ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਬਟਾਲਾ ਸ਼ਹਿਰ ਦੀ ਵਿਕਾਸ ਪੱਖੋਂ ਕਾਇਆ ਕਲਪ ਕੀਤੀ ਜਾ ਰਹੀ ਹੈ ਅਤੇ ਲੋਕਾਂ ਦੀਆਂ ਚਿਰੋਕਣੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ। ਵਿਕਾਸ ਕਾਰਜਾਂ ਦੀ ਲੜੀ ਤਹਿਤ ਵਿਧਾਇਕ ਸ਼ੈਰੀ ਕਲਸੀ ਵਲੋਂ ਵਾਰਡ ਨੰਬਰ 44 ਵਿਖੇ ਲੋਕਾਂ ਦੀ ਮੰਗ ਪੂਰੀ ਕਰਦਿਆਂ ਗਲੀ ਦੇ ਨਿਰਮਾਣ ਦਾ ਕਾਰਜ ਸ਼ੁਰੂ ਕਰਵਾਇਆ ਗਿਆ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਬਟਾਲਾ ਸ਼ਹਿਰ ਵਿੱਚ ਜਿਥੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਉਸਦੇ ਨਾਲ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ ਜਾ ਰਹੀਆਂ ਹਨ। ਸ਼ਹਿਰ ਵਿੱਚ ਮਹਿਜ ਚਾਰ ਸਾਲਾਂ ਵਿੱਚ ਵੱਖ-ਵੱਖ ਵਿਕਾਸ ਕਰਾਜ ਕਰਵਾਏ ਗਏ ਹਨ ਅਤੇ ਵਿਕਾਸ ਕਾਰਜ ਲਗਾਤਾਰ ਜਾਰੀ ਹਨ।
ਉਨ੍ਹਾਂ ਦੱਸਿਆ ਕਿ ਬਟਾਲਾ ਸ਼ਹਿਰ ਵਾਸੀਆਂ ਨੂੰ ਟਰੈਫਿਕ ਦੀ ਸਮੱਸਿਆ ਤੋਂ ਨਿਜਾਤ ਪਾਉਣ ਦੇ ਮੰਤਵ ਨਾਲ ਸੜਕਾਂ ਨੂੰ ਚੋੜਿਆਂ ਕਰਨ ਦੇ ਨਾਲ ਬਿਜਲੀ ਦੇ ਖੰਬਿਆਂ ਨੂੰ ਸੜਕਾਂ ਦੇ ਕਿਨਾਰਿਆਂ ਤੋਂ ਹਟਾਇਆ ਗਿਆ ਹੈ। ਸ਼ਹਿਰ ਵਿੱਚ ਖੂਬਸੂਰਤ ਪਾਰਕ ਉਸਾਰਨ ਦੇ ਨਾਲ ਚੌਂਕਾਂ ਨੂੰ ਚੌੜਿਆਂ ਕੀਤਾ ਗਿਆ ਹੈ।
ਸ਼ਹਿਰ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਏ ਜਾ ਰਹੇ ਹਨ। ਮੁਹੱਲਾ ਕਲੀਨਿਕਾਂ ਰਾਹੀ ਮਰੀਜ ਦਾ ਮੁਫ਼ਤ ਇਲਾਜ ਚੱਲ ਰਿਹਾ ਹੈ। ਲੋਕਾਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਰਕਾਰੀ ਸੇਵਾਵਾਂ ਦੇਣ ਦੇ ਮੰਤਵ ਨਾਲ ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਗਿਆ ਹੈ। ਸ਼ਹਿਰ ਵਿਚਲੀ ਲਾਇਬੇ੍ਰਰੀ ਦੀ ਇਮਾਰਤ ਦਾ ਨਵੀਨੀਕਰਨ ਕੀਤਾ ਗਿਆ ਹੈ ਅਤੇ ਦਹਾਕਿਆਂ ਪੁਰਾਣੇ ਬਟਾਲਾ ਕਲੱਬ ਨੂੰ ਸ਼ਾਨਦਾਰ ਦਿੱਖ ਦਿੱਤੀ ਗਈ ਹੈ।