Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

"ਨਾਰੀ ਸ਼ਕਤੀ ਹੀ ਦੇਸ਼ ਦੀ ਅਸਲ ਤਾਕਤ"

ਬੀਜੇਪੀ ਦਾ ਸੰਕਲਪ ਹੈ ਮਹਿਲਾ ਨੂੰ ਸਨਮਾਨ ਅਤੇ ਅਧਿਕਾਰ ਦੇਣਾ - ਕ੍ਰਿਸ਼ਨ ਕੁਮਾਰ ਬੇਦੀ

Krishan Kumar Bedi, Krishna Kumar Bedi, BJP Haryana, Haryana, Haryana Vidhan Sabha

Web Admin

Web Admin

5 Dariya News

ਚੰਡੀਗੜ੍ਹ , 27 Apr 2026

Last updated on: Apr 28, 2026, 12:47 IST

ਹਰਿਆਣਾ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਸ੍ਰੀ ਕ੍ਰਿਸ਼ਨ ਕੁਮਾਰ ਬੇਦੀ ਨੇ ਕਿਹਾ ਕਿ ਅੱਜ ਨਾਰੀ ਸ਼ਕਤੀ ਦੇਸ਼ ਦੀਆਂ ਸਾਰੀਆਂ ਮਹੱਤਵਪੂਰਨ ਇਕਾਈਆਂ ਨੂੰ ਚਲਾ ਰਹੀ ਹੈ। ਦੇਸ਼ ਦੇ ਸਰਵੋਚ ਅਹੁਦੇ ਰਾਸ਼ਟਰਪਤੀ 'ਤੇ ਜਿੱਥੇ ਮਹਾਮਹਿਮ ਦਰੋਪਦੀ ਮੁਰਮੂ ਬਿਰਾਜਮਾਨ ਹਨ, ਉੱਥੇ ਹੀ ਦੇਸ਼ ਦੀ ਵਿੱਤ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਨ ਮਜ਼ਬੂਤੀ ਨਾਲ ਅਰਥਵਿਵਸਥਾ ਨੂੰ ਸੰਭਾਲ ਰਹੀ ਹੈ।

ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਸ੍ਰੀ ਕ੍ਰਿਸ਼ਨ ਕੁਮਾਰ ਬੇਦੀ ਅੱਜ ਹਰਿਆਣਾ ਵਿਧਾਨ ਸਭਾ ਵਿੱਚ ਇੱਕ ਦਿਨਾਂ ਵਿਸ਼ੇਸ਼ ਸੈਸ਼ਨ ਦੌਰਾਨ 'ਨਾਰੀ ਸ਼ਕਤੀ ਵੰਦਨ ਅਧਿਨਿਯਮ' ਦੇ ਪੱਖ ਵਿੱਚ ਬੋਲ ਰਹੇ ਸਨ। ਸ੍ਰੀ ਬੇਦੀ ਨੇ ਕਿਹਾ ਕਿ ਦੇਸ਼ ਵਿੱਚ ਕਾਂਗਰਸ ਦੀਆਂ ਸਰਕਾਰਾਂ ਮਰਦਮਸ਼ੁਮਾਰੀ ਅਤੇ ਪਰਿਸੀਮਨ ਦੇ ਸਮੇਂ ਸੱਤਾ 'ਤੇ ਕਾਬਜ਼ ਰਹੀਆਂ, ਪਰ ਮਹਿਲਾ ਰਾਖਵੇਂਕਰਨ ਪ੍ਰਤੀ ਕਦੇ ਗੰਭੀਰ ਨਹੀਂ ਹੋਈਆਂ। 

ਅੱਜ ਜਦੋਂ ਪਰਿਸੀਮਨ ਦੇ ਨਾਲ ਰਾਖਵੇਂਕਰਨ ਨੂੰ ਜੋੜਨ ਦੀ ਗੱਲ ਹੋ ਰਹੀ ਹੈ ਤਾਂ ਵਿਰੋਧੀ ਧਿਰ ਨੂੰ ਨੁਕਸਾਨ ਨਜ਼ਰ ਆ ਰਿਹਾ ਹੈ, ਜਦੋਂ ਕਿ ਇਸ ਨਾਲ ਕੋਈ ਨੁਕਸਾਨ ਨਹੀਂ ਹੋਵੇਗਾ। ਉਨ੍ਹਾਂ ਨੇ ਵਿਰੋਧੀ ਧਿਰ 'ਤੇ ਤੰਜ ਕੱਸਦਿਆਂ ਕਿਹਾ ਕਿ ਜੋ ਲੋਕ ਭਰੂਣ ਹੱਤਿਆ ਦਾ ਲਾਇਸੰਸ ਦੇਣ ਦਾ ਸਮਰਥਨ ਕਰਦੇ ਸਨ, ਉਹ ਅੱਜ ਮਹਿਲਾ ਸਨਮਾਨ ਦੀ ਗੱਲ ਕਰਨ ਦਾ ਪਖੰਡ ਕਰ ਰਹੇ ਹਨ।

ਉਨ੍ਹਾਂ ਦੱਸਿਆ ਕਿ ਜਦੋਂ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ "ਬੇਟੀ ਬਚਾਓ, ਬੇਟੀ ਪੜ੍ਹਾਓ" ਮੁਹਿੰਮ ਦੀ ਪਾਣੀਪਤ ਤੋਂ ਸ਼ੁਰੂਆਤ ਕੀਤੀ ਸੀ, ਉਦੋਂ ਹਰਿਆਣਾ ਦੇ 21 ਵਿੱਚੋਂ 12 ਜ਼ਿਲ੍ਹਿਆਂ ਵਿੱਚ ਕੰਨਿਆਵਾਂ ਦਾ ਲਿੰਗ ਅਨੁਪਾਤ ਬਹੁਤ ਹੀ ਤਰਸਯੋਗ ਸਥਿਤੀ ਵਿੱਚ ਸੀ। ਉਸ ਸਮੇਂ 1000 ਮੁਡਿਆਂ ਦੇ ਮੁਕਾਬਲੇ ਸਿਰਫ਼ 822 ਕੁੜੀਆਂ ਸਨ। 

ਅਜਿਹੇ ਸੰਕਟ ਦੇ ਸਮੇਂ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਰਾਜ ਤੋਂ ਕੰਨਿਆ ਭਰੂਣ ਹੱਤਿਆ ਦਾ ਕਲੰਕ ਮਿਟਾਉਣ ਦਾ ਕੰਮ ਕੀਤਾ ਅਤੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਦਾ ਨਾਅਰਾ ਦੇ ਕੇ ਜਾਗਰੂਕਤਾ ਫੈਲਾਈ। ਸ੍ਰੀ ਬੇਦੀ ਨੇ ਕਿਹਾ ਕਿ ਜਦੋਂ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਦੀ ਸੁਰੱਖਿਆ ਦੀ ਗੱਲ ਕੀਤੀ, ਉਦੋਂ ਵੀ ਕਾਂਗਰਸ ਨੇ ਸਮਰਥਨ ਨਹੀਂ ਦਿੱਤਾ। 

ਸਾਡੀ ਸਰਕਾਰ ਨੇ ਮਹਿਲਾਵਾਂ ਲਈ ਬਚਪਨ ਤੋਂ ਹੀ ਸਿੱਖਿਆ ਅਤੇ ਸਿਹਤ ਦਾ ਪ੍ਰਾਵਧਾਨ ਕੀਤਾ ਹੈ। ਹਰਿਆਣਾ ਵਿੱਚ ਕੁੜੀਆਂ ਨੂੰ ਗ੍ਰੈਜੂਏਸ਼ਨ ਤੱਕ ਮੁਫ਼ਤ ਸਿੱਖਿਆ ਦਿੱਤੀ ਜਾ ਰਹੀ ਹੈ, ਪਰ ਵਿਰੋਧੀ ਧਿਰ ਸਿਰਫ਼ ਰਾਜਨੀਤੀ ਕਰ ਰਹੀ ਹੈ। ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਨੇ ਕਿਹਾ, "ਵਿਰੋਧੀ ਧਿਰ ਹਮੇਸ਼ਾ 'ਕਿਸਾਨ-ਕਿਸਾਨ' ਕਰ ਰਹੀ ਹੈ, ਜਦੋਂ ਕਿ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਐਮਐਸਪੀ 'ਤੇ ਕਿਸਾਨਾਂ ਦੀਆਂ 24 ਫ਼ਸਲਾਂ ਖਰੀਦਣ ਦਾ ਇਤਿਹਾਸਕ ਕਾਰਜ ਕੀਤਾ ਹੈ। 

ਕਿਸਾਨਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਿਆ ਹੈ। ਇਸ ਤੋਂ ਇਲਾਵਾ 'ਹਰ ਘਰ ਜਲ' ਯੋਜਨਾ ਨਾਲ ਹਰ ਘਰ ਵਿੱਚ ਜਲ੍ਹ ਪਹੁੰਚਾਇਆ ਅਤੇ ਮਹਿਲਾਵਾਂ ਦੀ ਸੁਰੱਖਿਆ ਲਈ ਘਰਾਂ ਵਿੱਚ ਪਖਾਨੇ ਬਣਾ ਕੇ ਉਨ੍ਹਾਂ ਨੂੰ ਸਨਮਾਨ ਦਿੱਤਾ ਹੈ।"

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਲੋਕ ਸਭਾ ਵਿੱਚ ਮਹਿਲਾਵਾਂ ਨੂੰ 33 ਫ਼ੀਸਦੀ ਰਾਖਵਾਂਕਰਨ ਦੇਣਗੇ ਅਤੇ ਬਾਅਦ ਵਿੱਚ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਹਰਿਆਣਾ ਵਿਧਾਨਸਭਾ ਵਿੱਚ ਵੀ ਇਸ ਨੂੰ ਲਾਗੂ ਕਰਨਗੇ। ਉਨ੍ਹਾਂ ਕਿਹਾ ਕਿ ਜਦੋਂ ਮਹਿਲਾ ਰਾਖਵਾਂਕਰਨ ਬਿੱਲ ਡਿੱਗਿਆ ਸੀ ਤਾਂ ਵਿਰੋਧੀ ਧਿਰ ਲੱਡੂ ਵੰਡ ਰਹੀ ਸੀ ਅਤੇ ਢੋਲ ਵਜਾ ਰਹੀ ਸੀ। 

ਜੇਕਰ ਉਦੋਂ ਲੱਡੂ ਵੰਡਦੇ ਜਦੋਂ ਪ੍ਰਧਾਨ ਮੰਤਰੀ ਨੇ ਕੰਨਿਆ ਭਰੂਣ ਹੱਤਿਆ ਦਾ ਕਲੰਕ ਮਿਟਾਉਣ ਦਾ ਕੰਮ ਕੀਤਾ ਸੀ, ਤਾਂ ਦੇਸ਼ ਅਤੇ ਸਮਾਜ ਲਈ ਬਿਹਤਰ ਹੁੰਦਾ। ਆਉਣ ਵਾਲੇ ਸਮੇਂ ਵਿੱਚ ਦੇਸ਼ ਦੀਆਂ ਮਹਿਲਾਵਾਂ ਵਿਰੋਧੀ ਧਿਰ ਨੂੰ ਉਨ੍ਹਾਂ ਦੀ ਹੋਂਦ ਦੱਸ ਦੇਣਗੀਆਂ। ਵਿਰੋਧੀ ਧਿਰ ਸਿਰਫ਼ ਕੁਰਸੀ ਲਈ ਤੜਫ ਰਹੀ ਹੈ।

ਸ੍ਰੀ ਬੇਦੀ ਨੇ ਕਿਹਾ ਕਿ ਜਦੋਂ ਵੀਰ ਸੈਨਿਕਾਂ ਨੇ ਪਾਕੀਸਤਾਨ ਵਿੱਚ ਜਾ ਕੇ 'ਆਪ੍ਰੇਸ਼ਨ ਸਿੰਦੂਰ' ਚਲਾਇਆ, ਉਦੋਂ ਵੀ ਵਿਰੋਧੀ ਧਿਰ ਨੇ ਸ਼ੱਕ ਜ਼ਾਹਰ ਕੀਤਾ। ਅੱਜ ਵਿਰੋਧੀ ਧਿਰ ਦਿਖਾਵੇ ਦੇ ਤੌਰ 'ਤੇ ਵਿਧਾਨਸਭਾ ਕੰਪਲੈਕਸ ਦੇ ਬਾਹਰ ਸਮਾਨਾਂਤਰ ਵਿਧਾਨਸਭਾ ਚਲਾਉਣ ਦਾ ਝੂਠਾ ਦਿਖਾਵਾ ਕਰ ਰਹੀ ਹੈ। 

ਉਨ੍ਹਾਂ ਨੂੰ ਖੁਸ਼ੀ ਹੁੰਦੀ ਜੇਕਰ ਉਹ ਵੀ ਨਾਲ ਇਸੇ ਸਦਨ ਵਿੱਚ ਰਹਿੰਦੇ। ਉਨ੍ਹਾਂ ਕਿਹਾ ਕਿ ਨਾਰੀ ਨੂੰ ਅਧਿਕਾਰ ਦਿਵਾਉਣਾ ਅਤੇ ਸ਼ਕਤੀਸ਼ਾਲੀ ਬਣਾਉਣਾ ਭਾਜਪਾ ਦਾ ਸੰਕਲਪ ਹੈ। ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਨੇ ਕਿਹਾ ਕਿ ਜਦੋਂ ਦੇਸ਼ ਵਿੱਚ ਯੂਪੀਆਈ ਸ਼ੁਰੂ ਹੋਇਆ ਸੀ, ਉਦੋਂ ਵੀ ਵਿਰੋਧੀ ਧਿਰ ਨੇ ਇਸ ਦਾ ਵਿਰੋਧ ਕੀਤਾ ਸੀ। 

ਅੱਜ ਜਨਤਾ ਸਭ ਤੋਂ ਵੱਧ ਯੂਪੀਆਈ ਦੀ ਵਰਤੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਜਨਤਾ ਅਗਲੀ ਲੋਕ ਸਭਾ ਚੋਣਾਂ ਵਿੱਚ ਵਿਰੋਧੀ ਧਿਰ ਨੂੰ 100 ਮੈਂਬਰਾਂ ਦਾ ਅੰਕੜਾ ਵੀ ਪਾਰ ਨਹੀਂ ਕਰਨ ਦੇਵੇਗੀ। ਉਨ੍ਹਾਂ ਨੇ ਲੋਕ ਸਭਾ ਵਿੱਚ "ਨਾਰੀ ਸ਼ਕਤੀ ਅਧਿਨਿਯਮ" ਡਿੱਗਣ 'ਤੇ ਵਿਰੋਧੀ ਧਿਰ ਦੀ ਨਿੰਦਾ ਕੀਤੀ ਅਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਵੱਲੋਂ ਲਿਆਂਦੇ ਗਏ ਪ੍ਰਸਤਾਵ ਦਾ ਸਮਰਥਨ ਕੀਤਾ।

 

Tags: Krishan Kumar Bedi , Krishna Kumar Bedi , BJP Haryana , Haryana , Haryana Vidhan Sabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD