Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਆਗਾਮੀ ਸਾਉਣੀ ਸੀਜਨ ਲਈ ਜਿਲ੍ਹੇ ਵਿੱਚ ਖਾਦਾਂ ਦੀ ਸਪਲਾਈ ਅਤੇ ਉਪਲੱਬਧਤਾ ਦੇ ਪੁਖਤਾ ਪ੍ਰਬੰਧ

ਡਿਪਟੀ ਕਮਿਸ਼ਨਰ ਵੱਲੋਂ ਸਮੂਹ ਖਾਦ ਸਪਲਾਈ ਕੰਪਨੀਆਂ ਦੇ ਨੁਮਾਇੰਦਿਆਂ ਤੇ ਖੇਤੀਬਾੜ੍ਹੀ ਅਧਿਕਾਰੀਆਂ ਦੀ ਮੀਟਿੰਗ

Sagar Setia, DC Moga, Deputy Commissioner Moga, Moga

Gurpreet Singh

Gurpreet Singh

5 Dariya News

ਮੋਗਾ , 28 Apr 2026

Last updated on: Apr 28, 2026, 15:27 IST

ਆਉਣ ਵਾਲੇ ਸਾਉਣੀ 2026 ਸੀਜਨ ਵਿੱਚ ਕਿਸਾਨਾਂ ਨੂੰ ਸਮੇ ਸਿਰ ਖਾਦਾਂ ਦੀ ਸਪਲਾਈ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਨੇ ਸਮੂਹ ਖਾਦ ਸਪਲਾਈ ਕੰਪਨੀਆਂ ਦੇ ਨੁਮਾਇੰਦਿਆਂ ਦੀ ਅਹਿਮ ਮੀਟਿੰਗ ਬੁਲਾਈ। ਇਸ ਮੀਟਿੰਗ ਵਿੱਚ ਉਹਨਾਂ ਨਾਲ ਖੇਤੀਬਾੜੀ ਵਿਭਾਗ ਦੇ ਨੁਮਾਇੰਦੇ ਵੀ ਹਾਜਰ ਸਨ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੇਖਣ ਵਿੱਚ ਆਇਆ ਹੈ ਕਿ ਸਾਉਣੀ ਸੀਜਨ ਲਈ ਯੂਰੀਆ/ਡੀ ਏ ਪੀ/ਪੋਟਾਸ਼/ ਸਿੰਗਲ ਸੁਪਰ ਫਾਸਫੇਟ ਅਤੇ ਹੋਰ ਖਾਦਾਂ ਦੀ ਸਪਲਾਈ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਸਟਾਕ ਵੀ ਲੋੜੀਦੀ ਮਾਤਰਾ ਵਿੱਚ ਉਪਲੱਬਧ ਹੈ, ਜਿਲ੍ਹੇ ਵਿੱਚ ਖਾਦਾਂ ਦੀ ਕੋਈ ਕਮੀ ਨਹੀਂ  ਆਵੇਗੀ। ਉਨ੍ਹਾਂ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ , ਲੁਧਿਆਣਾ ਅਤੇ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਦੀਆਂ ਸਿਫਾਰਸ਼ਾਂ ਅਨੁਸਾਰ ਝੋਨੇ ਵਿੱਚ 110 ਕਿਲੋ ਯੂਰੀਆ ਪ੍ਰਤੀ ਏਕੜ, ਮੱਕੀ ਵਿੱਚ 110 ਕਿਲੋ ਪ੍ਰਤੀ ਏਕੜ ਅਤੇ ਹੋਰ ਫਸਲਾਂ ਵਿੱਚ ਵੀ ਮਿੱਟੀ ਪਰਖ ਦੇ ਆਧਾਰ ਤੇ ਹੀ ਪਾਉਣ।

ਜਿਆਦਾ ਯੂਰੀਆ ਅਤੇ ਹੋਰ ਖਾਦਾਂ ਦੀ ਵਰਤੋ ਨਾਲ ਖੇਤੀ ਖਰਚਾ ਵੱਧਦਾ ਹੈ, ਫਸਲਾਂ ਤੇ ਕੀੜੇ -ਮਕੌੜੇ ਦਾ ਹਮਲਾ ਵੱਧ ਹੁੰਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨ ਹਰੀ ਖਾਦ ਜਿਵੇਂ ਜੰਤਰ, ਮੂੰਗੀ ਆਦਿ ਦੀ ਵਰਤੋਂ ਕਰਨ ਤਾਂ ਜ਼ੋ ਯੂਰੀਆ ਅਤੇ ਹੋਰ ਨਾਈਟਰੋਜਨ ਖਾਦਾਂ ਦੀ ਬੇਲੋੜੀ ਖਪਤ ਨੂੰ ਘਟਾਇਆ ਜਾ ਸਕੇ।

ਡਿਪਟੀ ਕਮਿਸ਼ਨਰ ਵੱਲੋ ਸਮੂਹ ਖਾਦ ਕੰਪਨੀਆਂ ਨੂੰ ਖਾਦਾਂ ਦੇ ਨਾਲ ਹੋਰ ਖੇਤੀ ਸਮੱਗਰੀ ਦੀ ਟੈਗਿੰਗ ਨਾ ਕਰਨ ਦੀ ਵੀ ਸਖਤ ਹਦਾਇਤ ਕੀਤੀ। ਉਹਨਾਂ  ਕਿਹਾ ਕਿ ਜੇਕਰ ਭਵਿੱਖ ਵਿੱਚ ਖਾਦ ਦੀ ਟੈਗਿੰਗ ਜਾਂ ਕਾਲਾ ਬਾਜ਼ਾਰੀ ਸਬੰਧੀ ਕੋਈ ਸ਼ਿਕਾਇਤ ਆਉਦੀ ਹੈ ਤਾਂ ਖੇਤੀਬਾੜੀ ਵਿਭਾਗ ਨੂੰ ਤੁਰੰਤ ਐਫ.ਸੀ.ਓ. 1985 ਦੇ ਅਨੁਸਾਰ ਕਾਰਵਾਈ ਕਰਨ ਦੀ ਹਦਾਇਤ ਕੀਤੀ।

ਇਸ ਮੀਟਿੰਗ ਵਿੱਚ ਮੁੱਖ ਖੇਤੀਬਾੜੀ ਅਫਸਰ ਮੋਗਾ ਡਾ ਅੰਮ੍ਰਿਤਪਾਲ ਸਿੰਘ, ਡਾ. ਗੁਰਲਵਲੀਨ ਸਿੰਘ ਸਿੱਧੂ (ਖਾਦ ਅਫਸਰ), ਡਾ: ਸੁਖਰਾਜ ਕੌਰ ਖੇਤੀਬਾੜੀ ਅਫਸਰ, ਮੋਗਾ, ਡਾ. ਬਲਜਿੰਦਰ ਸਿੰਘ ਖੇਤੀਬਾੜੀ ਅਫਸਰ, ਮੋਗਾ, ਗੁਰਜੋਤ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਮੋਗਾ, ਡੀ ਐਮ ਮਾਰਕਫੈੱਡ ਸਚਿਨ ਗਰਗ ਅਤੇ ਸਮੂਹ ਖਾਦ ਕੰਪਨੀਆਂ ਦੇ ਨੁਮਾਇੰਦੇ ਸ਼ਾਮਲ ਸਨ।

 

Tags: Sagar Setia , DC Moga , Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD