Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਬਲਬੀਰ ਸਿੰਘ ਸਿੱਧੂ ਨੇ ਝਾੜੂ ਪਾਰਟੀ ਉੱਤੇ ਕੀਤੇ ਤਿੱਖੇ ਸ਼ਬਦੀ ਹਮਲੇ

ਆਮ ਆਦਮੀ ਪਾਰਟੀ ਨੇ ਆਪਣੇ ਲੀਡਰਾਂ ਨੂੰ ਕੀਤਾ ਨਜ਼ਰਅੰਦਾਜ਼: ਸਿੱਧੂ

Balbir Singh Sidhu, Punjab Pradesh Congress Committee, Punjab Congress, Punjab, Punjab News, Latest Punjab News

Web Admin

Web Admin

5 Dariya News

ਮੋਹਾਲੀ , 25 Apr 2026

Last updated on: Apr 27, 2026, 11:06 IST

ਫੇਜ਼-10 ਵਿਖੇ ਆਪਣੇ ਨਵੇਂ ਦਫ਼ਤਰ ਦੇ ਉਦਘਾਟਨ ਮੌਕੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪ੍ਰੈੱਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਉੱਤੇ ਤਿੱਖੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਅੰਦਰੂਨੀ ਤੌਰ ‘ਤੇ ਪੂਰੀ ਤਰ੍ਹਾਂ ਟੁੱਟ ਚੁੱਕੀ ਹੈ। ਜਿਹੜੀ ਪਾਰਟੀ ਕਦੇ ਇਮਾਨਦਾਰੀ ਦੇ ਨਾਅਰੇ ਲਗਾਉਂਦੀ ਸੀ, ਉਹ ਅੱਜ ਆਪਣੇ ਹੀ ਆਗੂਆਂ ਅਤੇ ਵਰਕਰਾਂ ਨੂੰ ਅਣਡਿੱਠਾ ਕਰ ਰਹੀ ਹੈ। ਮਿਹਨਤੀ ਅਤੇ ਸਮਰਪਿਤ ਵਰਕਰ ਆਪਣੇ ਆਪ ਨੂੰ ਲਾਵਾਰਿਸ ਮਹਿਸੂਸ ਕਰ ਰਹੇ ਹਨ, ਜਦਕਿ ਲੀਡਰ ਲਗਾਤਾਰ ਪਾਰਟੀ ਛੱਡ ਰਹੇ ਹਨ।

ਸ੍ਰੀ ਸਿੱਧੂ ਨੇ ਦੋਸ਼ ਲਗਾਇਆ ਕਿ ਝਾੜੂ ਪਾਰਟੀ ਨੇ ਟਿਕਟਾਂ ਵੇਚ ਕੇ ਪੰਜਾਬ ਦੀ ਰਾਜਨੀਤੀ ਨੂੰ ਗੰਦਾ ਕੀਤਾ ਹੈ। ਪੈਸੇ ਦੇ ਆਧਾਰ ‘ਤੇ ਫੈਸਲੇ ਲਏ ਗਏ ਅਤੇ ਜਿਨ੍ਹਾਂ ਨੇ ਸਾਲਾਂ ਤੱਕ ਪਾਰਟੀ ਲਈ ਮਿਹਨਤ ਕੀਤੀ, ਉਹਨਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ। ਇਹੀ ਕਾਰਨ ਹੈ ਕਿ ਅੱਜ ਪਾਰਟੀ ਵਿੱਚ ਨਾਰਾਜ਼ਗੀ ਚਰਮ ‘ਤੇ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹੀ ਝਾੜੂ ਪਾਰਟੀ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨੂੰ “ਮੁਫ਼ਤ ਬਿਜਲੀ” ਦੇ ਵੱਡੇ-ਵੱਡੇ ਵਾਅਦੇ ਕਰਦੀ ਸੀ, ਪਰ ਅੱਜ ਹਕੀਕਤ ਵਿੱਚ ਲੋਕਾਂ ਨੂੰ ਨਾ ਤਾਂ ਪੂਰੀ ਰਾਹਤ ਮਿਲ ਰਹੀ ਹੈ ਅਤੇ ਉਲਟ ਬਿਜਲੀ ਦੇ ਕੱਟ ਅਤੇ ਮਹਿੰਗੇ ਬਿੱਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਵਾਅਦਿਆਂ ਤੋਂ ਮੁਕਰਣ ਦੀ ਸਪੱਸ਼ਟ ਨਿਸ਼ਾਨੀ ਹੈ।

ਸਿੱਧੂ ਨੇ ਅੱਗੇ ਕਿਹਾ ਕਿ ਬਿਜਲੀ ਦੇ ਮਸਲੇ ‘ਤੇ ਵੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਰਹੀ ਹੈ। ਵੱਡੇ-ਵੱਡੇ ਦਾਅਵੇ ਕਰਨ ਵਾਲੀ ਸਰਕਾਰ ਦੇ ਦੌਰ ਵਿੱਚ ਅੱਜ ਲਗਾਤਾਰ ਬਿਜਲੀ ਦੇ ਕੱਟ ਲੱਗ ਰਹੇ ਹਨ ਅਤੇ ਲੋਕਾਂ ਨੂੰ ਭਾਰੀ ਬਿੱਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਲੋਕ-ਵਿਰੋਧੀ ਨੀਤੀਆਂ ਦਾ ਸਪੱਸ਼ਟ ਸਬੂਤ ਹੈ।ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਹਕੀਕਤ ਹੁਣ ਲੋਕਾਂ ਸਾਹਮਣੇ ਆ ਚੁੱਕੀ ਹੈ। ਇਹ ਸਰਕਾਰ ਸਿਰਫ਼ ਪ੍ਰਚਾਰ ਅਤੇ ਝੂਠੇ ਵਾਅਦਿਆਂ ‘ਤੇ ਆਧਾਰਿਤ ਹੈ ਅਤੇ ਜ਼ਮੀਨੀ ਪੱਧਰ ‘ਤੇ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਅੰਤ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਜਾਗਰੂਕ ਹੋ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਨਾਕਾਮ ਸਰਕਾਰ ਨੂੰ ਕਰਾਰਾ ਜਵਾਬ ਦੇਣਗੇ।

 

Tags: Balbir Singh Sidhu , Punjab Pradesh Congress Committee , Punjab Congress , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD