Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

‘ਗਿਆਨ ਭਾਰਤਯਮ ਮਿਸ਼ਨ’ ਤਹਿਤ ਮਾਨਸਾ ਦੀ ਅਮੀਰ ਵਿਰਾਸਤ ਨੂੰ ਮਿਲੇਗੀ ਕੌਮਾਂਤਰੀ ਪਛਾਣ : ਨਵਜੋਤ ਕੌਰ

ਜ਼ਿਲ੍ਹੇ ਦੇ ਇਤਿਹਾਸਕ ਤੇ ਸਾਹਿਤਕ ਦਸਤਾਵੇਜ਼ਾਂ ਨੂੰ ਡਿਜੀਟਾਈਜ਼ ਕਰਕੇ ‘ਰਾਸ਼ਟਰੀ ਦਸਤਾਵੇਜ਼ ਭੰਡਾਰ’ ਵਿੱਚ ਕੀਤਾ ਜਾਵੇਗਾ ਸ਼ਾਮਿਲ

Navjot Kaur, DC Mansa, Deputy Commissioner Mansa, Mansa

Gurpreet Singh

Gurpreet Singh

5 Dariya News

ਮਾਨਸਾ , 28 Apr 2026

Last updated on: Apr 28, 2026, 15:24 IST

ਭਾਰਤ ਸਰਕਾਰ ਵੱਲੋਂ ਦੇਸ਼ ਦੀ ਅਮੀਰ ਸੱਭਿਆਚਾਰਕ ਅਤੇ ਵਿਰਾਸਤੀ ਸੰਪਤੀ ਨੂੰ ਸਾਂਭਣ ਲਈ ਵਿੱਢੀ ਗਈ ਮੁਹਿੰਮ 'ਗਿਆਨ ਭਾਰਤਯਮ ਮਿਸ਼ਨ' ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚੋਂ ਮਿਲੇ ਇਤਿਹਾਸਕ ਅਤੇ ਸਾਹਿਤਕ ਦਸਤਾਵੇਜ਼, ਆਉਣ ਵਾਲੇ ਦਿਨਾਂ ਵਿੱਚ ਰਾਸ਼ਟਰੀ ਦਸਤਾਵੇਜ਼ ਭੰਡਾਰ ਦਾ ਹਿੱਸਾ ਬਣਨਗੇ ਜਿਸ ਤੱਕ ਦੁਨੀਆ ਦੇ ਕਿਸੇ ਵੀ ਕੋਨੇ ਤੋਂ ਪਹੁੰਚ ਬਣਾਈ ਜਾ ਸਕੇਗੀ।

ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਮੀਟਿੰਗ ਦੌਰਾਨ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਮਿਸ਼ਨ ਦਾ ਮੁੱਖ ਉਦੇਸ਼ ਇਨ੍ਹਾਂ ਅਨਮੋਲ ਦਸਤਾਵੇਜ਼ਾਂ ਨੂੰ ਸਿਰਫ਼ ਸਾਂਭਣਾ ਹੀ ਨਹੀਂ, ਸਗੋਂ ਇਨ੍ਹਾਂ ਨੂੰ ਡਿਜੀਟਲ ਰੂਪ ਦੇ ਕੇ ਇੱਕ ਕੇਂਦਰੀ ਪ੍ਰਣਾਲੀ ਨਾਲ ਜੋੜਨਾ ਹੈ। ਇਸ ਡਿਜੀਟਾਈਜ਼ੇਸ਼ਨ ਤੋਂ ਬਾਅਦ ਇਹ ਇਤਿਹਾਸਕ ਰਿਕਾਰਡ ‘ਰਾਸ਼ਟਰੀ ਦਸਤਾਵੇਜ਼ ਭੰਡਾਰ’ 'ਤੇ ਉਪਲਬਧ ਹੋਣਗੇ।

ਜਿਸ ਨਾਲ ਖੋਜਾਰਥੀ ਅਤੇ ਆਮ ਲੋਕ ਦੁਨੀਆ ਵਿੱਚ ਕਿਤੇ ਵੀ ਬੈਠ ਕੇ ਇਨ੍ਹਾਂ ਨੂੰ ਆਸਾਨੀ ਨਾਲ ਆਨਲਾਈਨ ਵੇਖ ਅਤੇ ਪੜ੍ਹ ਸਕਣਗੇ। ਡੀਸੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਧਾਰਮਿਕ ਅਸਥਾਨਾਂ, ਨਿੱਜੀ ਸੰਗ੍ਰਹਿਆਂ, ਵਿਅਕਤੀਆਂ ਅਤੇ ਲਾਇਬ੍ਰੇਰੀਆਂ ਤੋਂ ਇਕੱਠੀਆਂ ਕੀਤੀਆਂ ਗਈਆਂ ਪੁਰਾਤਨ ਹੱਥ-ਲਿਖਤਾਂ ਅਤੇ ਸਾਹਿਤਕ ਖਰੜਿਆਂ ਦੀਆਂ ਕਾਪੀਆਂ ਨੂੰ ਅਤਿ-ਆਧੁਨਿਕ ਤਕਨੀਕ ਰਾਹੀਂ ਸਕੈਨ ਕਰਕੇ ਸੁਰੱਖਿਅਤ ਕੀਤਾ ਜਾ ਰਿਹਾ ਹੈ। 

ਇਸ ਕਦਮ ਨਾਲ ਮਾਨਸਾ ਦੀ ਇਤਿਹਾਸਕ ਤੇ ਸਾਹਿਤਕ ਅਮੀਰੀ ਨੂੰ ਕੌਮਾਂਤਰੀ ਪੱਧਰ 'ਤੇ ਨਵੀਂ ਪਛਾਣ ਮਿਲੇਗੀ। ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਇਸ ਮਿਸ਼ਨ ਵਿੱਚ ਸਕੂਲੀ ਵਿਦਿਆਰਥੀਆਂ ਨੇ ਉਤਸ਼ਾਹ ਦਿਖਾਇਆ ਹੈ। ਉਨ੍ਹਾਂ ਨੇ ਆਪਣੇ ਘਰਾਂ ਅਤੇ ਆਲੇ-ਦੁਆਲੇ ਤੋਂ ਪੁਰਾਤਨ ਦਸਤਾਵੇਜ਼ਾਂ ਬਾਰੇ ਜਾਣਕਾਰੀ ਸਾਂਝੀ ਕਰਕੇ ਯੋਗਦਾਨ ਪਾਇਆ ਹੈ। 

ਉਨ੍ਹਾਂ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਨਿਰੰਤਰ ਪ੍ਰਾਚੀਨ ਸਾਹਿਤਕ ਤੇ ਇਤਿਹਾਸਿਕ ਲਿਖਤਾਂ ਨੂੰ ਇੱਕਤਰ ਕਰਨ ਲਈ ਉਪਰਾਲੇ ਕਰਦੇ ਰਹਿਣ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਇਸ ਪ੍ਰੋਜੈਕਟ ਨੂੰ ਪਹਿਲ ਦੇ ਆਧਾਰ 'ਤੇ ਮੁਕੰਮਲ ਕੀਤਾ ਜਾਵੇ ਤਾਂ ਜੋ ਸਾਡੀ ਆਉਣ ਵਾਲੀ ਪੀੜ੍ਹੀ ਆਪਣੇ ਅਨਮੋਲ ਗਿਆਨ ਦੇ ਖ਼ਜ਼ਾਨੇ ਨਾਲ ਆਸਾਨੀ ਨਾਲ ਜੁੜ ਸਕੇ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ, ਉਪ ਮੰਡਲ ਮੈਜਿਸਟਰੇਟ ਮਾਨਸਾ ਬਲਜੀਤ ਕੌਰ, ਉਪ ਮੰਡਲ ਮੈਜਿਸਟਰੇਟ ਬੁਢਲਾਡਾ ਗਗਨਦੀਪ ਸਿੰਘ, ਉਪ ਮੰਡਲ ਮੈਜਿਸਟਰੇਟ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਜ਼ਿਲ੍ਹਾ ਸਿੱਖਿਆ ਅਫ਼ਸਰ ਨੀਲਮ ਰਾਣੀ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਕਵਿਤਾ ਗਰਗ, ਜ਼ਿਲ੍ਹਾ ਭਾਸ਼ਾ ਅਫ਼ਸਰ ਤਜਿੰਦਰ ਕੌਰ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

 

Tags: Navjot Kaur , DC Mansa , Deputy Commissioner Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD