Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਪੇਂਡੂ ਖੇਤਰਾਂ ਵਿੱਚ ਸਿਹਤ ਸੇਵਾਵਾਂ ਦੀ ਪਹੁੰਚ ਵਧਾਉਣ ਦਾ ਹੈ ਯਤਨ - ਆਰਤੀ ਸਿੰਘ ਰਾਓ

ਦੋ ਨਵੇਂ ਪੀ.ਐਚ.ਸੀ. ਨਿਰਮਾਣ ਨੂੰ ਮਿਲੀ ਮਨਜ਼ੂਰੀ

Arti Singh Rao, BJP Haryana, Haryana, Haryana Vidhan Sabha

Web Admin

Web Admin

5 Dariya News

ਚੰਡੀਗੜ੍ਹ , 27 Apr 2026

Last updated on: Apr 28, 2026, 12:49 IST

ਹਰਿਆਣਾ ਸਰਕਾਰ ਨੇ ਦੋ ਨਵੇਂ ਪ੍ਰਾਇਮਰੀ ਹੈਲਥ ਸੈਂਟਰ (ਪੀ.ਐਚ.ਸੀ.) ਖੋਲ੍ਹਣ ਦੀ ਮਨਜ਼ੂਰੀ ਦਿੱਤੀ ਹੈ। ਇਹਨਾਂ ਵਿੱਚੋਂ ਇੱਕ ਪੀ.ਐਚ.ਸੀ. ਭਿਵਾਨੀ ਜ਼ਿਲ੍ਹੇ ਦੇ ਪਿੰਡ ਸੂਈ ਅਤੇ ਦੂਜੀ ਪਲਵਲ ਜ਼ਿਲ੍ਹੇ ਦੇ ਪਿੰਡ ਅਮਰਪੁਰ ਵਿੱਚ ਖੋਲਿਆ ਜਾਵੇਗਾ। ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਦੱਸਿਆ ਕਿ ਭਿਵਾਨੀ ਜ਼ਿਲ੍ਹੇ ਦੇ ਪਿੰਡ ਸੂਈ ਵਿੱਚ ਖੁੱਲ੍ਹਣ ਵਾਲੀ ਪੀ.ਐਚ.ਸੀ. ਦੇ ਨਿਰਮਾਣ 'ਤੇ 466.35 ਲੱਖ ਰੁਪਏ ਅਤੇ ਪਲਵਲ ਜ਼ਿਲ੍ਹੇ ਦੇ ਪਿੰਡ ਅਮਰਪੁਰ ਵਿੱਚ ਖੁੱਲ੍ਹਣ ਵਾਲੀ ਪੀ.ਐਚ.ਸੀ. ਦੇ ਨਿਰਮਾਣ 'ਤੇ 439.33 ਲੱਖ ਰੁਪਏ ਖ਼ਰਚ ਹੋਣਗੇ।

ਆਰਤੀ ਸਿੰਘ ਰਾਓ ਨੇ ਦੱਸਿਆ ਕਿ ਉਕਤ ਸਿਹਤ ਸੰਸਥਾਵਾਂ ਦੇ ਸ਼ੁਰੂ ਹੋਣ ਨਾਲ ਨਾ ਸਿਰਫ਼ ਪੇਂਡੂ ਖੇਤਰਾਂ ਵਿੱਚ ਸਿਹਤ ਸੇਵਾਵਾਂ ਦੀ ਪਹੁੰਚ ਵਧੇਗੀ, ਸਗੋਂ ਵੱਡੇ ਹਸਪਤਾਲਾਂ 'ਤੇ ਵੀ ਦਬਾਅ ਘੱਟ ਹੋਵੇਗਾ। ਇਸ ਨਾਲ ਲੋਕਾਂ ਨੂੰ ਸਮੇਂ ਸਿਰ ਇਲਾਜ ਮਿਲ ਸਕੇਗਾ ਅਤੇ ਸੂਬੇ ਦੀ ਸਿਹਤ ਵਿਵਸਥਾ ਨੂੰ ਹੋਰ ਮਜ਼ਬੂਤੀ ਮਿਲੇਗੀ।

ਉਨ੍ਹਾਂ ਇਹ ਵੀ ਕਿਹਾ ਕਿ ਰਾਜ ਸਰਕਾਰ ਲਗਾਤਾਰ ਸਿਹਤ ਢਾਂਚੇ ਨੂੰ ਸੁਧਾਰਨ, ਨਵੀਆਂ ਸਹੂਲਤਾਂ ਜੋੜਨ ਅਤੇ ਹਰ ਨਾਗਰਿਕ ਤੱਕ ਗੁਤਵੱਤਾਪੂਰਣ ਸਿਹਤ ਸੇਵਾਵਾਂ ਪਹੁੰਚਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ।

 

Tags: Arti Singh Rao , BJP Haryana , Haryana , Haryana Vidhan Sabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD