Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕੁਦਰਤੀ ਅਤੇ ਗੈਰ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਦੀ ਤਿਆਰੀ ਵਜੋਂ ਐਨ.ਡੀ.ਆਰ.ਐੱਫ. ਦੀ ਟੀਮ ਕਰੇਗੀ ਮਾਨਸਾ ਵਿੱਚ ਜਾਗਰੂਕਤਾ ਗਤੀਵਿਧੀਆਂ

ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਅਧਿਕਾਰੀਆਂ ਨੂੰ ਸਰਗਰਮ ਸਹਿਯੋਗ ਦੇਣ ਦੀਆਂ ਦਿੱਤੀਆਂ ਹਦਾਇਤਾਂ

Navjot Kaur, DC Mansa, Deputy Commissioner Mansa, Mansa

Web Admin

Web Admin

5 Dariya News

ਮਾਨਸਾ , 27 Apr 2026

Last updated on: Apr 28, 2026, 10:57 IST

ਕੁਦਰਤੀ ਜਾਂ ਗੈਰ ਕੁਦਰਤੀ ਆਫ਼ਤਾਂ ਦੇ ਸੰਭਾਵੀ ਖ਼ਤਰਿਆਂ ਨਾਲ ਨਜਿੱਠਣ ਅਤੇ ਜ਼ਿਲ੍ਹੇ ਦੀ ਤਿਆਰੀ ਨੂੰ ਵਧੇਰੇ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਐਨ.ਡੀ.ਆਰ.ਐੱਫ. ਬਠਿੰਡਾ ਦੀ 7ਵੀਂ ਬਟਾਲੀਅਨ ਦੀ 26 ਮੈਂਬਰੀ ਟੀਮ 4 ਤੋਂ 16 ਮਈ ਤੱਕ ਜ਼ਿਲ੍ਹਾ ਮਾਨਸਾ ਵਿਖੇ ਮੌਕ ਡਰਿੱਲ ਅਤੇ ਜਾਗਰੂਕਤਾ ਅਭਿਆਨ ਚਲਾਏਗੀ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਨ.ਡੀ.ਆਰ.ਐੱਫ. ਅਤੇ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ।

ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਐਨ.ਡੀ.ਆਰ.ਐੱਫ. ਵੱਲੋਂ ਵੱਖ-ਵੱਖ ਥਾਵਾਂ 'ਤੇ ਮੌਕ ਡਰਿੱਲਾਂ ਅਤੇ ਜਾਗਰੂਕਤਾ ਪ੍ਰੋਗਰਾਮ ਚਲਾਏ ਜਾਣਗੇ ਜਿਸ ਤਹਿਤ ਸਮੂਹ ਉਪ ਮੰਡਲ ਮੈਜਿਸਟਰੇਟ ਅਤੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਇਸ ਅਭਿਆਸ ਦੌਰਾਨ ਐਨ.ਡੀ.ਆਰ.ਐੱਫ. ਟੀਮ ਨੂੰ ਪੂਰਨ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਇਸ ਅਭਿਆਸ ਦਾ ਮੁੱਖ ਉਦੇਸ਼ ਕਿਸੇ ਵੀ ਅਣਸੁਖਾਵੀਂ ਸਥਿਤੀ ਦੌਰਾਨ ਵੱਖ-ਵੱਖ ਸਰਕਾਰੀ ਏਜੰਸੀਆਂ, ਪੁਲਿਸ, ਸਿਹਤ ਵਿਭਾਗ ਅਤੇ ਫਾਇਰ ਬ੍ਰਿਗੇਡ ਵਿਚਕਾਰ ਤਾਲਮੇਲ ਨੂੰ ਬਿਹਤਰ ਬਣਾਉਣਾ ਅਤੇ ਬਚਾਅ ਕਾਰਜਾਂ ਦੀ ਗਤੀ ਨੂੰ ਤੇਜ਼ ਕਰਨਾ ਹੈ।

ਐਨ.ਡੀ.ਆਰ.ਐੱਫ. ਦੀ ਸਬ ਟੀਮ ਦੇ ਸਬ ਇੰਸਪੈਕਟਰ ਸ਼੍ਰੀ ਧਰਮਾਂਸ਼ੁ ਯਾਦਵ ਨੇ ਦੱਸਿਆ ਕਿ ਟੀਮ, ਜ਼ਮੀਨੀ ਪੱਧਰ 'ਤੇ ਜ਼ਿਲ੍ਹੇ ਦੇ ਵੱਖ-ਵੱਖ ਤੱਥਾਂ ਅਤੇ ਸਥਿਤੀਆਂ ਦਾ ਜਾਇਜ਼ਾ ਲਵੇਗੀ ਅਤੇ ਸਕੂਲਾਂ ਤੇ ਕਾਲਜਾਂ ਵਿੱਚ ਵਿਦਿਆਰਥੀਆਂ ਨੂੰ ਸੁਰੱਖਿਆ ਦੇ ਨੁਕਤੇ ਸਿਖਾਉਣ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕੇ ਜਾਣਗੇ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਲੋਕਾਂ ਨੂੰ ਕੁਦਰਤੀ ਆਫ਼ਤਾਂ ਤੋਂ ਬਚਾਅ ਲਈ ਜਾਗਰੂਕ ਕੀਤਾ ਜਾਵੇਗਾ। 

ਇਸ ਤੋਂ ਇਲਾਵਾ ਐਮਰਜੰਸੀ ਹਾਲਾਤ ਵਿੱਚ ਤੁਰੰਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਕਰਨ ਲਈ ਵਿਸਤ੍ਰਿਤ ਯੋਜਨਾਬੰਦੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਤਿਆਰੀ ਕੁਦਰਤੀ ਆਫ਼ਤਾਂ ਜਿਵੇਂ ਕਿ ਹੜ੍ਹ, ਭੂਚਾਲ, ਲੂ ਅਤੇ ਅੱਤ ਦੀ ਗਰਮੀ, ਸੋਕਾ ਹੋਣ ਵਰਗੀਆਂ ਸਥਿਤੀਆਂ ਅਤੇ ਗੈਰ ਕੁਦਰਤੀ ਆਫ਼ਤਾਂ ਜਿਵੇਂ ਅੱਗ ਲੱਗਣ ਦੀਆਂ ਘਟਨਾਵਾਂ ਜਾਂ ਉਦਯੋਗਿਕ ਹਾਦਸੇ ਤੋਂ ਬਚਾਅ ਉਤੇ ਕੇਂਦਰਿਤ ਹੋਵੇਗੀ। 

ਇਸ ਵਿੱਚ ਲੋਕਾਂ ਨੂੰ ਸੁਰੱਖਿਅਤ ਰੱਖਣ ਅਤੇ ਜ਼ਖਮੀਆਂ ਨੂੰ ਤੁਰੰਤ ਮੈਡੀਕਲ ਸਹਾਇਤਾ ਪ੍ਰਦਾਨ ਕਰਨ ਦਾ ਅਭਿਆਸ ਕੀਤਾ ਜਾਵੇਗਾ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਚੁਣੌਤੀ ਦਾ ਸਾਹਮਣਾ ਪੇਸ਼ੇਵਰ ਢੰਗ ਨਾਲ ਕੀਤਾ ਜਾ ਸਕੇ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ, ਐਸ.ਡੀ.ਐਮ. ਮਾਨਸਾ ਬਲਜੀਤ ਕੌਰ, ਐਸ.ਡੀ.ਐਮ. ਬੁਢਲਾਡਾ  ਗਗਨਦੀਪ ਸਿੰਘ, ਐਸ.ਡੀ.ਐਮ. ਹਰਜਿੰਦਰ ਸਿੰਘ ਜੱਸਲ, ਐਸ.ਪੀ. ਪ੍ਰਦੀਪ ਸਿੰਘ ਸੰਧੂ ਅਤੇ ਹੋਰ ਵਿਭਾਗਾਂ ਦੇ ਉੱਚ ਅਧਿਕਾਰੀ ਵੀ ਮੌਜੂਦ ਸਨ।

 

Tags: Navjot Kaur , DC Mansa , Deputy Commissioner Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD