Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਉੱਨਤ ਡੀਸਿਲਟਿੰਗ ਮਸ਼ੀਨਾਂ, ਪੰਜਾਬ ਭਰ ਵਿੱਚ ਹੜ੍ਹਾਂ ਦੀ ਰੋਕਥਾਮ, ਜਾਨ-ਮਾਲ ਅਤੇ ਫ਼ਸਲਾਂ ਦੀ ਰਾਖੀ ਲਈ ਵਧੇਰੇ ਲਾਹੇਵੰਦ ਸਿੱਧ ਹੋਣਗੀਆਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

Bhagwant Mann, Bhagwant Singh Mann, AAP Punjab, Chief Minister Of Punjab, Harjot Singh Bains, Barinder Kumar Goel, Barinder Kumar Goyal, Malwinder Singh Kang, KAP Sinha

Web Admin

Web Admin

5 Dariya News

ਚੰਡੀਗੜ੍ਹ , 27 Apr 2026

Last updated on: Apr 28, 2026, 09:26 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੜ੍ਹ ਸੁਰੱਖਿਆਂ ਪ੍ਰਬੰਧਾਂ ਸਮੀਖਿਆ ਕਰਦਿਆਂ ਪੰਜਾਬ ਦੇ ਹੜ੍ਹ ਰੋਕਥਾਮ ਅਤੇ ਰਾਹਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਉੱਨਤ ਐਂਫੀਬੀਅਸ ਮਸ਼ੀਨਾਂ (ਪਾਣੀ ਵਿੱਚ ਅਤੇ ਧਰਤੀ ‘ਤੇ ਚੱਲਣ ਵਾਲੀਆਂ ਮਸ਼ੀਨਾਂ) ਦੀ ਖਰੀਦ ਨੂੰ ਮਨਜ਼ੂਰੀ ਦਿੱਤੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਮਾਨਸੂਨ ਸੀਜ਼ਨ ਤੋਂ ਪਹਿਲਾਂ ਹੜ੍ਹਾਂ ਜਾਂ ਭਾਰੀ ਮੀਂਹ ਕਰਕੇ ਹੁੰਦੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਅਤੇ ਜਾਨ-ਮਾਲ ਦੀ ਰਾਖੀ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ।

ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੜ੍ਹ ਰਾਹਤ ਕਾਰਜਾਂ ਨੂੰ ਸੁਚਾਰੂ ਅਤੇ ਮੁਸ਼ਕਲ ਰਹਿਤ ਢੰਗ ਨਾਲ ਚਲਾਉਣ ਲਈ ਪੰਜਾਬ ਸਰਕਾਰ ਵੱਲੋਂ ਨਹਿਰਾਂ ਅਤੇ ਨਾਲਿਆਂ (ਡਰੇਨਾਂ) ਦੀ ਸਫਾਈ ਵਾਸਤੇ ਐਂਫੀਬੀਅਸ ਮਸ਼ੀਨਾਂ ਖਰੀਦਣ ਦੀ ਸਹਿਮਤੀ ਦਿੱਤੀ ਗਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਮਸ਼ੀਨਾਂ ਵਗਦੇ ਪਾਣੀ ਵਿੱਚ ਵੀ ਕੰਮ ਕਰਨ ਅਤੇ ਡੂੰਘਾਈ ਨਾਲ ਸਫ਼ਾਈ ਦੇ ਸਮਰੱਥ ਹਨ, ਜੋ ਇਨ੍ਹਾਂ ਮਸ਼ੀਨਾਂ ਨੂੰ ਰੋਕਥਾਮ ਉਪਾਵਾਂ ਅਤੇ ਐਮਰਜੈਂਸੀ ਕਾਰਵਾਈ ਲਈ ਮਹੱਤਵਪੂਰਨ ਬਣਾਉਂਦਾ ਹੈ।

ਉਨ੍ਹਾਂ ਕਿਹਾ ਕਿ ਇਹ ਬਹੁ-ਮੰਤਵੀ ਮਸ਼ੀਨਾਂ ਡੂੰਘਾਈ ਨਾਲ ਸਫ਼ਾਈ ਕਰ ਸਕਦੀਆਂ ਹਨ ਜਿਸ ਲਈ ਸੰਭਾਵਿਤ ਅਤੇ ਐਮਰਜੈਂਸੀ ਹਾਲਾਤਾਂ ਵਿੱਚ ਹੜ੍ਹ ਰਾਹਤ ਕਾਰਜਾਂ ਵਾਸਤੇ ਸਾਡੇ ਕੋਲ ਇਹ ਮਸ਼ੀਨਾਂ ਹੋਣਾ ਸਮੇਂ ਦੀ ਲੋੜ ਹੈ। ਉਨ੍ਹਾਂ ਨੇ ਵਿਭਾਗ ਨੂੰ ਇਨ੍ਹਾਂ ਮਸ਼ੀਨਾਂ ਦੀ ਖਰੀਦ ਲਈ ਵਿਸਤ੍ਰਿਤ ਰੂਪਰੇਖਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਆਲਮੀ ਪੱਧਰ ‘ਤੇ ਬਿਹਤਰ ਅਭਿਆਸਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੈਂ ਹਾਲ ਹੀ ਵਿੱਚ ਫਿਨਲੈਂਡ ਦੀ ਆਪਣੀ ਫੇਰੀ ਦੌਰਾਨ ਇਸ ਮਸ਼ੀਨ ਨੂੰ ਕੰਮ ਕਰਦੇ ਦੇਖਿਆ ਸੀ, ਜਿੱਥੇ ਇਨ੍ਹਾਂ ਬਹੁ-ਮੰਤਵੀ ਮਸ਼ੀਨਾਂ ਦੀ ਪੂਰੇ ਢੁਕਵੇਂ ਤਰੀਕੇ ਨਾਲ ਵਰਤੋਂ ਕੀਤੀ ਜਾਂਦੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਮਸ਼ੀਨਾਂ ਨੂੰ ਹੜ੍ਹ ਸੁਰੱਖਿਆ ਕਾਰਜਾਂ ਦੇ ਨਾਲ-ਨਾਲ ਨਹਿਰਾਂ, ਨਾਲਿਆਂ, ਛੱਪੜਾਂ ਅਤੇ ਹੋਰ ਜਲ ਸਰੋਤਾਂ ਦੀ ਦੇਖਭਾਲ ਅਤੇ ਸਫ਼ਾਈ ਲਈ ਪ੍ਰਭਾਵਸ਼ਾਲੀ ਢੰਗ ਨਾਲ ਵਰਤੋਂ ਵਿੱਚ ਲਿਆਂਦਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਨ੍ਹਾਂ ਮਸ਼ੀਨਾਂ ਦੀ ਖ਼ਰੀਦ ਨਾਲ ਹੜ੍ਹਾਂ ਦੇ ਕਹਿਰ ਕਾਰਨ ਲੋਕਾਂ ਨੂੰ ਆਉਂਦੀਆਂ ਮੁਸ਼ਕਲਾਂ ਨੂੰ ਘਟਾਉਣ ਵਿੱਚ ਵਧੇਰੇ ਮਦਦਗਾਰ ਸਾਬਤ ਹੋਵੇਗੀ।

ਪਾਣੀ ਦੇ ਪ੍ਰਬੰਧਨ ਸਬੰਧੀ ਚਿੰਤਾਵਾਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਭਾਖੜਾ ਡੈਮ ਵਿੱਚ ਪਾਣੀ ਦਾ ਵੱਧ ਤੋਂ ਵੱਧ ਪੱਧਰ 1680 ਫੁੱਟ ਹੈ ਅਤੇ 26 ਅਪ੍ਰੈਲ ਨੂੰ ਇਹ 1594 ਫੁੱਟ ਦਰਜ ਕੀਤਾ ਗਿਆ ਸੀ।" ਉਨ੍ਹਾਂ ਕਿਹਾ ਕਿ 1 ਜੂਨ ਤੋਂ ਸ਼ੁਰੂ ਹੋਣ ਵਾਲੀ ਝੋਨੇ ਦੀ ਬਿਜਾਈ ਦੇ ਮੱਦੇਨਜ਼ਰ ਅਗਾਮੀ ਮਾਨਸੂਨ ਨੂੰ ਧਿਆਨ ਵਿੱਚ ਰੱਖਦਿਆਂ ਸੁਚੱਜੇ ਢੰਗ ਨਾਲ ਪਾਣੀ ਛੱਡਣ ਦੀ ਯੋਜਨਾ ਉਲੀਕੀ ਜਾਣੀ ਚਾਹੀਦੀ ਹੈ।

ਉਨ੍ਹਾਂ ਕਿਹਾ, "ਸੂਬੇ ਵਿੱਚ 1 ਜੂਨ ਤੋਂ ਝੋਨੇ ਦੀ ਬਿਜਾਈ ਸ਼ੁਰੂ ਕੀਤੀ ਜਾ ਰਹੀ ਹੈ, ਇਸ ਲਈ ਅਗਾਮੀ ਮਾਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਭਾਖੜਾ ਡੈਮ ਤੋਂ ਵੱਧ ਤੋਂ ਵੱਧ ਪਾਣੀ ਛੱਡਿਆ ਜਾਣਾ ਚਾਹੀਦਾ ਹੈ।" ਉਨ੍ਹਾਂ ਕਿਹਾ, "ਸੂਬੇ ਵਿੱਚ ਨਵੇਂ ਖਾਲਿਆਂ ਦੇ ਨਿਰਮਾਣ ਅਤੇ ਪੁਰਾਣਿਆਂ ਖਾਲਿਆਂ ਨੂੰ ਬਹਾਲ ਕਰਨ ਦਾ ਕੰਮ 31 ਮਈ ਤੱਕ ਮੁਕੰਮਲ ਹੋ ਜਾਵੇਗਾ ਜਿਸ ਤੋਂ ਬਾਅਦ ਸਿੰਚਾਈ ਦੇ ਉਦੇਸ਼ਾਂ ਲਈ ਹੋਰ 5000 ਕਿਊਸਿਕ ਪਾਣੀ ਦੀ ਲੋੜ ਹੋਵੇਗੀ।"

ਚੱਲ ਰਹੇ ਕੰਮਾਂ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲ ਸਰੋਤ ਵਿਭਾਗ ਦੇ ਯਤਨਾਂ 'ਤੇ ਸੰਤੁਸ਼ਟੀ ਪ੍ਰਗਟਾਈ। ਉਨ੍ਹਾਂ ਕਿਹਾ, "ਜਨਤਕ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਹੜ੍ਹਾਂ ਨੂੰ ਰੋਕਣ ਲਈ ਸੂਬੇ ਭਰ ਵਿੱਚ ਵਿਆਪਕ ਕੰਮ ਕੀਤੇ ਜਾ ਰਹੇ ਹਨ।" ਉਨ੍ਹਾਂ ਕਿਹਾ ਕਿ ਖਾਲਿਆਂ ਦੀ ਸਫਾਈ ਜੰਗੀ ਪੱਧਰ 'ਤੇ ਚੱਲ ਰਹੀ ਹੈ ਅਤੇ ਜਲਦ ਹੀ ਮੁਕੰਮਲ ਹੋ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਸੰਭਾਵੀ ਹੜ੍ਹਾਂ ਨੂੰ ਰੋਕਣ ਲਈ ਹੜ੍ਹ ਪ੍ਰਭਾਵਿਤ ਪ੍ਰਮੁੱਖ ਥਾਵਾਂ 'ਤੇ ਗਾਰ ਕੱਢਣ ਦਾ ਕੰਮ ਪਹਿਲਾਂ ਹੀ ਮੁਕੰਮਲ ਕੀਤਾ ਜਾ ਚੁੱਕਾ ਹੈ।

ਸੰਵੇਦਨਸ਼ੀਲ ਖੇਤਰਾਂ 'ਤੇ ਧਿਆਨ ਕੇਂਦਰਿਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, " ਸੂਬਾ ਸਰਕਾਰ ਵੱਲੋਂ ਰੋਪੜ ਜ਼ਿਲ੍ਹੇ ਵਿੱਚ ਜਿੱਥੇ ਲਗਭਗ 20 ਪਿੰਡ ਹੜ੍ਹਾਂ ਦੀ ਮਾਰ ਹੇਠ ਹਨ ਅਤੇ ਜਿੱਥੇ ਪਿਛਲੇ ਸਾਲ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਸੀ, ਵਿਆਪਕ ਰੋਕਥਾਮ ਕਦਮ ਚੁੱਕੇ ਗਏ ਹਨ।" ਉਨ੍ਹਾਂ ਕਿਹਾ ਕਿ ਹੜ੍ਹਾਂ ਨੂੰ ਕੰਟਰੋਲ ਕਰਨ ਅਤੇ ਵਸਨੀਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਲੋੜ ਅਨੁਸਾਰ ਸਟੱਡ ਅਤੇ ਸਪਰ ਢਾਂਚੇ ਬਣਾਏ ਜਾ ਰਹੇ ਹਨ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਸਿੰਚਾਈ ਅਤੇ ਸੈਰ-ਸਪਾਟੇ ਦੋਵਾਂ ਉਦੇਸ਼ਾਂ ਲਈ ਸਵਾਂ ਨਦੀ ਦੇ ਚੈਨਲਾਈਜ਼ੇਸ਼ਨ ਦੀ ਸੰਭਾਵਨਾ ਦੀ ਪੜਚੋਲ ਕਰਨ ਦੇ ਵੀ ਨਿਰਦੇਸ਼ ਦਿੱਤੇ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਬਰਿੰਦਰ ਕੁਮਾਰ ਗੋਇਲ, ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

 

Tags: Bhagwant Mann , Bhagwant Singh Mann , AAP Punjab , Chief Minister Of Punjab , Harjot Singh Bains , Barinder Kumar Goel , Barinder Kumar Goyal , Malwinder Singh Kang , KAP Sinha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD