Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਕੋਟਕਪੂਰਾ ਬੱਸ ਸਟੈਂਡ ਨੇੜੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਕੁਲਤਾਰ ਸਿੰਘ ਸੰਧਵਾਂ ਵੱਲੋਂ ਮੌਕੇ ਦਾ ਦੌਰਾ

ਲੋਕਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਸਮੱਸਿਆ ਦੇ ਪੱਕੇ ਹੱਲ ਲਈ ਤਿਆਰ ਕੀਤਾ ਜਾਵੇਗਾ ਪ੍ਰੋਜੈਕਟ

Kultar Singh Sandhwan, AAP Punjab, Kotkapura

Gurpreet Singh

Gurpreet Singh

5 Dariya News

ਕੋਟਕਪੂਰਾ , 27 Apr 2026

Last updated on: Apr 27, 2026, 15:28 IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਬੱਸ ਸਟੈਂਡ ਨੇੜੇ ਉਸ ਇਲਾਕੇ ਦਾ ਦੌਰਾ ਕੀਤਾ, ਜਿੱਥੇ ਪਿਛਲੇ ਕਰੀਬ 25 ਤੋਂ 30 ਸਾਲਾਂ ਤੋਂ ਬਰਸਾਤ ਦੇ ਦਿਨਾਂ ਵਿੱਚ ਪਾਣੀ ਖੜ੍ਹਾ ਰਹਿਣ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਸਬੰਧਤ ਅਧਿਕਾਰੀਆਂ ਨਾਲ ਮਿਲ ਕੇ ਇਲਾਕੇ ਦਾ ਸਰਵੇ ਕੀਤਾ ਅਤੇ ਸਮੱਸਿਆ ਦੇ ਹੱਲ ਲਈ ਤੁਰੰਤ ਅਤੇ ਲੰਬੇ ਸਮੇਂ ਦੀ ਯੋਜਨਾ ਉੱਤੇ ਵਿਚਾਰ-ਵਟਾਂਦਰਾ ਕੀਤਾ। 

ਉਨ੍ਹਾਂ ਕਿਹਾ ਕਿ ਬਰਸਾਤਾਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਤੁਰੰਤ ਪ੍ਰਭਾਵ ਨਾਲ ਇਲਾਕੇ ਦੀ ਸਫਾਈ ਅਤੇ ਪਾਣੀ ਦੀ ਨਿਕਾਸੀ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਦੱਸਿਆ ਕਿ ਇਸ ਸਮੱਸਿਆ ਦੇ ਪੱਕੇ ਹੱਲ ਲਈ ਇੱਕ ਵਿਸਥਾਰਪੂਰਵਕ ਪ੍ਰੋਜੈਕਟ ਤਿਆਰ ਕਰਕੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨੂੰ ਭੇਜਿਆ ਜਾਵੇਗਾ, ਤਾਂ ਜੋ ਕੋਟਕਪੂਰਾ ਵਾਸੀਆਂ ਨੂੰ ਇਸ ਲੰਬੇ ਸਮੇਂ ਤੋਂ ਚੱਲ ਰਹੀ ਸਮੱਸਿਆ ਤੋਂ ਸਦਾ ਲਈ ਰਾਹਤ ਮਿਲ ਸਕੇ। 

ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦਾ ਹੱਲ ਕਰਨਾ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਹਰ ਸਮੱਸਿਆ ਦਾ ਜ਼ਮੀਨੀ ਪੱਧਰ ’ਤੇ ਜਾਇਜ਼ਾ ਲੈ ਕੇ ਹੱਲ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਮੌਕੇ ਐਕਸੀਅਨ ਸੁਪਿੰਦਰ ਸਿੰਘ, ਐਕਸੀਅਨ ਨਵੀਨ ਕੁਮਾਰ, ਮਨਪ੍ਰੀਤ ਸਿੰਘ ਮਨੀ ਧਾਲੀਵਾਲ ਪੀ.ਆਰ.ਓ, ਮਨਦੀਪ ਮੋਗਾ ਸੈਕਟਰੀ ਰੈਡ ਕ੍ਰਾਸ ਤੋਂ ਇਲਾਵਾ ਇਲਾਕਾ ਵਾਸੀ ਵੀ ਹਾਜ਼ਰ ਸਨ।

 

Tags: Kultar Singh Sandhwan , AAP Punjab , Kotkapura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD