Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਬਟਾਲਾ ਵਾਸੀਆਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹਾਂ : ਸ਼ੈਰੀ ਕਲਸੀ

ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਸ਼ੁਕਰਪੁਰਾ ਮੁਹੱਲੇ ਵਿਖੇ ਗਲੀ ਬਣਾਉਣ ਦਾ ਕੰਮ ਸ਼ੁਰੂ

Shery Kalsi, Amansher Singh Shery Kalsi, AAP Punjab, Batala

Gurpreet Singh

Gurpreet Singh

5 Dariya News

ਬਟਾਲਾ , 27 Apr 2026

Last updated on: Apr 27, 2026, 15:34 IST

ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਲੋਕਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਲੜੀ ਤਹਿਤ ਵਾਰਡ ਨੰਬਰ 13 , ਸ਼ੁੁਕਰਪੁਰਾ ਮੁਹੱਲੇ ਦੇ ਵਾਸੀਆਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਗਲੀ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਇਸ ਮੌਕੇ ਐੱਮ ਸੀ ਬਲਵਿੰਦਰ ਸਿੰਘ ਮਿੰਟਾ ਸਮੇਤ ਮੁਹੱਲਾ ਵਾਸੀ ਮੌਜੂਦ ਸਨ।

ਇਸ ਮੌਕੇ ਸ਼ੁੁਕਰਪੁਰਾ ਦੇ ਵਸਨੀਕਾਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਗਲੀ ਬਣਨ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਇਥੋਂ ਦੇ ਵਾਸੀਆਂ ਨੂੰ ਗਲੀ ਨਾ ਬਣਨ ਕਰਕੇ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਹੁਣ ਲੋਕਾਂ ਦੀ ਮੁਸ਼ਕਿਲ ਹੱਲ ਕਰਦਿਆਂ ਗਲੀ ਦਾ ਨਿਰਮਾਣ ਕੰਮ ਸ਼ੁਰੂ ਕਰਵਾਇਆ ਗਿਆ ਹੈ।

ਉਨਾਂ ਅੱਗੇ ਕਿਹਾ ਕਿ ਮੇਰੀ ਹਮੇਸ਼ਾਂ ਕੋਸ਼ਿਸ ਹੁੰਦੀ ਹੈ ਕਿ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣ, ਜਿਸ ਤਹਿਤ ਉਹ 24 ਘੰਟੇ ਲੋਕਾਂ ਦੇ ਸੰਪਰਕ ਵਿੱਚ ਰਹਿ ਕੇ ਉਨਾਂ ਦੀਆਂ ਸਮੱਸਿਆਵਾਂ ਦੂਰ ਕਰ ਰਹੇ ਹਨ। ਬਟਾਲਾ ਸ਼ਹਿਰ ਅੰਦਰ ਲੋਕਹਿੱਤ ਵਿੱਚ ਕਰਵਾਏ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਸ਼ੈਰੀ ਕਲਸੀ ਨੇ ਦੱਸਿਆ ਕਿ ਟਰੈਫਿਕ ਦੀ ਸਮੱਸਿਆ ਤੋਂ ਲੋਕਾਂ ਨੂੰ ਨਿਜਾਤ ਪਾਉਣ ਦੇ ਮੰਤਵ ਨਾਲ ਸੜਕਾਂ ਨੂੰ ਚੋੜਿਆਂ ਕਰਨ ਦੇ ਨਾਲ ਬਿਜਲੀ ਦੇ ਖੰਬਿਆਂ ਨੂੰ ਸੜਕਾਂ ਦੇ ਕਿਨਾਰਿਆਂ ਤੋਂ ਹਟਾਇਆ ਗਿਆ ਹੈ। 

ਸ਼ਹਿਰ ਵਿੱਚ ਖੂਬਸੂਰਤ ਪਾਰਕ ਉਸਾਰਨ ਦੇ ਨਾਲ ਚੌਂਕਾਂ ਨੂੰ ਚੌੜਿਆਂ ਕੀਤਾ ਗਿਆ ਹੈ। ਲੋਕਾਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਰਕਾਰੀ ਸੇਵਾਵਾਂ ਦੇਣ ਦੇ ਮੰਤਵ ਨਾਲ ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਗਿਆ ਹੈ ਸਮੇਤ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ।

 

Tags: Shery Kalsi , Amansher Singh Shery Kalsi , AAP Punjab , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD