Thursday, 23 July 2026

 

 

ਖ਼ਾਸ ਖਬਰਾਂ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਖੁੱਲ੍ਹੇਗਾ ਸਟਾਰਟਅੱਪਸ ਦਾ ਦੁਆਰ, ਨੌਜਵਾਨਾਂ ਲਈ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦਾ ਬਣੇਗਾ ਮਜ਼ਬੂਤ ਆਧਾਰ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਵਿੱਚ ਆਧੁਨਿਕ ਅਤੇ ਨਵੀਨਤਮ ਤਕਨੀਕ ਅਪਣਾਉਣ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣ - ਰਾਜਪਾਲ ਗਵਰਨਰ ਨੇ ਗਊਸ਼ਾਲਾ ਦੇ ਨਵੀਨੀਕਰਨ ਕਾਰਜ ਦੀ ਕੀਤੀ ਸ਼ੁਰੂਆਤ ਗੰਨੌਰ ਇੰਡੀਆ ਇੰਟਰਨੈਸ਼ਨਲ ਹਾਰਟੀਕਲਚਰ ਮਾਰਕੀਟ ਪ੍ਰੋਜੈਕਟ ਨੂੰ ਜਲਦੀ ਤੋਂ ਜਲਦੀ ਕੀਤਾ ਜਾਵੇ ਪੂਰਾ - ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਪਾਣੀਪਤ ਦੇ ਦਿਵਿਆਂਗ ਬੱਚੇ ਨੂੰ ਮਿਲਣਗੇ ਅਤਿ-ਆਧੁਨਿਕ ਬਾਇਓਨਿਕ ਬਨਾਵਟੀ ਅੰਗ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ

 

ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਹੋਣਗੇ ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਮੁੱਖ ਮੰਤਰੀ ਦਾ ਚਿਹਰਾ

ਪਾਰਟੀ ਸੂਬੇ ਵਿੱਚ ਬਣਾਏਗੀ ਦੋ ਹਿੰਦੂ-ਦਲਿਤ ਡਿਪਟੀ ਮੁੱਖ ਮੰਤਰੀ: ਬਾਪੁ ਤਰਸੇਮ ਸਿੰਘ

Akali Dal, Akali Dal Waris Punjab De, Bhai Amritpal Singh, Bapu Tarsem Singh, Ludhiana

Web Admin

Web Admin

5 Dariya News

ਲੁਧਿਆਣਾ , 26 Apr 2026

Last updated on: Apr 27, 2026, 12:33 IST

ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮੁੱਖ ਮੰਤਰੀ ਦਾ ਚਿਹਰਾ ਬਣਾਇਆ ਜਾਵੇਗਾ ਅਤੇ ਦੋ ਡਿਪਟੀ ਮੁੱਖ ਮੰਤਰੀ ਵੀ ਬਣਨਗੇ। ਇਹ ਐਲਾਨ ਪਾਰਟੀ ਦੇ ਸਰਪਰਸਤ ਬਾਪੂ ਤਰਸੇਮ ਸਿੰਘ ਨੇ ਲੁਧਿਆਣਾ ਵਿਖੇ ਅਯੋਜਿਤ ਵਿਸ਼ਾਲ ਪੰਥਕ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕੀਤਾ।

ਅੱਜ ਪਾਰਟੀ ਨੂੰ ਲੁਧਿਆਣਾ ਵਿੱਚ ਭਾਰੀ ਸਮਰਥਨ ਮਿਲਿਆ, ਜਦੋਂ ਵੱਡੀ ਗਿਣਤੀ ਵਿੱਚ ਲੋਕਾਂ ਦੀ ਸ਼ਮੂਲੀਅਤ ਦੇ ਨਾਲ ਲੁਧਿਆਣਾ ਦੇ ਮੁੰਡੀਆਂ ਕਲਾ, 33 ਫੁੱਟਾ ਰੋਡ ਵਿਖੇ ਇੱਕ ਵਿਸ਼ਾਲ ਪੰਥਕ ਇਕੱਤਰਤਾ ਦਾ ਆਯੋਜਨ ਕੀਤਾ ਗਿਆ। ਪਾਰਟੀ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਸੋਨੂੰ ਵੱਲੋਂ ਆਯੋਜਿਤ ਇਕੱਤਰਤਾ ਨੂੰ ਜਥੇਬੰਦੀ ਦੇ ਸਰਪ੍ਰਸਤ ਬਾਪੂ ਤਰਸੇਮ ਸਿੰਘ ਮੁੱਖ ਮਹਿਮਾਨ ਸਨ। 

ਜਿੱਥੇ ਠਾਠਾ ਮਾਰਦਾ ਇਕੱਠ ਬਿਆਨ ਕਰ ਰਿਹਾ ਸੀ ਕਿ ਸੂਬੇ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇੱਕ ਪੰਥਕ ਸਰਕਾਰ ਚਾਹੁੰਦੇ ਹਨ। ਇਸ ਮੌਕੇ ਸੰਬੋਧਨ ਕਰਦਿਆਂ, ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਦੌਰਾਨ ਮੁੱਖ ਮੰਤਰੀ ਉਹਦੇ ਲਈ ਉਮੀਦਵਾਰ ਹੋਣਗੇ ਅਤੇ ਦੋ ਡਿਪਟੀ ਮੁੱਖ ਮੰਤਰੀ ਬਣਾਏ ਜਾਣਗੇ, ਜਿਹੜੇ ਹਿੰਦੂ ਅਤੇ ਦਲਿਤ ਭਾਈਚਾਰੇ ਤੋਂ ਹੋਣਗੇ। 

ਉਨ੍ਹਾਂ ਨੇ ਕਿਹਾ ਕਿ ਪਾਰਟੀ ਸਮਾਜ ਦੇ ਸਾਰੇ ਵਰਗਾਂ ਦੀ ਭਾਗੀਦਾਰੀ ਵਿੱਚ ਭਰੋਸਾ ਰੱਖਦੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਨਸ਼ਿਆਂ, ਗੈਂਗਸਟਰਵਾਦ, ਲੁੱਟ ਖੋਹ, ਬੇਰੁਜ਼ਗਾਰੀ ਵਰਗੀਆਂ ਸਮੱਸਿਆਵਾਂ ਤੋ ਛੁਟਕਾਰਾ ਦਿਲਾਉਣ ਵਾਸਤੇ ਅਕਾਲੀ ਦਲ "ਵਾਰਿਸ ਪੰਜਾਬ ਦੇ" ਨੂੰ ਸੱਤਾਂ ਵਿੱਚ ਲਿਆਉਣਾ ਜਰੂਰੀ ਹੈ। ਉਹਨਾਂ ਨੇ ਕਿਹਾ ਕਿ ਲੋਕ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਿੱਚ ਸੂਬੇ ਅੰਦਰ ਅਗਲੀ ਸਰਕਾਰ ਬਣਨਾ ਦੇਖਣਾ ਚਾਹੁੰਦੇ ਹਨ। 

ਇਸ ਦੌਰਾਨ ਉਹਨਾਂ ਨੇ ਲੋਕਾਂ ਨਾਲ ਲੁਭਾਵਣੇ ਵਾਇਦੇ ਕਰਕੇ ਸੱਤਾ ਵਿੱਚ ਆਉਣ ਵਾਲੀਆਂ ਪਾਰਟੀਆਂ ਤੇ ਵੀ ਤੰਜ ਕੱਸਿਆ, ਜਿਨਾਂ ਤੋਂ ਹੁਣ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ। ਇਸ ਦੌਰਾਨ ਉਹਨਾਂ ਨੇ ਪ੍ਰੋਗਰਾਮ ਦੇ ਆਯੋਜਕ ਗੁਰਪ੍ਰੀਤ ਸਿੰਘ ਸੋਨੂੰ ਅਤੇ ਸਥਾਨਕ ਲੀਡਰਸ਼ਿਪ ਦੀ ਸ਼ਲਾਘਾ ਕੀਤੀ, ਜਿਨਾਂ ਵੱਲੋਂ ਇਹ ਸਫਲ ਆਯੋਜਨ ਕੀਤਾ ਗਿਆ ਹੈ। ਉੱਥੇ ਹੀ, ਆਪਣੇ ਸੰਬੋਧਨ ਵਿੱਚ ਪਾਰਟੀ ਦੇ ਸੀਨੀਅਰ ਆਗੂਆਂ ਪਰਮਜੀਤ ਸਿੰਘ ਜੌਹਲ, ਪ੍ਰਿਥੀਪਾਲ ਸਿੰਘ ਬਟਾਲਾ, ਰਾਜੀਵ ਕੁਮਾਰ ਲਵਲੀ, ਸੰਦੀਪ ਸਿੰਘ ਰੁਪਾਲੋਂ, ਗੁਰਪ੍ਰੀਤ ਸਿੰਘ ਸੋਨੂੰ ਆਦੀ ਨੇ ਕਿਹਾ ਕਿ ਇੰਨੀ ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ ਦਾ ਹਜੂਮ ਸਾਫ ਤੌਰ ਤੇ ਦਰਸਾ ਰਿਹਾ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਅੰਤਰ ਪੰਥਕ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ।

ਉਹਨਾਂ ਨੇ ਕਿਹਾ ਕਿ ਲੋਕ ਭਾਈ ਅੰਮ੍ਰਿਤਪਾਲ ਸਿੰਘ ਨੂੰ ਸੂਬੇ ਦੇ ਮੁੱਖ ਮੰਤਰੀ ਵਜੋਂ ਦੇਖਣਾ ਚਾਹੁੰਦੇ ਹਨ, ਜਿਨ੍ਹਾਂ ਨੇ ਨਸ਼ੇ ਦੀ ਗੰਭੀਰ ਸਮੱਸਿਆ ਸਣੇ ਹੋਰ ਸਮਾਜਿਕ ਮੁੱਦਿਆਂ ਖਿਲਾਫ ਜ਼ੋਰਦਾਰ ਤਰੀਕੇ ਨਾਲ ਆਵਾਜ਼ ਚੁੱਕੀ। ਜਿਸ ਕਾਰਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਉਹਨਾਂ ਦੇ ਹੱਕ ਵਿੱਚ ਵੋਟ ਪਾ ਕੇ ਸੰਸਦ ਮੈਂਬਰ ਬਣਾਇਆ। ਉਹਨਾਂ ਨੇ ਕਿਹਾ ਕਿ ਸਰਕਾਰਾਂ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਲੋਕਾਂ ਦਾ ਅਕਾਲੀ ਦਲ "ਵਾਰਿਸ ਪੰਜਾਬ ਦੇ" ਪ੍ਰਤੀ ਲਗਾਤਾਰ ਸਮਰਥਨ ਵਧ ਰਿਹਾ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ, ਐਡਵੋਕੇਟ ਇੰਦਰਜੀਤ ਸਿੰਘ, ਜਸਬੀਰ ਸਿੰਘ ਲੁਧਿਆਣਾ, ਸ਼ੁਭਮ ਸ਼ਰਮਾ, ਜਸਵੰਤ ਸਿੰਘ ਚੀਮਾ, ਰੋਸ਼ਨ ਸਿੰਘ ਸਾਗਰ, ਸੰਦੀਪ ਰੁਪਾਲੋ, ਸੁਰਜੀਤ ਸਿੰਘ, ਗੁਰਵਿੰਦਰ ਸਿੰਘ, ਪਰਮਿੰਦਰ ਸਿੰਘ, ਕਮਲਜੀਤ ਸਿੰਘ, ਜੁਗਰਾਜ ਸਿੰਘ, ਨਰਿੰਦਰ ਸਿੰਘ, ਮਨਜਿੰਦਰ ਪਾਲ ਸਿੰਘ, ਗੁਰਲਾਲ ਸਿੰਘ, ਲਖਵਿੰਦਰ ਸਿੰਘ, ਜਗਰੂਪ ਸਿੰਘ, ਕਿਰਪਾਲ ਸਿੰਘ, ਪ੍ਰਗਟ ਸਿੰਘ, ਅਵਤਾਰ ਸਿੰਘ ਵੀ ਮੌਜੂਦ ਰਹੇ।

 

Tags: Akali Dal , Akali Dal Waris Punjab De , Bhai Amritpal Singh , Bapu Tarsem Singh , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD