Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰੂਗ੍ਰਾਮ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਕੇ ਵਿਵਸਥਾਵਾਂ ਦਾ ਲਿਆ ਜਾਇਜ਼ਾ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼, ਨਾਗਰਿਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਵਿੱਚ ਨਹੀਂ ਹੋਣੀ ਚਾਹੀਦੀ ਕੋਈ ਕਮੀ

Nayab Singh Saini, Haryana, Chief Minister of Haryana, BJP Haryana, Haryana News, Latest Haryana News, Gurugram, Gurugram News, Rao Narbir Singh

Web Admin

Web Admin

5 Dariya News

ਗੁਰੂਗ੍ਰਾਮ , 26 Apr 2026

Last updated on: Apr 27, 2026, 11:39 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਗੁਰੂਗ੍ਰਾਮ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ ਅਤੇ ਵਿਵਸਥਾਵਾਂ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਨੇ ਸਵੇਰੇ NH-48 ਅਤੇ ਦੁਪਹਿਰ ਨੂੰ ਅਸ਼ੋਕ ਵਿਹਾਰ-ਭੀਮਗੜ੍ਹ ਖੇੜੀ ਦੇ ਨੇੜੇ ਲੈਗ-2 ਡਰੇਨ ਦਾ ਨਿਰੀਖਣ ਕੀਤਾ। ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ, ਗੁਰੂਗ੍ਰਾਮ ਦੇ ਵਿਧਾਇਕ ਮੁਕੇਸ਼ ਸ਼ਰਮਾ ਅਤੇ ਪਟੌਦੀ ਦੀ ਵਿਧਾਇਕਾ ਬਿਮਲਾ ਚੌਧਰੀ ਵੀ ਉਨ੍ਹਾਂ ਦੇ ਨਾਲ ਸਨ।

ਅਧਿਕਾਰੀਆਂ ਨੂੰ ਮੌਕੇ 'ਤੇ ਹੀ ਦਿੱਤੇ ਵਿਵਸਥਾਵਾਂ ਨੂੰ ਦਰੁਸਤ ਕਰਨ ਦੇ ਨਿਰਦੇਸ਼

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪੀ.ਡਬਲਿਊ. ਰੈਸਟ ਹਾਊਸ ਤੋਂ ਗੁਰੂਕਮਲ ਜਾਂਦੇ ਹੋਏ NH-48 ਦੀ ਸਰਵਿਸ ਲੇਨ 'ਤੇ ਆਪਣਾ ਕਾਫਲਾ ਰੁਕਵਾ ਕੇ ਸਫ਼ਾਈ, ਹਰਿਆਲੀ ਅਤੇ ਹੋਰ ਵਿਵਸਥਾਵਾਂ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਮੌਕੇ 'ਤੇ ਹੀ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਗੁਰੂਗ੍ਰਾਮ ਵਿੱਚ ਨਾਗਰਿਕਾਂ ਦੀ ਸਹੂਲਤ ਨਾਲ ਜੁੜੀ ਕਿਸੇ ਸੇਵਾ ਵਿੱਚ ਕਮੀ ਨਹੀਂ ਰਹਿਣੀ ਚਾਹੀਦੀ। ਉਹ ਲਗਾਤਾਰ ਨਾਗਰਿਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਦਾ ਫੀਡਬੈਕ ਲੈ ਰਹੇ ਹਨ ਅਤੇ ਖੁਦ ਨਿਰੀਖਣ ਕਰਕੇ ਜਾਇਜ਼ਾ ਲੈਣਗੇ। ਉਨ੍ਹਾਂ ਨੇ ਸੜਕਾਂ ਦੇ ਕਿਨਾਰੇ ਹਰਿਆਲੀ ਅਤੇ ਸ਼ਹਿਰ ਦੇ ਵੱਖ-ਵੱਖ ਪਾਰਕਾਂ ਦੀ ਸਹੀ ਸਾਂਭ-ਸੰਭਾਲ ਕਰਨ ਦੇ ਨਿਰਦੇਸ਼ ਵੀ ਦਿੱਤੇ।

ਲੈਗ-2 ਡਰੇਨ ਦਾ ਕੀਤਾ ਨਿਰੀਖਣ

ਮੁੱਖ ਮੰਤਰੀ ਨੇ ਐਤਵਾਰ ਦੁਪਹਿਰ ਨੂੰ ਅਸ਼ੋਕ ਵਿਹਾਰ-ਭੀਮਗੜ੍ਹ ਖੇੜੀ ਦੇ ਨੇੜਿਓਂ ਲੰਘ ਰਹੀ ਲੈਗ-2 ਡਰੇਨ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਲੈਗ-2 ਡਰੇਨ ਦੇ ਗੰਦੇ ਪਾਣੀ ਨੂੰ ਸਾਫ਼ ਕਰਨ ਦੇ ਯਤਨਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਲਈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਡਰੇਨ ਦੀ ਸਫ਼ਾਈ ਨਿਰੰਤਰ ਹੋਣੀ ਚਾਹੀਦੀ ਹੈ ਅਤੇ ਇਸ ਦੇ ਪਾਣੀ ਦੇ ਨਿਯਮਤ ਰੂਪ ਵਿੱਚ ਸੈਂਪਲ ਲਏ ਜਾਣ। ਨਾਲ ਹੀ ਡਰੇਨ ਦੇ ਦੋਵਾਂ ਕਿਨਾਰਿਆਂ ਦੀ ਸਫ਼ਾਈ ਕਰਕੇ ਇਸ ਨੂੰ ਮਜ਼ਬੂਤ ਵੀ ਕੀਤਾ ਜਾਵੇ।ਇਸ ਮੌਕੇ ਡੀ.ਸੀ. ਉੱਤਮ ਸਿੰਘ, ਨਗਰ ਨਿਗਮ ਗੁਰੂਗ੍ਰਾਮ ਦੇ ਕਮਿਸ਼ਨਰ ਪ੍ਰਦੀਪ ਦਹੀਆ, ਸੀ.ਪੀ. ਵਿਕਾਸ ਅਰੋੜਾ, ਜੀ.ਐਮ.ਡੀ.ਏ. ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

 

Tags: Nayab Singh Saini , Haryana , Chief Minister of Haryana , BJP Haryana , Haryana News , Latest Haryana News , Gurugram , Gurugram News , Rao Narbir Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD