Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਖਨੌਰੀ ਵਿਖੇ 14 ਕਰੋੜ ਰੁਪਏ ਖਰਚ ਕੇ ਲੱਗੇਗਾ ਪੀਣ ਵਾਲੇ ਸਾਫ਼ ਨਹਿਰੀ ਪਾਣੀ ਦਾ ਪ੍ਰਾਜੈਕਟ : ਬਰਿੰਦਰ ਗੋਇਲ

ਕਿਹਾ, ਖਨੌਰੀ ‘ਚ ਬਿਜਲੀ ਸਮੱਸਿਆ ਦੇ ਪੱਕੇ ਹੱਲ ਲਈ ਨਵਾਂ ਬਣੇਗਾ ਬਿਜਲੀ ਗ੍ਰਿਡ

Barinder Kumar Goel, Barinder Kumar Goyal, AAP Punjab, Khanauri, Sangrur

5 Dariya News

5 Dariya News

5 Dariya News

ਖਨੌਰੀ, ਸੰਗਰੂਰ , 26 Apr 2026

Last updated on: Apr 27, 2026, 12:54 IST

ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਖਨੌਰੀ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਕਰਦਿਆਂ ਐਲਾਨ ਕੀਤਾ ਹੈ ਕਿ ਖਨੌਰੀ ਲਈ 14 ਕਰੋੜ ਰੁਪਏ ਖਰਚ ਕੇ ਪੀਣ ਲਈ ਸਾਫ਼ ਨਹਿਰੀ ਪਾਣੀ ਦਾ ਪ੍ਰਾਜੈਕਟ ਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਖਨੌਰੀ ਨੂੰ ਸਦਾ ਅੱਖੋਂ ਪਰੋਖੇ ਕਰ ਕੇ ਇੱਥੋਂ ਦੇ ਵਸਨੀਕਾਂ ਨੂੰ ਆਪਣੇ ਹਾਲ ‘ਤੇ ਛੱਡ ਰੱਖਿਆ ਸੀ ਪ੍ਰੰਤੂ ਮਾਨ ਸਰਕਾਰ ਨੇ ਖਨੌਰੀ ਵਾਸੀਆਂ ਦੀ ਸਾਰ ਲਈ ਹੈ।

ਅੱਜ ਖਨੌਰੀ ਵਿਖੇ 1.2 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਲੋਕ ਅਰਪਣ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਅੰਮਰੁਤ-02 ਸਕੀਮ ਅਧੀਨ ਖਨੌਰੀ ਵਾਸੀਆਂ ਲਈ ਭਾਖੜਾ ਨਹਿਰ ਵਿੱਚੋਂ ਪਾਣੀ ਲੈਕੇ ਉਸਨੂੰ ਸਾਫ ਕਰਕੇ 24 ਘੰਟੇ ਸੱਤੇ ਦਿਨ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਜੈਕਟ ਪਾਸ ਕੀਤਾ ਹੈ ਅਤੇ ਕੁਝ ਦਿਨਾਂ ਅੰਦਰ ਇਸ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਬਰਿੰਦਰ ਗੋਇਲ ਨੇ ਗਲੀਆਂ ਨਾਲੀਆਂ ਤੇ ਹੋਰ ਕੰਮਾਂ ਸਮੇਤ ਇਸ ਮੌਕੇ ਗਊਸ਼ਾਲਾ ਸਾਹਮਣੇ ਪਾਰਕ ਵਿੱਚ 31 ਲੱਖ ਰੁਪਏ ਦੀ ਲਾਗਤ ਨਾਲ ਨਵਾਂ ਟਿਊਬਵੈਲ ਲਾਉਣ ਦਾ ਕੰਮ ਵੀ ਸ਼ੁਰੂ ਕਰਵਾਇਆ। 

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਖਨੌਰੀ ਵਾਸੀਆਂ ਦੀ ਬਿਜਲੀ ਸਪਲਾਈ ਦੀ ਸਮੱਸਿਆ ਦੇ ਪੱਕੇ ਹੱਲ ਲਈ ਨਵਾਂ ਬਿਜਲੀ ਗ੍ਰਿਡ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਾਸ ਕਰ ਦਿੱਤਾ ਗਿਆ ਹੈ ਅਤੇ ਇਸ ਲਈ ਡੇਢ ਕਿੱਲਾ ਜ਼ਮੀਨ ਦੀ ਪਛਾਣ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਇੱਥੇ ਸ਼ੇਰਗੜ ਪਿੰਡ ਦੇ ਬਿਜਲੀ ਘਰ ਤੋਂ ਬਿਜਲੀ ਸਪਲਾਈ ਕੀਤੀ ਜਾਂਦੀ ਸੀ ਜਿਸ ਕਰਕੇ ਫਸਲਾਂ ਦੇ ਸੀਜ਼ਨ ਦੌਰਾਨ ਲੋਕਾਂ ਨੂੰ ਵੱਡੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਪਰੰਤੂ ਅਫ਼ਸੋਸ ਨਾਲ ਕਹਿਣਾ ਪੈਂਦਾ ਹੈ ਕਿ ਪਿਛਲੀਆਂ ਸਰਕਾਰਾਂ ਨੇ ਖਨੌਰੀ ਦੀਆਂ ਇਨ੍ਹਾਂ ਬੁਨਿਆਦੀ ਸਮੱਸਿਆਵਾਂ ਵੱਲ ਕਦੇ ਧਿਆਨ ਨਹੀਂ ਦਿੱਤਾ। 

ਬਰਿੰਦਰ ਗੋਇਲ ਨੇ ਹੋਰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਖਨੌਰੀ ਵਾਸੀਆਂ ਲਈ ਬਿਹਤਰੀਨ ਸਿਹਤ ਸਹੂਲਤਾਂ ਦੇਣ ਲਈ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਹੁਣ ਇੱਥੇ ਦੇ ਲੋਕਾਂ ਨੂੰ ਸਪੈਸ਼ਲਿਸਟ ਡਾਕਟਰਾਂ ਦੀਆਂ ਸੇਵਾਵਾਂ ਪ੍ਰਦਾਨ ਕਰਨ ਲਈ ਖਨੌਰੀ ਦੇ ਸਿਵਲ ਹਸਪਤਾਲ ਨੂੰ ਲਹਿਰਾ ਵਿਖੇ ਨਵੇਂ ਸ਼ੁਰੂ ਹੋ ਰਹੇ ਮੈਡੀਕਲ ਕਾਲਜ ਨਾਲ ਜੋੜਿਆ ਗਿਆ ਹੈ ਜਿਸ ਨਾਲ ਲੋਕਾਂ ਨੂੰ ਬਿਹਤਰ ਇਲਾਜ ਸਹੂਲਤਾਂ ਮਿਲਣਗੀਆਂ। 

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਇੱਥੇ ਲੜਕੀਆਂ ਦੀ ਪੜ੍ਹਾਈ ਲਈ ਸਰਕਾਰੀ ਕਾਲਜ ਖੋਲ੍ਹਣ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਵੱਡੀ ਗਿਣਤੀ ਇਲਾਕਾ ਵਾਸੀਆਂ ਸਮੇਤ ਕਾਰਜ ਸਾਧਕ ਅਫ਼ਸਰ ਬਰਜਿੰਦਰ ਸਿੰਘ ਤੇ ਹੋਰ ਆਗੂ ਤੇ ਵਰਕਰ ਮੌਜੂਦ ਸਨ।

 

Tags: Barinder Kumar Goel , Barinder Kumar Goyal , AAP Punjab , Khanauri , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD