Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਅਮਨ ਅਰੋੜਾ ਵੱਲੋਂ ਦੂਜੇ ਦਿਨ ਵੀ ਸੁਨਾਮ ਹਲਕੇ ਦੇ ਪਿੰਡਾਂ ‘ਚ 20.32 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ

ਭਗਵੰਤ ਮਾਨ ਸਰਕਾਰ ਨੇ ਬਿਨ੍ਹਾਂ ਵਿਤਕਰੇ ਪਿੰਡਾਂ ਤੇ ਸ਼ਹਿਰਾਂ ਦਾ ਸਮਾਨ ਵਿਕਾਸ ਯਕੀਨੀ ਬਣਾਇਆ : ਅਮਨ ਅਰੋੜਾ

Aman Arora, AAP Punjab, Sunam

Web Admin

Web Admin

5 Dariya News

ਸੁਨਾਮ ਊਧਮ ਸਿੰਘ ਵਾਲਾ/ਲੌਂਗੋਵਾਲ/ਚੀਮਾ/ਸੰਗਰੂਰ , 26 Apr 2026

Last updated on: Apr 27, 2026, 12:23 IST

ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਦੂਜੇ ਦਿਨ ਲਗਾਤਾਰ ਆਪਣੇ ਹਲਕੇ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 20.32 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਵਾਈ। ਬੀਤੇ ਦਿਨ ਵੀ ਉਨ੍ਹਾਂ ਨੇ ਹਲਕੇ ‘ਚ ਵਿਕਾਸ ਦੀ ਹਨ੍ਹੇਰੀ ਲਿਆਉਂਦਿਆਂ 20.42 ਕਰੋੜ ਰੁਪਏ ਦੀ ਲਾਗਤ ਨਾਲ 23 ਕਾਰਜਾਂ ਦਾ ਲੋਕਅਰਪਣ ਕੀਤਾ ਸੀ।

ਇਸ ਮੌਕੇ ਸ੍ਰੀ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚੋਣਾਂ ਦੌਰਾਨ ਦਿੱਤੀਆਂ ਸਾਰੀਆਂ ਗਰੰਟੀਆਂ ਪੂਰੀਆਂ ਕਰਕੇ ਵਿਰੋਧੀਆਂ ਦੇ ਮੂੰਹ ਬੰਦ ਕੀਤੇ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਸੂਬੇ ਨੂੰ “ਰੰਗਲਾ ਪੰਜਾਬ” ਬਣਾਉਣ ਲਈ ਵੱਖ-ਵੱਖ ਲੋਕ-ਹਿਤੈਸ਼ੀ ਯੋਜਨਾਵਾਂ ਸਫਲਤਾਪੂਰਵਕ ਵੀ ਲਾਗੂ ਕੀਤੀਆਂ ਹਨ। 

ਉਨ੍ਹਾਂ ਕਿਹਾ ਕਿ ਸਰਕਾਰ ਨੇ ਹਰ ਹਲਕੇ ਵਿੱਚ ਬਿਨ੍ਹਾਂ ਕਿਸੇ ਵਿਤਕਰੇ ਦੇ ਪਿੰਡਾਂ ਅਤੇ ਸ਼ਹਿਰਾਂ ਦਾ ਸਮਾਨ ਵਿਕਾਸ ਯਕੀਨੀ ਬਣਾਇਆ ਹੈ। ਸ੍ਰੀ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਾਂਵਾਂ-ਧੀਆਂ ਸਤਿਕਾਰ ਯੋਜਨਾ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਵਰਗੀਆਂ ਸਕੀਮਾਂ ਰਾਹੀਂ ਸਮਾਜ ਦੇ ਹਰ ਵਰਗ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਸਰਕਾਰ ਨੇ 66 ਹਜ਼ਾਰ ਤੋਂ ਵੱਧ ਨੌਕਰੀਆਂ ਪੂਰੀ ਪਾਰਦਰਸ਼ਤਾ ਨਾਲ ਮੈਰਿਟ ਅਧਾਰ ‘ਤੇ ਦਿੱਤੀਆਂ ਗਈਆਂ ਹਨ ਅਤੇ ਸੂਬੇ ਵਿੱਚ ਸਿਹਤ ਤੇ ਸਿੱਖਿਆ ਖੇਤਰ ਵਿੱਚ ਮਹੱਤਵਪੂਰਨ ਸੁਧਾਰ ਕੀਤੇ ਹਨ। ਇਸ ਤੋਂ ਇਲਾਵਾ ਪੰਜਾਬ ਨੂੰ ਨਿਵੇਸ਼ ਲਈ ਇੱਕ ਆਕਰਸ਼ਕ ਕੇਂਦਰ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ।

ਵਿਕਾਸ ਕਾਰਜਾਂ ਦੇ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਿੰਡ ਚੱਠੇ ਸੇਖਵਾਂ ਵਿੱਚ ਕਰੀਬ 2 ਕਰੋੜ 43 ਰੁਪਏ ਦੀ ਲਾਗਤ ਨਾਲ ਵੱਖ-ਵੱਖ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਗਈ, ਜਿਨ੍ਹਾਂ ਵਿੱਚ 55 ਲੱਖ ਰੁਪਏ ਦੀ ਲਾਗਤ ਵਾਲਾ ਹੈਲਥ ਐਂਡ ਵੈਲਨੈਸ ਸੈਂਟਰ, ਫਿਰਨੀ ਚੌੜੀ ਕਰਨ ਅਤੇ ਚੱਠੇ ਸੇਖਵਾਂ ਤੋਂ ਮਸੀਤ, ਪੀਰ ਖਾਨਾ ਤੇ ਸਮਾਧ ਤੱਕ ਸੜਕ ਦੀ ਉਸਾਰੀ ਸ਼ਾਮਲ ਹੈ। ਪਿੰਡ ਭੰਮਾਬੱਦੀ ਵਿੱਚ 91 ਲੱਖ ਰੁਪਏ ਦੀ ਲਾਗਤ ਨਾਲ ਸੜਕ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ ਗਿਆ।

ਉਨ੍ਹਾਂ ਨੇ ਪਿੰਡ ਬਹਾਦਰਪੁਰ ਵਿੱਚ 3.55 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਨਵੀਂ ਲਾਇਬ੍ਰੇਰੀ, ਹੈਲਥ ਐਂਡ ਵੈਲਨੈਸ ਸੈਂਟਰ, ਸੜਕਾਂ ਦੀ ਉਸਾਰੀ ਅਤੇ ਨਹਿਰੀ ਪਾਣੀ ਦੇ ਮੋਘੇ ਦਾ ਨੀਂਹ ਪੱਥਰ ਰੱਖਿਆ। ਪਿੰਡ ਦੁੱਗਾਂ ਵਿੱਚ ਵੀ 1.74 ਕਰੋੜ ਦੀ ਲਾਗਤ ਨਾਲ ਨਹਿਰੀ ਪਾਣੀ ਦੀ ਸਹੂਲਤ ਲਈ ਮੋਘਾ ਅਤੇ ਸੜਕਾਂ ਦੇ ਨਿਰਮਾਣ ਕਾਰਜ ਸ਼ੁਰੂ ਕੀਤੇ ਗਏ।

ਇਸੇ ਤਰ੍ਹਾਂ ਪਿੰਡ ਕਿਲਾ ਭਰੀਆਂ ਵਿੱਚ 3 ਕਰੋੜ ਰੁਪਏ ਦੀ ਲਾਗਤ ਨਾਲ ਨਵੀਂ ਸੜਕ, ਪਿੰਡ ਸ਼ਾਹਪੁਰ ਵਿੱਚ 2.58 ਕਰੋੜ ਰੁਪਏ ਨਾਲ ਤਿੰਨ ਸੜਕਾਂ, ਪਿੰਡ ਬਟੂਹਾ ਖੁਰਦ ਵਿੱਚ 86.28 ਲੱਖ ਰੁਪਏ ਨਾਲ ਸੜਕ ਨਿਰਮਾਣ, ਚੀਮਾ ਵਿੱਚ 2.60 ਕਰੋੜ ਰੁਪਏ ਨਾਲ ਦੋ ਸੜਕਾਂ ਅਤੇ ਤੋਲਾਵਲਾ ਵਿੱਚ 1.46 ਕਰੋੜ ਰੁਪਏ ਨਾਲ ਸੜਕ ਨਿਰਮਾਣ ਦੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ। ਇਸ ਤੋਂ ਇਲਾਵਾ ਪਿੰਡ ਚੌਵਾਸ ਵਿੱਚ ਖੇਤਾਂ ਦੀ ਸਿੰਚਾਈ ਲਈ ਨਹਿਰੀ ਪਾਣੀ ਦੇ ਮੋਘੇ ਦਾ ਨੀਂਹ ਪੱਥਰ ਵੀ ਰੱਖਿਆ ਗਿਆ।

ਸ੍ਰੀ ਅਰੋੜਾ ਨੇ ਕਿਹਾ ਕਿ ਹਲਕੇ ਦੇ ਸਰਵਪੱਖੀ ਵਿਕਾਸ ਲਈ ਇਸ ਤਰ੍ਹਾਂ ਦੇ ਪ੍ਰਾਜੈਕਟ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹਿਣਗੇ। ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਪਤਵੰਤਿਆਂ ਸਮੇਤ ਪ੍ਰਸ਼ਾਸਕੀ ਅਧਿਕਾਰੀ ਅਤੇ ਪਾਰਟੀ ਦੇ ਸੀਨੀਅਰ ਆਗੂ ਵੀ ਹਾਜ਼ਰ ਸਨ।

 

Tags: Aman Arora , AAP Punjab , Sunam

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD