Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਹਰਿਆਣਾ ਕਲਰਕ ਸੇਵਾ (ਭਰਤੀ ਅਤੇ ਸੇਵਾ ਦੀਆਂ ਸ਼ਰਤਾਂ) ਬਿੱਲ, 2026 ਪਾਸ

ਚੌਥੀ ਸ਼੍ਰੇਣੀ ਕਰਮਚਾਰੀਆਂ ਲਈ ਪ੍ਰਮੋਸ਼ਨ ਕੋਟਾ 20 ਫ਼ੀਸਦੀ ਤੋਂ ਵਧਾ ਕੇ 30 ਫ਼ੀਸਦੀ ਕੀਤਾ

Nayab Singh Saini, Chief Minister of Haryana, BJP Haryana, Haryana Vidhan Sabha

Web Admin

Web Admin

5 Dariya News

ਚੰਡੀਗੜ੍ਹ , 27 Apr 2026

Last updated on: Apr 28, 2026, 12:48 IST

ਹਰਿਆਣਾ ਵਿਧਾਨਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਕਰਮਚਾਰੀਆਂ ਦੇ ਹਿੱਤਾਂ ਵਿੱਚ ਵੱਡਾ ਕਦਮ ਚੁੱਕਦੇ ਹੋਏ ਸਰਕਾਰ ਨੇ 'ਹਰਿਆਣਾ ਕਲਰਕ ਸੇਵਾ (ਭਰਤੀ ਅਤੇ ਸੇਵਾ ਦੀਆਂ ਸ਼ਰਤਾਂ) ਬਿੱਲ, 2026' ਪਾਸ ਕੀਤਾ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਵੱਲੋਂ ਪੇਸ਼ ਕੀਤਾ ਗਿਆ ਇਹ ਬਿੱਲ ਸਦਨ ਵੱਲੋਂ ਪਾਸ ਕਰ ਦਿੱਤਾ ਗਿਆ।

ਸਦਨ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਇਹ ਬਿੱਲ ਚੌਥੀ ਸ਼੍ਰੇਣੀ (ਗਰੁੱਪ-ਡੀ) ਕਰਮਚਾਰੀਆਂ ਲਈ ਪਦੋਓਨਤੀ ਦੀ ਪ੍ਰਕਿਰਿਆ ਨੂੰ ਵੱਧ ਸਰਲ, ਤੇਜ਼ ਅਤੇ ਨਿਆਂਪੂਰਨ ਬਣਾਏਗਾ। ਉਨ੍ਹਾਂ ਕਿਹਾ ਕਿ ਸਾਲ 2018 ਵਿੱਚ 'ਹਰਿਆਣਾ ਗਰੁੱਪ ਡੀ ਕਰਮਚਾਰੀ (ਭਰਤੀ ਅਤੇ ਸੇਵਾ ਦੀਆਂ ਸ਼ਰਤਾਂ) ਐਕਟ, 2018' ਰਾਹੀਂ ਗਰੁੱਪ ਡੀ ਲਈ ਕਾਮਨ ਕੈਡਰ ਵਿਵਸਥਾ ਲਾਗੂ ਕੀਤੀ ਗਈ ਸੀ, ਜਿਸ ਨਾਲ ਫੀਲਡ ਕੈਡਰ ਦੇ ਚੌਥੀ ਸ਼੍ਰੇਣੀ ਕਰਮਚਾਰੀਆਂ ਨੂੰ ਪਦੋਓਨਤੀ ਦੇ ਬਰਾਬਰ ਮੌਕੇ ਮਿਲਣ ਲੱਗੇ।

ਉਨ੍ਹਾਂ ਦੱਸਿਆ ਕਿ ਪਹਿਲਾਂ ਸੀਮਤ ਅਹੁਦਿਆਂ ਕਾਰਨ ਬਹੁਤ ਘੱਟ ਕਰਮਚਾਰੀਆਂ ਨੂੰ ਹੀ ਪਦੋਓਨਤੀ ਦਾ ਮੌਕਾ ਮਿਲ ਪਾਉਂਦਾ ਸੀ। ਨਾਲ ਹੀ, ਸਿਰਫ਼ ਆਪਣੇ-ਆਪਣੇ ਵਿਭਾਗਾਂ ਤੱਕ ਸੀਮਤ ਪਦੋਓਨਤੀ ਦੇ ਮੌਕੇ ਹੋਣ ਕਾਰਨ ਵੀ ਕਰਮਚਾਰੀਆਂ ਦੀ ਪ੍ਰਗਤੀ ਵਿੱਚ ਰੁਕਾਵਟ ਆਉਂਦੀ ਸੀ। ਬਿੱਲ ਤਹਿਤ ਹੁਣ ਚੌਥੀ ਸ਼੍ਰੇਣੀ ਕਰਮਚਾਰੀਆਂ ਦੀ ਕਲਰਕ ਦੇ ਅਹੁਦੇ 'ਤੇ ਪਦੋਓਨਤੀ ਦਾ ਕੋਟਾ 20 ਫ਼ੀਸਦੀ ਤੋਂ ਵਧਾ ਕੇ 30 ਫ਼ੀਸਦੀ ਕਰ ਦਿੱਤਾ ਗਿਆ ਹੈ, ਜਿਸ ਨਾਲ ਵੱਡੀ ਗਿਣਤੀ ਵਿੱਚ ਕਰਮਚਾਰੀ ਪਦੋਓਨਤੀ ਹਾਸਲ ਕਰ ਸਕਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਕਈ ਵਿਭਾਗਾਂ ਵਿੱਚ ਕਰਮਚਾਰੀਆਂ ਨੂੰ ਤਰੱਕੀ ਲਈ 10 ਤੋਂ 15 ਸਾਲਾਂ ਤੱਕ ਉਡੀਕ ਕਰਨੀ ਪੈਂਦੀ ਸੀ। ਉਨ੍ਹਾਂ ਕਿਹਾ ਕਿ ਕਾਮਨ ਕੈਡਰ ਵਿਵਸਥਾ, ਵਧੇ ਹੋਏ ਪਦੋਓਨਤੀ ਕੋਟੇ ਅਤੇ ਘੱਟ ਸੇਵਾ ਮਿਆਦ ਦੇ ਕਾਰਨ ਹੁਣ ਪਦੋਓਨਤੀ ਦੀ ਪ੍ਰਕਿਰਿਆ ਵੱਧ ਤੇਜ਼ ਹੋਵੇਗੀ ਅਤੇ ਜ਼ਿਆਦਾ ਕਰਮਚਾਰੀਆਂ ਨੂੰ ਸਮੇਂ ਸਿਰ ਮੌਕੇ ਮਿਲ ਸਕਣਗੇ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਭਰੋਸਾ ਪ੍ਰਗਟਾਇਆ ਕਿ ਇਹ ਬਿੱਲ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਕਰਦੇ ਹੋਏ ਪ੍ਰਸ਼ਾਸਨਿਕ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਏਗਾ। ਉਨ੍ਹਾਂ ਕਿਹਾ ਕਿ ਜੇਕਰ ਵਿਰੋਧੀ ਧਿਰ ਇਸ ਮਹੱਤਵਪੂਰਨ ਬਿੱਲ 'ਤੇ ਚਰਚਾ ਦੌਰਾਨ ਸਦਨ ਵਿੱਚ ਮੌਜੂਦ ਹੁੰਦੀ, ਤਾਂ ਰਾਜ ਦੇ ਕਰਮਚਾਰੀਆਂ ਦੇ ਹਿੱਤ ਵਿੱਚ ਇੱਕ ਵਿਆਪਕ ਸਹਿਮਤੀ ਬਣ ਸਕਦੀ ਸੀ, ਫਿਰ ਵੀ ਸਰਕਾਰ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹੈ।

 

Tags: Nayab Singh Saini , Chief Minister of Haryana , BJP Haryana , Haryana Vidhan Sabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD