Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਹਲਕਾ ਬੁਢਲਾਡਾ ਵਿੱਚ 8.35 ਕਰੋੜ ਦੀ ਲਾਗਤ ਨਾਲ ਤਿਆਰ ਸੜਕਾਂ ਦਾ ਉਦਘਾਟਨ

ਬੁਢਲਾਡਾ ਹਲਕੇ ਵਿੱਚ ਸੜਕਾਂ ਦੇ ਨਿਰਮਾਣ ਨਾਲ ਵਿਕਾਸ ਦੀ ਰਫ਼ਤਾਰ ਤੇਜ਼- ਵਿਧਾਇਕ ਬੁੱਧ ਰਾਮ

Principal Budh Ram, AAP Punjab, Budhlada

5 Dariya News

5 Dariya News

5 Dariya News

ਬੁਢਲਾਡਾ , 26 Apr 2026

Last updated on: Apr 27, 2026, 12:37 IST

ਹਲਕਾ ਬੁਢਲਾਡਾ ਵਿੱਚ ਲਗਭਗ 8 ਕਰੋੜ 35 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਬਣੀਆਂ ਸੜਕਾਂ ਦਾ ਉਦਘਾਟਨ ਵਿਧਾਇਕ ਹਲਕਾ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਕੀਤਾ। ਉਦਘਾਟਨ ਮੌਕੇ ਪ੍ਰਿੰਸੀਪਲ ਬੁੱਧ ਰਾਮ ਨੇ ਦੱਸਿਆ ਕਿ ਬਰੇਟਾ ਤੋਂ ਧਰਮਪੁਰਾ , ਬਰੇਟਾ ਤੋਂ ਕੁਲਰੀਆਂ , ਕੁਲਰੀਆਂ ਤੋਂ ਭਖੜਿਆਲ ਵਾਇਆ ਭਾਵਾ, ਧਰਮਪੁਰਾ ਫਿਰਨੀ, ਧਰਮਪੁਰਾ ਤੋਂ ਸੈਦੇਵਾਲਾ, ਸਸਪਾਲੀ ਤੋਂ ਅਚਾਨਕ ਪਿੰਡ ਦੀਆਂ ਸੜਕਾਂ ਬਣਾਈਆਂ ਗਈਆਂ ਹਨ। 

ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੇ ਬਣਨ ਨਾਲ ਪਿੰਡਾਂ ਅਤੇ ਸ਼ਹਿਰਾਂ ਦੇ ਵਿਚਕਾਰ ਆਵਾਜਾਈ ਸੁਵਿਧਾਜਨਕ ਹੋਵੇਗੀ ਅਤੇ ਲੋਕਾਂ ਨੂੰ ਸਫਰ ਦੌਰਾਨ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹਲਕੇ ਦੇ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਪ੍ਰੋਜੈਕਟ ਜਾਰੀ ਰਹਿਣਗੇ। 

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 25 ਕਰੋੜ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦਾ ਅਗਲੇ ਹਫਤੇ ਉਦਘਾਟਨ ਕੀਤਾ ਜਾਵੇਗਾ। ਇਸ ਮੌਕੇ ਹਾਜ਼ਰ ਲੋਕਾਂ ਨੇ ਵੱਡੇ ਉਤਸ਼ਾਹ ਨਾਲ ਹਲਕਾ ਵਿਧਾਇਕ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸੜਕਾਂ ਇਲਾਕੇ ਦੀ ਤਰੱਕੀ ਲਈ ਮੀਲ ਪੱਥਰ ਸਾਬਤ ਹੋਣਗੀਆਂ। 

ਵਿਧਾਇਕ ਬੁੱਧ ਰਾਮ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਹਲਕਾ ਬੁਢਲਾਡਾ ਦੇ ਹਰ ਪਿੰਡ ਅਤੇ ਸ਼ਹਿਰ ਵਿੱਚ ਵਿਕਾਸ ਦੀ ਲਹਿਰ ਜਾਰੀ ਰਹੇਗੀ। ਬੁਢਲਾਡਾ ਤੋਂ ਧਰਮਗੜ੍ਹ ਵਾਇਆ ਬੱਛੋਆਣਾ ਸੜਕ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪਹਿਲ ਦੇ ਆਧਾਰ 'ਤੇ ਹਰੇਕ ਸੁਵਿਧਾ ਉਪਲਬਧ ਕਰਵਾਈ ਜਾ ਰਹੀ ਹੈ।

 

Tags: Principal Budh Ram , AAP Punjab , Budhlada

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD