Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਐਸ.ਏ.ਐਸ. ਨਗਰ ਪੁਲਿਸ ਵੱਲੋਂ ਟ੍ਰਾਈਸਿਟੀ ਅਧਾਰਿਤ ਲੁੱਟ ਅਤੇ ਚੋਰੀ ਗੈਂਗ ਦਾ ਪਰਦਾਫਾਸ਼

ਪੰਜ ਦੋਸ਼ੀ ਗ੍ਰਿਫਤਾਰ

Crime News Punjab, Punjab Police, Police, Crime News, Mohali Police

Gurpreet Singh

Gurpreet Singh

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 28 Apr 2026

Last updated on: Apr 28, 2026, 15:14 IST

ਮੁੱਖ ਮੰਤਰੀ ਪੰਜਾਬ ਅਤੇ ਡੀ.ਜੀ.ਪੀ. ਪੰਜਾਬ ਵੱਲੋਂ ਸ਼ੁਰੂ ਕੀਤੀ ਗਈ “ਅਪਰਾਧੀਆਂ ਤੇ ਵਾਰ” ਮੁਹਿੰਮ ਤਹਿਤ ਐਸ.ਏ.ਐਸ. ਨਗਰ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਡੇਰਾਬੱਸੀ ਸਬ-ਡਿਵੀਜ਼ਨ ਪੁਲਿਸ ਵੱਲੋਂ ਟ੍ਰਾਈਸਿਟੀ ਖੇਤਰ ਵਿੱਚ ਸਰਗਰਮ ਚੋਰੀ ਅਤੇ ਲੁੱਟ ਮਾਰ ਗਿਰੋਹ ਦਾ ਪਰਦਾਫਾਸ਼ ਕਰਕੇ ਪੰਜ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਐਸ.ਐਸ.ਪੀ. ਸ੍ਰੀ ਹਰਮਨਦੀਪ ਸਿੰਘ ਹਾਂਸ, ਨੇ ਦਿੰਦੇ ਹੋਏ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਦੀ ਪਹਿਚਾਣ ਅਜੈ ਕੁਮਾਰ ਵਾਸੀ ਮਿਰਚ ਮੰਡੀ, ਰਾਜਪੁਰਾ (ਪਟਿਆਲਾ), ਨਸੀਬ ਕੁਮਾਰ ਉਰਫ਼ ਮਾਲਟਾ ਵਾਸੀ ਢੇਹਾ ਕਾਲੋਨੀ, ਲਾਲੜੂ ਮੰਡੀ (ਐਸ.ਏ.ਐਸ. ਨਗਰ), ਸਾਜਨ ਉਰਫ਼ ਬਿੰਦਰ ਵਾਸੀ ਖਟੀਕ ਮੁਹੱਲਾ, ਬਨੂੰੜ (ਐਸ.ਏ.ਐਸ. ਨਗਰ); ਗੋਪੀ ਉਰਫ਼ ਸਿੱਲੂ ਵਾਸੀ ਦੇਹਾ ਕਾਲੋਨੀ, ਲਾਲੜੂ; ਅਤੇ ਵਿਕੀ ਉਰਫ਼ ਸਾਗਰ ਵਾਸੀ ਮਿਰਚ ਮੰਡੀ, ਰਾਜਪੁਰਾ ਵਜੋਂ ਹੋਈ ਹੈ।

ਐਸ.ਐਸ.ਪੀ. ਨੇ ਦੱਸਿਆ ਕਿ ਵਿਕੀ ਉਰਫ਼ ਸਾਗਰ ਅਤੇ ਅਜੈ ਕੁਮਾਰ ਦੇ ਖ਼ਿਲਾਫ਼ ਪਹਿਲਾਂ ਤੋਂ ਹੀ ਕਈ ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚ ਡਕੈਤੀ, ਚੋਰੀ, ਸਨੈਚਿੰਗ ਅਤੇ ਐਨ.ਡੀ.ਪੀ.ਐਸ. ਐਕਟ ਅਧੀਨ ਕੇਸ ਸ਼ਾਮਲ ਹਨ। ਗੋਪੀ ਉਰਫ਼ ਸਿੱਲੂ ਖ਼ਿਲਾਫ਼ ਵੀ ਪਹਿਲਾਂ ਸਨੈਚਿੰਗ ਦਾ ਮਾਮਲਾ ਦਰਜ ਹੈ।

ਵੇਰਵਾ ਦਿੰਦਿਆਂ ਉਨ੍ਹਾਂ ਨੇ ਦੱਸਿਆ ਕਿ 20-21 ਅਪ੍ਰੈਲ ਦੀ ਦਰਮਿਆਨੀ ਰਾਤ ਨੂੰ ਇੱਕ ਬਿਜਲੀ ਦੇ ਸਾਮਾਨ ਦੀ ਦੁਕਾਨ ‘ਤੇ ਲੁੱਟ ਦੀ ਵਾਰਦਾਤ ਵਾਪਰੀ, ਜਿਸ ਦੌਰਾਨ ਪਾਣੀ ਵਾਲੇ ਪੰਪ, ਬੈਟਰੀਆਂ, ਕੇਬਲ ਅਤੇ ਹੋਰ ਸਮਾਨ ਚੋਰੀ ਕੀਤਾ ਗਿਆ। ਦੋਸ਼ੀ ਆਟੋ-ਰਿਕਸ਼ਾ ਅਤੇ ਮੋਟਰਸਾਈਕਲ ‘ਤੇ ਆਏ ਸਨ ਅਤੇ ਦੁਕਾਨਦਾਰ ਦੀਆਂ ਅੱਖਾਂ ‘ਤੇ ਪੱਟੀ ਬੰਨ੍ਹ ਕੇ ਉਸ ਨਾਲ ਕੁੱਟਮਾਰ ਵੀ ਕੀਤੀ ਗਈ।

ਇਸ ਸਬੰਧੀ ਐਫ.ਆਈ.ਆਰ. ਨੰਬਰ 78 ਮਿਤੀ 22.04.2026 ਦਰਜ ਕਰਕੇ ਐਸ.ਪੀ. ਰੂਰਲ ਮਨਪ੍ਰੀਤ ਸਿੰਘ ਅਤੇ ਐਸ.ਪੀ. ਡੇਰਾਬੱਸੀ ਬਿਕਰਮਜੀਤ ਸਿੰਘ ਬਰਾੜ ਦੀ ਦੇਖ-ਰੇਖ ਹੇਠ ਇਕ ਵਿਸ਼ੇਸ਼ ਟੀਮ ਗਠਿਤ ਕੀਤੀ ਗਈ। ਇੰਸਪੈਕਟਰ ਯੋਗੇਸ਼ ਕੁਮਾਰ (ਐਸ.ਐਚ.ਓ. ਲਾਲੜੂ) ਦੀ ਅਗਵਾਈ ਹੇਠ ਟੀਮ ਨੇ ਤਕਨੀਕੀ ਜਾਣਕਾਰੀ ਅਤੇ ਮਨੁੱਖੀ ਖੁਫੀਆ ਸਰੋਤਾਂ ਦੀ ਮਦਦ ਨਾਲ ਤਿੰਨ ਦੋਸ਼ੀਆਂ ਨੂੰ 26 ਅਪ੍ਰੈਲ ਨੂੰ ਗੈਸ ਪਲਾਂਟ, ਆਲਮਗੀਰ (ਲਾਲੜੂ) ਨੇੜਿਓਂ ਕਾਬੂ ਕੀਤਾ।

ਮੁੱਢਲੀ ਪੁੱਛਗਿੱਛ ਦੌਰਾਨ ਉਨ੍ਹਾਂ ਨੇ ਹੋਰ ਦੋ ਸਾਥੀਆਂ—ਗੋਪੀ ਉਰਫ਼ ਸਿੱਲੂ ਅਤੇ ਵਿਕੀ ਉਰਫ਼ ਸਾਗਰ ਦਾ ਖੁਲਾਸਾ ਕੀਤਾ, ਜਿਨ੍ਹਾਂ ਨੂੰ 27 ਅਪ੍ਰੈਲ ਨੂੰ ਗ੍ਰਿਫਤਾਰ ਕਰ ਲਿਆ ਗਿਆ। ਪੁਲਿਸ ਵੱਲੋਂ ਵਾਰਦਾਤ ਵਿੱਚ ਵਰਤੀ ਗਈ ਮੋਟਰਸਾਈਕਲ ਵੀ ਬਰਾਮਦ ਕੀਤੀ ਗਈ ਹੈ। ਐਸ.ਐਸ.ਪੀ. ਨੇ ਦੱਸਿਆ ਕਿ ਦੋਸ਼ੀਆਂ ਦੀ ਗ੍ਰਿਫਤਾਰੀ ਨਾਲ ਹੋਰ ਕਈ ਵਾਰਦਾਤਾਂ ਦੇ ਭੇਦ ਖੁਲ੍ਹਣ ਦੀ ਸੰਭਾਵਨਾ ਹੈ। 

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਗਿਰੋਹ ਅਕਸਰ ਰਾਤ ਦੇ ਸਮੇਂ ਦੁਕਾਨਾਂ ਨੂੰ ਨਿਸ਼ਾਨਾ ਬਣਾਉਂਦਾ ਸੀ ਅਤੇ ਵਾਰਦਾਤ ਤੋਂ ਪਹਿਲਾਂ ਰੇਕੀ ਕਰਦਾ ਸੀ।ਚੋਰੀ ਕੀਤੇ ਸਮਾਨ ਦੀ ਵਿਕਰੀ ਨਾਲ ਜੁੜੇ ਸੰਦਰਭਾਂ ਅਤੇ ਹੋਰ ਸਾਥੀਆਂ ਦੀ ਪਛਾਣ ਲਈ ਜਾਂਚ ਜਾਰੀ ਹੈ।

 

Tags: Crime News Punjab , Punjab Police , Police , Crime News , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD