Friday, 05 June 2026

 

 

ਖ਼ਾਸ ਖਬਰਾਂ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ

 

ਭਗਵਾਨ ਪਰਸ਼ੂਰਾਮ ਦੇ ਵਿਚਾਰਾਂ ਨਾਲ ਸਨਾਤਨ ਸੰਸਕ੍ਰਿਤੀ ਮਜ਼ਬੂਤ ਹੋਵੇਗੀ : ਡਾ. ਅਰਵਿੰਦ ਸ਼ਰਮਾ

ਨੌਜਵਾਨਾਂ ਨੂੰ ਯੋਗਤਾ ਦੇ ਆਧਾਰ 'ਤੇ ਮਿਲ ਰਹੀਆਂ ਹਨ ਨੌਕਰੀਆਂ

Dr Arvind Kumar Sharma, Haryana, BJP Haryana, Haryana News, Latest Haryana News, Kaithal, Kaithal News

5 Dariya News

5 Dariya News

5 Dariya News

ਚੰਡੀਗੜ੍ਹ , 26 Apr 2026

Last updated on: Apr 27, 2026, 11:37 IST

ਸਹਿਕਾਰਤਾ, ਜੇਲ੍ਹ, ਚੋਣ, ਵਿਰਾਸਤ ਅਤੇ ਸੈਰ-ਸਪਾਟਾ ਮੰਤਰੀ ਡਾ. ਅਰਵਿੰਦ ਸ਼ਰਮਾ ਨੇ ਕਿਹਾ ਕਿ ਭਗਵਾਨ ਪਰਸ਼ੂਰਾਮ ਜੀ ਦਾ ਜਨਮ ਦਿਹਾੜਾ ਪੂਰੇ ਦੇਸ਼ ਵਿੱਚ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਭਗਵਾਨ ਪਰਸ਼ੂਰਾਮ, ਭਗਵਾਨ ਵਿਸ਼ਨੂੰ ਦੇ ਛੇਵੇਂ ਅਵਤਾਰ ਹਨ ਅਤੇ ਉਹ ਕਿਸੇ ਇੱਕ ਵਿਸ਼ੇਸ਼ ਵਰਗ ਦੇ ਨਹੀਂ, ਸਗੋਂ ਪੂਰੇ ਸਮਾਜ ਦੇ ਪੂਜਣਯੋਗ ਹਨ। ਉਨ੍ਹਾਂ ਨੇ ਅਨਿਆਂ ਅਤੇ ਅੱਤਿਆਚਾਰ ਦੇ ਵਿਰੁੱਧ ਸੰਘਰਸ਼ ਕਰਦੇ ਹੋਏ ਸਰਬ ਸਮਾਜ ਦੇ ਹਿੱਤ ਵਿੱਚ ਕੰਮ ਕੀਤਾ। 

ਉਨ੍ਹਾਂ ਦੇ ਵਿਚਾਰਾਂ ਨਾਲ ਸਨਾਤਨ ਸੰਸਕ੍ਰਿਤੀ ਨੂੰ ਹੋਰ ਜ਼ਿਆਦਾ ਮਜ਼ਬੂਤੀ ਮਿਲੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਉਨ੍ਹਾਂ ਦੇ ਦਿਖਾਏ ਮਾਰਗ 'ਤੇ ਚੱਲਦੇ ਹੋਏ ਸਮਾਜ ਭਲਾਈ ਦੇ ਕੰਮ ਕਰ ਰਹੇ ਹਨ, ਜਿਸ ਨਾਲ ਸਨਾਤਨ ਸੰਸਕ੍ਰਿਤੀ ਸ਼ਕਤੀਸ਼ਾਲੀ ਹੋਈ ਹੈ।ਡਾ. ਅਰਵਿੰਦ ਸ਼ਰਮਾ ਐਤਵਾਰ ਨੂੰ ਕੈਥਲ ਸਥਿਤ ਬ੍ਰਾਹਮਣ ਧਰਮਸ਼ਾਲਾ ਵਿੱਚ ਭਗਵਾਨ ਪਰਸ਼ੂਰਾਮ ਜਯੰਤੀ ਦੇ ਉਪਲਬਧ ਵਿੱਚ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਭਗਵਾਨ ਪਰਸ਼ੂਰਾਮ ਮੰਦਰ ਵਿੱਚ ਪੂਜਾ-ਅਰਚਨਾ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸੂਬਾ ਪ੍ਰਧਾਨ ਮੋਹਨ ਲਾਲ ਬਡੌਲੀ ਦੇ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 'ਮਨ ਕੀ ਬਾਤ' ਪ੍ਰੋਗਰਾਮ ਨੂੰ ਦੇਖਿਆ ਅਤੇ ਸੁਣਿਆ।

ਡਾ. ਸ਼ਰਮਾ ਨੇ ਕਿਹਾ ਕਿ ਗੋਆ ਭਗਵਾਨ ਪਰਸ਼ੂਰਾਮ ਦੀ ਕਰਮ ਭੂਮੀ ਮੰਨੀ ਜਾਂਦੀ ਹੈ। ਉਨ੍ਹਾਂ ਦੇ ਜਨਮ ਸਥਾਨ ਨੂੰ ਲੈ ਕੇ ਪ੍ਰਧਾਨ ਮੰਤਰੀ ਵੱਲੋਂ ਇੱਕ ਖੋਜ ਪੀਠ ਦਾ ਗਠਨ ਕੀਤਾ ਗਿਆ ਸੀ, ਜਿਸ ਵਿੱਚ ਵਿਦਵਾਨਾਂ ਨੇ ਅਧਿਐਨ ਕਰਕੇ ਸਿੱਟਾ ਕੱਢਿਆ ਕਿ ਭਗਵਾਨ ਪਰਸ਼ੂਰਾਮ ਦਾ ਜਨਮ ਇੰਦੌਰ ਦੇ ਨੇੜੇ ਜਾਨਾਪਾਵ ਸਥਾਨ 'ਤੇ ਹੋਇਆ ਸੀ। ਇਹ ਸਥਾਨ ਸ਼ਰਧਾਲੂਆਂ ਲਈ ਦਰਸ਼ਨਯੋਗ ਹੈ। ਇਸ ਤੋਂ ਇਲਾਵਾ ਅਰੁਣਾਚਲ ਪ੍ਰਦੇਸ਼ ਵਿੱਚ ਭਗਵਾਨ ਪਰਸ਼ੂਰਾਮ ਕੁੰਡ ਵੀ ਸਥਿਤ ਹੈ। 

ਗੋਆ ਵਿੱਚ ਸੱਤ ਦਿਨ ਤੱਕ ਚੱਲਣ ਵਾਲੀ ਕਥਾ ਦਾ ਆਯੋਜਨ ਪੰਡਿਤ ਦਲੀਪ ਸ਼ਾਸਤਰੀ ਵੱਲੋਂ ਕੀਤਾ ਜਾਂਦਾ ਹੈ। ਅਜਿਹੀਆਂ ਕਥਾਵਾਂ ਦਾ ਆਯੋਜਨ ਹਰਿਆਣਾ ਵਿੱਚ ਵੀ ਹੋਣਾ ਚਾਹੀਦਾ ਹੈ, ਤਾਂ ਜੋ ਲੋਕਾਂ ਨੂੰ ਭਗਵਾਨ ਪਰਸ਼ੂਰਾਮ ਦੇ ਜੀਵਨ ਅਤੇ ਆਦਰਸ਼ਾਂ ਦਾ ਵਿਆਪਕ ਗਿਆਨ ਮਿਲ ਸਕੇ। ਜ਼ਿਲ੍ਹਾ ਪੱਧਰ 'ਤੇ ਵੀ ਇਸ ਤਰ੍ਹਾਂ ਦੇ ਆਯੋਜਨ ਕੀਤੇ ਜਾਣੇ ਚਾਹੀਦੇ ਹਨ।ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨਵੀਆਂ ਉਚਾਈਆਂ ਨੂੰ ਛੂਹ ਰਿਹਾ ਹੈ ਅਤੇ ਵਿਸ਼ਵ ਪੱਧਰ 'ਤੇ ਦੇਸ਼ ਦੀ ਸਾਖ ਵਧੀ ਹੈ। 

ਸਨਾਤਨ ਸੰਸਕ੍ਰਿਤੀ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਦੇਸ਼ ਵਿੱਚ ਇੱਕਜੁੱਟਤਾ ਵੀ ਵਧੀ ਹੈ। ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਯੋਗ ਵਿਅਕਤੀਆਂ ਤੱਕ ਯੋਜਨਾਵਾਂ ਦਾ ਲਾਭ ਪਾਰਦਰਸ਼ੀ ਢੰਗ ਨਾਲ ਪਹੁੰਚਾਇਆ ਜਾ ਰਿਹਾ ਹੈ। ਹੁਣ ਨੌਕਰੀਆਂ ਯੋਗਤਾ ਦੇ ਆਧਾਰ 'ਤੇ ਮਿਲ ਰਹੀਆਂ ਹਨ 'ਬਿਨਾਂ ਖਰਚੀ, ਬਿਨਾਂ ਪਰਚੀ'। ਸਾਰੇ ਵਰਗਾਂ ਦੇ ਨੌਜਵਾਨਾਂ ਨੂੰ ਬਿਨਾਂ ਭੇਦਭਾਵ ਦੇ ਮੌਕੇ ਮਿਲ ਰਹੇ ਹਨ।

ਉਨ੍ਹਾਂ ਦੱਸਿਆ ਕਿ ਰੋਹਤਕ ਦੇ ਪਹਰਾਵਰ ਵਿੱਚ ਸਥਿਤ ਗੌੜ ਬ੍ਰਾਹਮਣ ਵਿਦਿਆ ਪ੍ਰਚਾਰਿਣੀ ਸੰਸਥਾ ਦੇਸ਼ ਦੀਆਂ ਪ੍ਰਮੁੱਖ ਸੰਸਥਾਵਾਂ ਵਿੱਚੋਂ ਇੱਕ ਹੈ, ਜਿਸ ਲਈ ਹਰਿਆਣਾ ਸਰਕਾਰ ਨੇ ਸਾਢੇ 15 ਏਕੜ ਜ਼ਮੀਨ ਦਿੱਤੀ ਹੈ। ਇਸ ਦੀ ਮੈਂਬਰਸ਼ਿਪ ਲਈ ਰਜਿਸਟ੍ਰੇਸ਼ਨ ਜਾਰੀ ਹੈ। ਬਜਟ ਸੈਸ਼ਨ ਵਿੱਚ ਚਾਰ ਏਕੜ ਜ਼ਮੀਨ 'ਤੇ ਭਗਵਾਨ ਪਰਸ਼ੂਰਾਮ ਸਮ੍ਰਿਤੀ ਸਥਲ 'ਤੇ ਅਜਾਇਬ ਘਰ (ਮਿਊਜ਼ੀਅਮ) ਬਣਾਉਣ ਦਾ ਪ੍ਰਸਤਾਵ ਰੱਖਿਆ ਗਿਆ ਸੀ, ਜਿਸ ਨੂੰ ਮੁੱਖ ਮੰਤਰੀ ਨੇ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੀ ਉਸਾਰੀ ਤੋਂ ਬਾਅਦ ਦੇਸ਼-ਵਿਦੇਸ਼ ਤੋਂ ਲੋਕ ਇਸ ਨੂੰ ਦੇਖਣ ਆਉਣਗੇ।

ਡਾ. ਸ਼ਰਮਾ ਨੇ ਦੱਸਿਆ ਕਿ ਹਰਿਆਣਾ ਸਰਕਾਰ ਭਗਵਾਨ ਪਰਸ਼ੂਰਾਮ ਦੇ ਨਾਂ 'ਤੇ 900 ਕਰੋੜ ਰੁਪਏ ਦੀ ਲਾਗਤ ਨਾਲ ਮੈਡੀਕਲ ਕਾਲਜ ਦੀ ਉਸਾਰੀ ਕਰ ਰਹੀ ਹੈ। ਭਿਵਾਨੀ ਸਥਿਤ ਨੇਕੀ ਰਾਮ ਸ਼ਰਮਾ ਮੈਡੀਕਲ ਕਾਲਜ ਵਿੱਚ ਐਮ.ਬੀ.ਬੀ.ਐਸ. ਦੀ ਪੜ੍ਹਾਈ ਸ਼ੁਰੂ ਹੋ ਚੁੱਕੀ ਹੈ। ਇਸ ਤੋਂ ਇਲਾਵਾ ਝੱਜਰ, ਕਰਨਾਲ, ਪਾਣੀਪਤ ਸਮੇਤ ਕਈ ਥਾਵਾਂ 'ਤੇ ਭਗਵਾਨ ਪਰਸ਼ੂਰਾਮ ਦੇ ਨਾਂ 'ਤੇ ਭਵਨ ਅਤੇ ਚੌਕ ਵਿਕਸਿਤ ਕੀਤੇ ਜਾ ਰਹੇ ਹਨ। ਕੈਥਲ ਵਿੱਚ ਵੀ ਭਗਵਾਨ ਪਰਸ਼ੂਰਾਮ ਚੌਕ ਦਾ ਸ਼ੁਭਾਰੰਭ ਕੀਤਾ ਗਿਆ ਹੈ। 

ਸਰਕਾਰ 'ਸਬਕਾ ਸਾਥ, ਸਬਕਾ ਵਿਕਾਸ' ਦੀ ਨੀਤੀ 'ਤੇ ਕੰਮ ਕਰ ਰਹੀ ਹੈ। ਉਨ੍ਹਾਂ ਨੇ ਬ੍ਰਾਹਮਣ ਧਰਮਸ਼ਾਲਾ, ਕੈਥਲ ਲਈ ਪੁਰਾਣੀ ਘੋਸ਼ਣਾ ਦੇ 26 ਲੱਖ ਰੁਪਏ ਦੇ ਨਾਲ-ਨਾਲ 11 ਲੱਖ ਰੁਪਏ ਦੀ ਨਵੀਂ ਰਾਸ਼ੀ ਦੇਣ ਦਾ ਐਲਾਨ ਵੀ ਕੀਤਾ।ਭਾਜਪਾ ਸੂਬਾ ਪ੍ਰਧਾਨ ਮੋਹਨ ਲਾਲ ਬਡੌਲੀ ਨੇ ਕਿਹਾ ਕਿ ਭਗਵਾਨ ਪਰਸ਼ੂਰਾਮ ਜਯੰਤੀ ਪੂਰੇ ਮਹੀਨੇ ਭਰ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ ਅਤੇ ਹਰ ਸਾਲ ਇਸ ਮੌਕੇ 'ਤੇ ਵੱਖ-ਵੱਖ ਪ੍ਰੋਗਰਾਮ ਆਯੋਜਿਤ ਕੀਤੇ ਜਾਂਦੇ ਹਨ। 

ਭਗਵਾਨ ਪਰਸ਼ੂਰਾਮ ਤਪੱਸਵੀ, ਤਿਆਗ ਦੀ ਮੂਰਤ ਅਤੇ ਪਿਤਰੀ ਭਗਤ ਸਨ। ਉਨ੍ਹਾਂ ਨੇ ਕੇਵਲ ਧਰਮ ਅਤੇ ਸਮਾਜ ਦੀ ਰੱਖਿਆ ਲਈ ਹੀ ਸ਼ਸਤਰ ਚੁੱਕੇ। ਸਮਾਜ ਨੂੰ ਉਨ੍ਹਾਂ ਦੇ ਆਦਰਸ਼ਾਂ ਤੋਂ ਪ੍ਰੇਰਣਾ ਲੈ ਕੇ ਇੱਕਜੁੱਟ ਰਹਿਣ ਦੀ ਲੋੜ ਹੈ। ਸਰਕਾਰ ਵੀ ਉਨ੍ਹਾਂ ਦੇ ਦਿਖਾਏ ਮਾਰਗ 'ਤੇ ਚੱਲਦੇ ਹੋਏ 'ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ ਔਰ ਸਬਕਾ ਪ੍ਰਯਾਸ' ਦੇ ਮੰਤਰ ਨਾਲ ਕੰਮ ਕਰ ਰਹੀ ਹੈ ਅਤੇ ਯੋਗ ਲੋਕਾਂ ਤੱਕ ਯੋਜਨਾਵਾਂ ਦਾ ਲਾਭ ਪਹੁੰਚਾ ਰਹੀ ਹੈ।

 

Tags: Dr Arvind Kumar Sharma , Haryana , BJP Haryana , Haryana News , Latest Haryana News , Kaithal , Kaithal News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD