Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਸਫਾਵਾਦੀ ਗੇਟ ਤੋਂ ਤੀਰਥ ਯਾਤਰੀਆਂ ਦਾ ਜਥਾ ਰਵਾਨਾ

Ajit Pal Singh Kohli, Patiala, AAP Punjab, Punjab, Punjab News, Latest Punjab News, Mukh Mantri Teerth Yatra, Mukh Mantri Tirth Yatra Scheme

Web Admin

Web Admin

5 Dariya News

ਪਟਿਆਲਾ , 25 Apr 2026

Last updated on: Apr 27, 2026, 11:08 IST

ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਸਫ਼ਾਵਾਦੀ ਗੇਟ ਤੋਂ ਤੀਰਥ ਯਾਤਰੀਆਂ ਦਾ ਇਕ ਜਥਾ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਰਵਾਨਾ ਕੀਤਾ ਗਿਆ। ਇਸ ਮੌਕੇ ਇਲਾਕਾ ਵਾਸੀਆਂ ਵਿੱਚ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਯਾਤਰੀਆਂ ਨੂੰ ਫੁੱਲਾਂ ਦੀਆਂ ਮਾਲਾਵਾਂ ਪਾ ਕੇ ਅਤੇ ਸ਼ੁਭਕਾਮਨਾਵਾਂ ਦੇ ਕੇ ਵਿਦਾ ਕੀਤਾ ਗਿਆ। ਇਹ ਜਥਾ ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ ਅਤੇ ਪ੍ਰਸਿੱਧ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਣ ਲਈ ਰਵਾਨਾ ਹੋਇਆ ਹੈ। 

ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਇਹ ਸਕੀਮ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਸੋਚ ਦਾ ਨਤੀਜਾ ਹੈ, ਜਿਸ ਦਾ ਮਕਸਦ ਆਮ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਦੀ ਸਹੂਲਤ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਇਸ ਸਕੀਮ ਰਾਹੀਂ ਹਜ਼ਾਰਾਂ ਲੋਕ ਲਾਭ ਲੈ ਰਹੇ ਹਨ।ਉਨ੍ਹਾਂ ਦੱਸਿਆ ਕਿ ਯਾਤਰੀਆਂ ਦੀ ਸੁਵਿਧਾ ਲਈ ਆਵਾਜਾਈ, ਰਹਾਇਸ਼ ਅਤੇ ਭੋਜਨ ਆਦਿ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਉਹ ਬਿਨਾਂ ਕਿਸੇ ਚਿੰਤਾ ਦੇ ਧਾਰਮਿਕ ਯਾਤਰਾ ਕਰ ਸਕਣ।

ਉਨ੍ਹਾਂ ਨੇ ਕਿਹਾ ਕਿ ਅਜਿਹੀਆਂ ਯਾਤਰਾਵਾਂ ਨਾਲ ਸਮਾਜ ਵਿੱਚ ਆਪਸੀ ਭਾਈਚਾਰੇ ਅਤੇ ਏਕਤਾ ਦੀ ਭਾਵਨਾ ਮਜ਼ਬੂਤ ਹੁੰਦੀ ਹੈ।ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਕੀਮ ਧਾਰਮਿਕ ਵਿਸ਼ਵਾਸ ਨਾਲ ਜੁੜੇ ਲੋਕਾਂ ਲਈ ਇਕ ਵੱਡੀ ਸੌਗਾਤ ਹੈ।ਇਸ ਮੌਕੇ ਵਾਰਡ ਨੰਬਰ 41 ਤੋਂ ਐਮ ਸੀ ਅਮਨਪ੍ਰੀਤ ਕੌਰ, ਜਸਬੀਰ ਸਿੰਘ ਬਿੱਟੂ, ਹਰਮਿੰਦਰਪਾਲ ਸਿੰਘ ਵਿੰਟੀ ਹਲਕਾ ਕੋਆਰਡੀਨੇਟਰ ਪਟਿਆਲਾ ਤੋਂ ਇਲਾਵਾ ਇਲਾਕਾ ਵਾਸੀ ਵੱਡੀ ਗਿਣਤੀ ਚ ਮੌਜੂਦ ਸਨ।

 

Tags: Ajit Pal Singh Kohli , Patiala , AAP Punjab , Punjab , Punjab News , Latest Punjab News , Mukh Mantri Teerth Yatra , Mukh Mantri Tirth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD