਿੱਤਾ ਜਾਵੇ, ਤਾਂ ਜੋ ਸਰਕਾਰ ਵੱਲੋਂ ਇਲਾਕੇ ਨੂੰ ਟੇਕਓਵਰ ਕਰਕੇ ਬਾਕੀ ਵਿਕਾਸ ਕਾਰਜ ਪੂਰੇ ਕੀਤੇ ਜਾ ਸਕਣ। ਉਨ੍ਹਾਂ ਦੱਸਿਆ ਕਿ ਹਰ ਸੈਕਟਰ ਵਿੱਚ ਧਾਰਮਿਕ ਸਥਾਨਾਂ ਲਈ ਜ਼ਮੀਨ ਰਾਖਵੀਂ ਕੀਤੀ ਜਾਂਦੀ ਹੈ ਅਤੇ ਜਲਦੀ ਹੀ ਇਨ੍ਹਾਂ ਸਥਾਨਾਂ ਦੀ ਉਸਾਰੀ ਸਬੰਧੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਇਹ ਵੀ ਕਿਹਾ ਕਿ ਗਮਾਡਾ ਵੱਲੋਂ ਮੋਹਾਲੀ ਮਿਊਂਸਿਪਲ ਕਾਰਪੋਰੇਸ਼ਨ ਨੂੰ 100 ਕਰੋੜ ਰੁਪਏ ਵਿਕਾਸ ਕਾਰਜਾਂ ਲਈ ਮੁਹੱਈਆ ਕਰਵਾਏ ਜਾ ਰਹੇ ਹਨ, ਜਿਸ ਨਾਲ ਵਿਕਾਸ ਦੀ ਰਫ਼ਤਾਰ ਹੋਰ ਤੇਜ਼ ਹੋਵੇਗੀ। ਇਸ ਮੌਕੇ ਪਰਮਿੰਦਰ ਕੌਰ (ਪਤਨੀ ਗੁਰਪ੍ਰੀਤ ਸਿੰਘ ਚਾਹਲ), ਚੰਦਰ ਭਾਰਗਵ (ਪ੍ਰਧਾਨ, ਵੈਲਿੰਗਟਨ ਹਾਈਟਸ), ਹਿਤੇਸ਼ ਸਿੰਗਲਾ (ਜਨਰਲ ਸਕੱਤਰ, ਵੈਲਿੰਗਟਨ ਹਾਈਟਸ-1), ਹਰਿਸ਼ ਮਹਿਰਾ (ਪ੍ਰਧਾਨ, ਵੈਲਿੰਗਟਨ ਹਾਈਟਸ-2), ਬਬੀਤਾ ਡੋਗਰਾ (ਜਨਰਲ ਸਕੱਤਰ, ਵੈਲਿੰਗਟਨ ਹਾਈਟਸ-2), ਸੁਮੀਕਸ਼ਾ ਸੂਦ (ਪ੍ਰਧਾਨ, ਆਰ ਡਬਲਯੂ ਏ, ਟੀਡੀਆਈ), ਐਡਵੋਕੇਟ ਗੌਰਵ ਗੋਇਲ (ਜਨਰਲ ਸਕੱਤਰ, ਆਰ ਡਬਲਯੂ ਏ, ਟੀਡੀਆਈ), ਰਣਜੀਤ ਸਿੱਧੂ, ਵਿਜੇ ਸੈਣੀ, ਸੁਰਿੰਦਰ ਸਿੰਘ (ਪ੍ਰਧਾਨ, ਕਨੌਟ ਰੈਜ਼ੀਡੈਂਸੀ), ਮੋਹਣ ਸਿੰਗਲਾ (ਜਨਰਲ ਸਕੱਤਰ, ਕਨੌਟ ਰੈਜ਼ੀਡੈਂਸੀ), ਹਰਪ੍ਰੀਤ ਸਿੰਘ (ਪ੍ਰਧਾਨ, ਪ੍ਰੈਸਟੀਜ ਟਾਵਰ), ਕੁਲਦੀਪ ਸਿੰਘ ਸਮਾਣਾ, ਕੁਲਵੀਰ ਸਿੰਘ (ਸਰਪੰਚ, ਬਲਿਆਲੀ), ਗੁਰਜਿੰਦਰ ਸਿੰਘ (ਸਰਪੰਚ, ਬੱਲੋ ਮਾਜਰਾ), ਮਲਕੀਤ ਸਿੰਘ (ਬਲਾਕ ਪ੍ਰਧਾਨ), ਮਨਪ੍ਰੀਤ ਸਿੰਘ ਮਨੀ, ਰਾਜਨ, ਆਰ.ਪੀ. ਸ਼ਰਮਾ, ਹਰਮੇਸ਼ ਸਿੰਘ ਅਤੇ ਹਰਪਾਲ ਸਿੰਘ ਹਾਜ਼ਰ ਸਨ। ਵਿਧਾਇਕ ਕੁਲਵੰਤ ਸਿੰਘ ਟੀ.ਡੀ.ਆਈ. (ਏਅਰਪੋਰਟ ਰੋਡ) ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ

 

Tags: Kulwant Singh , Kulwant Singh Mohali , AAP Punjab , SAS Nagar , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD