Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਸੱਤ ਰਾਜ ਸਭਾ ਮੈਂਬਰਾਂ ਨੇ ਪੰਜਾਬ ਦੇ ਹਿੱਤਾਂ ਨਾਲ ਕੀਤਾ ਧੋਖਾ: ਦਲਵੀਰ ਸਿੰਘ ਢਿੱਲੋਂ

Protest, Dalvir Singh Dhillon, Rajwant Singh Ghulli, AAP Punjab, Dhuri

5 Dariya News

5 Dariya News

5 Dariya News

ਧੂਰੀ , 26 Apr 2026

Last updated on: Apr 27, 2026, 13:11 IST

ਧੂਰੀ ਵਿਖੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਲੰਟੀਅਰਾਂ ਵੱਲੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਅਤੇ ਇਲਾਕਾ ਨਿਵਾਸੀਆਂ ਨੇ ਭਾਗ ਲਿਆ ਅਤੇ ਨਾਅਰੇਬਾਜ਼ੀ ਕਰਦਿਆਂ ਆਪਣਾ ਤੀਖਾ ਰੋਸ ਪ੍ਰਗਟਾਇਆ।

ਪ੍ਰਦਰਸ਼ਨ ਦੌਰਾਨ ਆਗੂਆਂ ਨੇ ਕਿਹਾ ਕਿ ਕੁਝ ਰਾਜ ਸਭਾ ਮੈਂਬਰਾਂ ਵੱਲੋਂ ਪੰਜਾਬ ਦੇ ਹੱਕਾਂ ਅਤੇ ਹਿਤਾਂ ਦੇ ਖਿਲਾਫ ਖੜ੍ਹ ਕੇ ਸੂਬੇ ਨਾਲ ਧੋਖਾ ਕੀਤਾ ਗਿਆ ਹੈ, ਜਿਸ ਨਾਲ ਲੋਕਾਂ ਵਿੱਚ ਗੁੱਸਾ ਹੈ। ਇਸ ਮੌਕੇ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸੱਤ ਰਾਜ ਸਭਾ ਮੈਂਬਰਾਂ ਵੱਲੋਂ ਪੰਜਾਬ ਦੇ ਹਿੱਤਾਂ ਨਾਲ ਗੱਦਾਰੀ ਕੀਤੀ ਗਈ ਹੈ, ਜਿਸਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। 

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਨਾਲ ਧੋਖਾ ਕਰਨ ਵਾਲਿਆਂ ਨੂੰ ਕਦੇ ਮਾਫ ਨਹੀਂ ਕਰਨਗੇ ਅਤੇ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਨੂੰ ਲੋਕਤੰਤਰਿਕ ਢੰਗ ਨਾਲ ਸਬਕ ਸਿਖਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹੱਕਾਂ ਨਾਲ ਸਮਝੌਤਾ ਕਰਨ ਵਾਲਿਆਂ ਨੂੰ ਜਨਤਾ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। 

ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਜਨਤਾ ਸਭ ਤੋਂ ਵੱਡੀ ਤਾਕਤ ਹੁੰਦੀ ਹੈ ਅਤੇ ਸਮੇਂ ਆਉਣ ‘ਤੇ ਲੋਕ ਅਜਿਹੇ ਨੇਤਾਵਾਂ ਨੂੰ ਆਪਣਾ ਫੈਸਲਾ ਸੁਣਾਉਣਗੇ। ਮਾਰਕਿਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁਲੀ ਨੇ ਕਿਹਾ ਕਿ ਇਹ ਪ੍ਰਦਰਸ਼ਨ ਲੋਕਾਂ ਦੀਆਂ ਭਾਵਨਾਵਾਂ ਦਾ ਪ੍ਰਤੀਕ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਪਣੀ ਮਿੱਟੀ ਅਤੇ ਹੱਕਾਂ ਨਾਲ ਜੁੜੇ ਹੋਏ ਹਨ ਅਤੇ ਜੋ ਵੀ ਉਨ੍ਹਾਂ ਦੇ ਹੱਕਾਂ ‘ਤੇ ਡਾਕਾ ਮਾਰੇਗਾ, ਉਸ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ। ਆਗੂਆਂ ਨੇ ਇਕਸੁਰ ਵਿੱਚ ਕਿਹਾ ਕਿ ਪੰਜਾਬ ਦੇ ਹਿੱਤ ਸਭ ਤੋਂ ਉੱਪਰ ਹਨ ਅਤੇ ਕਿਸੇ ਵੀ ਹਾਲਤ ਵਿੱਚ ਇਨ੍ਹਾਂ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ। 

ਉਨ੍ਹਾਂ ਕਿਹਾ ਕਿ ਅਜਿਹੇ ਪ੍ਰਦਰਸ਼ਨ ਅੱਗੇ ਵੀ ਜਾਰੀ ਰਹਿਣਗੇ ਜਦੋਂ ਤੱਕ ਪੰਜਾਬ ਦੇ ਹੱਕਾਂ ਦੀ ਪੂਰੀ ਰੱਖਿਆ ਨਹੀਂ ਹੁੰਦੀ। ਪ੍ਰਦਰਸ਼ਨ ਦੌਰਾਨ ਆਗੂਆਂ ਅਤੇ ਵਰਕਰਾਂ ਵੱਲੋਂ ਪੁਤਲਾ ਫੂਕ ਕੇ ਆਪਣਾ ਰੋਸ ਪ੍ਰਗਟਾਇਆ ਗਿਆ ਅਤੇ ਪੰਜਾਬ ਦੇ ਹੱਕਾਂ ਦੀ ਰੱਖਿਆ ਲਈ ਸੰਘਰਸ਼ ਜਾਰੀ ਰੱਖਣ ਦਾ ਅਹਿਦ ਲਿਆ ਗਿਆ।

ਇਸ ਮੌਕੇ ਪੁਸ਼ਪਿੰਦਰ ਸ਼ਰਮਾ, ਨਰੇਸ਼ ਸਿੰਗਲਾ, ਦਰਸ਼ਨ ਸਿੰਘ ਪਾਠਕ, ਵੀਰਭਾਨ, ਸੁਖਪਾਲ ਸਿੰਘ ਪਾਲਾ, ਬਲਦੇਵ ਖਾਲਸਾ, ਅਜੈਬ ਸਿੰਘ ਹੈਪੀ, ਹਰਪ੍ਰੀਤ ਗਿੱਲ, ਤਰਸੇਮ ਕਲਸੀ, ਨੰਬਰਦਾਰ ਪੇਧਨੀ ਸਮੇਤ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਵਲੰਟੀਅਰ ਮੌਜੂਦ ਸਨ।

 

Tags: Protest , Dalvir Singh Dhillon , Rajwant Singh Ghulli , AAP Punjab , Dhuri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD