Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

1857 ਦੇ ਸ਼ਹੀਦਾਂ ਨੂੰ ਮਿਲੇਗਾ ਸਨਮਾਨ, ਅੰਬਾਲਾ ਵਿੱਚ ਬਣੇ ਆਜ਼ਾਦੀ ਦੀ ਪਹਿਲੀ ਲੜਾਈ ਦੇ ਸ਼ਹੀਦ ਸਮਾਰਕ ਦਾ ਜਲਦ ਹੋਵੇਗਾ ਉਦਘਾਟਨ - ਊਰਜਾ ਮੰਤਰੀ ਅਨਿਲ ਵਿਜ

ਅਣਸੁਣੇ ਨਾਇਕਾਂ ਦੀ ਗਾਥਾ ਦੱਸੇਗਾ ਅੰਬਾਲਾ ਦਾ ਸ਼ਹੀਦ ਸਮਾਰਕ, ਪੀਐਮ ਤੋਂ ਜਲਦ ਉਦਘਾਟਨ ਦੀ ਉਮੀਦ

Anil Vij, Haryana, Ambala, BJP Haryana, Haryana News, Latest Haryana News, Ambala News

5 Dariya News

5 Dariya News

5 Dariya News

ਅੰਬਾਲਾ , 26 Apr 2026

Last updated on: Apr 27, 2026, 11:37 IST

ਹਰਿਆਣਾ ਦੇ ਊਰਜਾ ਮੰਤਰੀ ਅਨਿਲ ਵਿਜ ਨੇ ਉਮੀਦ ਜਤਾਈ ਕਿ 1857 ਦੇ ਪਹਿਲੇ ਸੁਤੰਤਰਤਾ ਸੰਗਰਾਮ ਦੀ ਯਾਦ ਵਿੱਚ ਅੰਬਾਲਾ ਛਾਉਣੀ ਵਿੱਚ ਬਣਾਏ ਜਾ ਰਹੇ ਸ਼ਾਨਦਾਰ ਸ਼ਹੀਦ ਸਮਾਰਕ ਦਾ ਉਦਘਾਟਨ ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਜਲਦੀ ਹੀ ਕਰਨਗੇ। ਇਸ ਸਮਾਰਕ ਦੇ ਖੁੱਲ੍ਹਣ ਤੋਂ ਬਾਅਦ ਦੇਸ਼ ਭਰ ਦੇ ਲੋਕ ਇੱਥੇ ਆ ਕੇ ਉਨ੍ਹਾਂ ਅਣਸੁਣੇ ਨਾਇਕਾਂ (ਅਨਸੰਗ ਹੀਰੋਜ਼) ਦੀਆਂ ਗਾਥਾਵਾਂ ਨੂੰ ਜਾਣ ਸਕਣਗੇ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰ ਸਕਣਗੇ। ਸ੍ਰੀ ਵਿਜ ਅੱਜ ਅੰਬਾਲਾ ਛਾਉਣੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ ਪ੍ਰਸਿੱਧ ਪ੍ਰੋਗਰਾਮ 'ਮਨ ਕੀ ਬਾਤ' ਸੁਣਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਅੱਜ ਦੇ 'ਮਨ ਕੀ ਬਾਤ' ਪ੍ਰੋਗਰਾਮ ਵਿੱਚ ਸਾਲ 1857 ਦੇ ਪਹਿਲੇ ਸੁਤੰਤਰਤਾ ਸੰਗਰਾਮ ਦਾ ਜ਼ਿਕਰ ਕੀਤਾ, ਜੋ ਕਿ ਬਹੁਤ ਮਹੱਤਵਪੂਰਨ ਹੈ। ਇਸ ਇਤਿਹਾਸਕ ਸੰਗਰਾਮ ਦੀ ਯਾਦ ਵਿੱਚ ਅੰਬਾਲਾ ਛਾਉਣੀ ਵਿੱਚ ਕਰੀਬ 700 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਸ਼ਾਨਦਾਰ ਸ਼ਹੀਦ ਸਮਾਰਕ ਬਣਾਇਆ ਗਿਆ ਹੈ। ਇਸ ਵਿੱਚ 10 ਮਈ 1857 ਤੋਂ ਸ਼ੁਰੂ ਹੋਏ ਆਜ਼ਾਦੀ ਸੰਗਰਾਮ ਅਤੇ ਦੇਸ਼ ਭਰ ਵਿੱਚ ਹੋਏ ਸੰਘਰਸ਼ਾਂ ਨੂੰ ਜਿਊਂਦੇ ਰੂਪ ਵਿੱਚ ਪੇਸ਼ ਕੀਤਾ ਗਿਆ ਹੈ। 

ਅੰਬਾਲਾ, ਮੇਰਠ, ਝਾਂਸੀ, ਕਸ਼ਮੀਰੀ ਗੇਟ ਸਮੇਤ ਵੱਖ-ਵੱਖ ਥਾਵਾਂ 'ਤੇ ਲੜੀਆਂ ਗਈਆਂ ਲੜਾਈਆਂ ਅਤੇ ਰਾਣੀ ਲਕਸ਼ਮੀਬਾਈ, ਤਾਂਤੀਆ ਟੋਪੇ ਵਰਗੇ ਮਹਾਨ ਯੋਧਿਆਂ ਦੇ ਯੋਗਦਾਨ ਨੂੰ ਵੀ ਇਸ ਵਿੱਚ ਦਿਖਾਇਆ ਗਿਆ ਹੈ।ਉਨ੍ਹਾਂ ਕਿਹਾ ਕਿ 1857 ਦੇ ਕਈ ਨਾਇਕਾਂ ਨੂੰ ਇਤਿਹਾਸ ਵਿੱਚ ਬਣਦੀ ਪਛਾਣ ਅਤੇ ਸ਼ਰਧਾਂਜਲੀ ਨਹੀਂ ਮਿਲ ਸਕੀ। ਇਸੇ ਗੱਲ ਨੂੰ ਧਿਆਨ ਵਿੱਚ ਰੱਖਦਿਆਂ ਇਸ ਸਮਾਰਕ ਵਿੱਚ ਇੱਕ ਵਿਸ਼ੇਸ਼ 'ਸ਼ਰਧਾਂਜਲੀ ਸਥਾਨ' ਵੀ ਬਣਾਇਆ ਗਿਆ ਹੈ, ਜਿੱਥੇ ਲੋਕ ਉਨ੍ਹਾਂ ਸ਼ਹੀਦਾਂ ਨੂੰ ਪ੍ਰਣਾਮ ਕਰ ਸਕਣਗੇ, ਜਿਨ੍ਹਾਂ ਨੂੰ ਹੁਣ ਤੱਕ ਲੋੜੀਂਦਾ ਸਨਮਾਨ ਨਹੀਂ ਮਿਲ ਸਕਿਆ।

ਸ੍ਰੀ ਵਿਜ ਨੇ ਦੱਸਿਆ ਕਿ 'ਮਨ ਕੀ ਬਾਤ' ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਮਈ ਦਾ ਮਹੀਨਾ 1857 ਦੇ ਪਹਿਲੇ ਸੁਤੰਤਰਤਾ ਸੰਗਰਾਮ ਦੀ ਯਾਦ ਦਿਵਾਉਂਦਾ ਹੈ। ਉਨ੍ਹਾਂ ਨੇ ਮਾਂ ਭਾਰਤੀ ਦੀਆਂ ਵੀਰ ਸੰਤਾਨਾਂ ਨੂੰ ਪ੍ਰਣਾਮ ਕਰਦਿਆਂ ਨੌਜਵਾਨਾਂ, ਖਾਸ ਕਰਕੇ ਸਕੂਲੀ ਬੱਚਿਆਂ ਨੂੰ ਸੱਦਾ ਦਿੱਤਾ ਕਿ ਉਹ ਆਪਣੀਆਂ ਛੁੱਟੀਆਂ ਦਾ ਸਹੀ ਇਸਤੇਮਾਲ ਕਰਨ ਅਤੇ ਕੁਝ ਨਵਾਂ ਸਿੱਖਣ ਦੀ ਕੋਸ਼ਿਸ਼ ਕਰਨ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਹਰ ਮਹੀਨੇ ਦੇ ਆਖਰੀ ਐਤਵਾਰ ਸਵੇਰੇ 11 ਵਜੇ 'ਮਨ ਕੀ ਬਾਤ' ਪ੍ਰੋਗਰਾਮ ਰਾਹੀਂ ਦੇਸ਼ ਵਾਸੀਆਂ ਨਾਲ ਸੰਵਾਦ ਕਰਦੇ ਹਨ ਅਤੇ ਵੱਖ-ਵੱਖ ਵਿਸ਼ਿਆਂ 'ਤੇ ਪ੍ਰੇਰਨਾਦਾਇਕ ਵਿਚਾਰ ਸਾਂਝੇ ਕਰਦੇ ਹਨ। ਇਸ ਵਾਰ ਉਨ੍ਹਾਂ ਨੇ ਪ੍ਰਮਾਣੂ ਊਰਜਾ ਅਤੇ ਪਵਨ ਊਰਜਾ ਦੇ ਮਹੱਤਵ 'ਤੇ ਚਾਨਣਾ ਪਾਇਆ ਅਤੇ ਬਾਂਸ ਉਦਯੋਗ ਨੂੰ ਹੁਲਾਰਾ ਦੇਣ ਦਾ ਸੱਦਾ ਵੀ ਦਿੱਤਾ। 

ਉਨ੍ਹਾਂ ਦੱਸਿਆ ਕਿ ਮੌਜੂਦਾ ਸਰਕਾਰ ਨੇ ਬਾਂਸ ਨੂੰ ਰੁੱਖਾਂ ਦੀ ਸ਼੍ਰੇਣੀ ਤੋਂ ਵੱਖ ਕਰ ਦਿੱਤਾ ਹੈ, ਜਿਸ ਨਾਲ ਇਸ ਖੇਤਰ ਵਿੱਚ ਨਵੀਨਤਾ ਅਤੇ ਉਦਯੋਗ ਨੂੰ ਹੁਲਾਰਾ ਮਿਲਿਆ ਹੈ। ਪ੍ਰਧਾਨ ਮੰਤਰੀ ਨੇ ਵਿਸ਼ੇਸ਼ ਤੌਰ 'ਤੇ ਉੱਤਰ-ਪੂਰਬੀ ਭਾਰਤ ਵਿੱਚ ਬਾਂਸ ਉਦਯੋਗ ਨੂੰ ਮਜ਼ਬੂਤ ਕਰਨ ਲਈ ਲੋਕਾਂ ਨੂੰ ਬਾਂਸ ਤੋਂ ਬਣੇ ਉਤਪਾਦਾਂ ਨੂੰ ਅਪਣਾਉਣ ਦੀ ਅਪੀਲ ਕੀਤੀ। ਸ੍ਰੀ ਵਿਜ ਨੇ ਵੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਾਂਸ ਤੋਂ ਬਣੇ ਉਤਪਾਦਾਂ ਦੀ ਖਰੀਦ ਕਰਕੇ ਇਸ ਉਦਯੋਗ ਨੂੰ ਉਤਸ਼ਾਹਿਤ ਕਰਨ, ਜਿਸ ਨਾਲ ਉੱਤਰ-ਪੂਰਬੀ ਖੇਤਰ ਦੇ ਵਿਕਾਸ ਨੂੰ ਬਲ ਮਿਲੇਗਾ।

ਇਸ ਤੋਂ ਇਲਾਵਾ, ਪ੍ਰਧਾਨ ਮੰਤਰੀ ਨੇ 'ਮਨ ਕੀ ਬਾਤ' ਵਿੱਚ ਗਣਿਤ ਓਲੰਪੀਆਡ ਵਿੱਚ ਭਾਰਤੀ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਅਤੇ ਮਹਾਤਮਾ ਬੁੱਧ ਦੇ ਵਿਚਾਰ ਵੀ ਸਾਂਝੇ ਕੀਤੇ। ਸ਼੍ਰੀ ਵਿਜ ਨੇ ਕਿਹਾ ਕਿ ਮਹਾਤਮਾ ਬੁੱਧ ਦਾ ਸੰਦੇਸ਼ ਸਵੈ-ਅਨੁਸ਼ਾਸਨ 'ਤੇ ਅਧਾਰਤ ਹੈ - "ਪਹਿਲਾਂ ਆਪਣੇ ਆਪ 'ਤੇ ਰਾਜ ਕਰੋ, ਫਿਰ ਦੂਜਿਆਂ ਦਾ ਮਾਰਗਦਰਸ਼ਨ ਕਰੋ।" ਇਹ ਵਿਚਾਰ ਅੱਜ ਵੀ ਓਨਾ ਹੀ ਪ੍ਰਸੰਗਿਕ ਹੈ।

ਸ੍ਰੀ ਵਿਜ ਨੇ ਦੇਸ਼ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ 'ਮਨ ਕੀ ਬਾਤ' ਪ੍ਰੋਗਰਾਮ ਨੂੰ ਨਿਯਮਿਤ ਤੌਰ 'ਤੇ ਸੁਣਨ ਅਤੇ ਆਪਣੇ ਜੀਵਨ ਦਾ ਕੁਝ ਸਮਾਂ ਕੱਢ ਕੇ ਇਸ ਤੋਂ ਪ੍ਰੇਰਨਾ ਲੈਣ, ਕਿਉਂਕਿ ਇਹ ਪ੍ਰੋਗਰਾਮ ਦੇਸ਼ ਦੀਆਂ ਪ੍ਰਾਪਤੀਆਂ, ਨਵੀਨਤਾਵਾਂ ਅਤੇ ਸਕਾਰਾਤਮਕ ਪਹਿਲੂਆਂ ਨਾਲ ਲੋਕਾਂ ਨੂੰ ਜੋੜਨ ਦਾ ਇੱਕ ਸ਼ਕਤੀਸ਼ਾਲੀ ਮਾਧਿਅਮ ਹੈ।

 

Tags: Anil Vij , Haryana , Ambala , BJP Haryana , Haryana News , Latest Haryana News , Ambala News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD