Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹੇ ਨੂੰ ਟੀ.ਬੀ. ਮੁਕਤ ਕਰਨ ਲਈ ਵੱਡੀ ਪਹਿਲ ਕਦਮੀ

ਡਿਪਟੀ ਕਮਿਸ਼ਨਰ ਵੱਲੋਂ ਵੱਖ ਵੱਖ ਸਟੇਕਹੋਲਡਰਾਂ ਨੂੰ ਸੋਂਪੀ ਗਈ ਜਿੰਮੇਵਾਰੀ

PoonamDeep Kaur, DC Faridkot, Deputy Commissioner Faridkot, Faridkot

Gurpreet Singh

Gurpreet Singh

5 Dariya News

ਫਰੀਦਕੋਟ , 28 Apr 2026

Last updated on: Apr 28, 2026, 15:46 IST

ਡਿਪਟੀ ਕਮਿਸ਼ਨਰ ਫਰੀਦਕੋਟ ਮੈਡਮ ਪੂਨਮਦੀਪ ਕੌਰ ਦੀ ਪ੍ਰਧਾਨਗੀ ਹੇਠ ਟੀ.ਬੀ. ਦੇ ਖਾਤਮੇ ਲਈ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਜਨਰਲ ਮੈਨੇਜਰ ਇੰਡਸਟ੍ਰੀਜ, ਫੈਕਟਰੀ ਐਸੋਸੀਏਸ਼ਨ, ਅਗਰਵਾਲ ਸੇਵਾ ਸਮਿਤੀ, ਮਾਰਡਰਨ ਮਾਰਬਲਜ ਕੋਟਕਪੂਰਾ, ਜੀ.ਐਮ. ਕਲੱਬ ਅਤੇ ਹੋਰ ਵੱਖ^ਵੱਖ ਸਮਾਜ ਸੇਵੀ ਸੰਸਥਾਵਾਂ ਵੱਲੋਂ ਸ਼ਮੂਲੀਅਤ ਕੀਤੀ ਗਈ।

 ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਵੱਲੋਂ ਟੀ.ਬੀ. ਦੇ ਖਾਤਮੇ ਲਈ ਸਾਂਝੀ ਭੂਮਿਕਾ ਤੇ ਜ਼ੋਰ ਦਿੰਦਿਆਂ ਸਾਰੇ ਸਟੇਕਹੋਲਡਰਾਂ ਨੂੰ ਵੱਧ ਤੋਂ ਵੱਧ ਟੀ.ਬੀ.ਦੇ ਮਰੀਜ਼ਾਂ ਨੂੰ ਅਪਣਾਉਣ ਅਤੇ ਪੋਸ਼ਟਿਕ ਆਹਾਰ ਮੁਹੱਇਆ ਕਰਵਾਉਣ ਲਈ ਕਿਹਾ ਗਿਆ। ਮੀਟਿੰਗ ਦੌਰਾਨ ਇਹ ਫੈਸਲਾ ਕੀਤਾ ਗਿਆ ਕਿ ਟੀ.ਬੀ.ਦੇ ਮਰੀਜ਼ਾਂ ਨੂੰ ਸਾਰੇ ਹਿੱਸੇਦਾਰਾਂ ਵਿੱਚ ਬਰਾਬਰ ਵੰਡਿਆ ਜਾਵੇਗਾ, ਤਾਂ ਜੋ ਹਰ ਸੰਸਥਾ ਵੱਲੋਂ ਉਨ੍ਹਾਂ ਦੀ ਸਹੀ ਢੰਗ ਨਾਲ ਦੇਖਭਾਲ ਅਤੇ ਨਿਗਰਾਨੀ ਕੀਤੀ ਜਾ ਸਕੇ। 

ਹਰੇਕ ਸੰਸਥਾ ਨੇ ਅਪਣੇ ਹਿੱਸੇ ਦੇ ਮਰੀਜਾਂ ਦੀ ਸਹਾਇਤਾ ਕਰਨ ਅਤੇ ਆਪਣੇ ਜਿਲ੍ਹੇ ਫਰੀਦਕੋਟ ਨੂੰ ਟੀ.ਬੀ.ਮੁਕਤ ਬਣਾਉਣ ਵਿੱਚ ਯੋਗਦਾਨ ਪਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਤੇ ਜ਼ਿਲ੍ਹਾ ਟੀ.ਬੀ.ਅਫ਼ਸਰ ਡਾ. ਲੀਨਾ ਚੋਪੜਾ ਭੱਲਾ ਵੱਲੋਂ ਟੀ.ਬੀ. ਦੇ ਲੱਛਣ, ਇਸਦੇ ਬੁਰੇ ਪ੍ਰਭਾਵ ਦੱਸਦੇ ਹੋਏ ਇਸ ਤੋਂ ਬਚਾਅ, ਇਸ ਦਾ ਇਲਾਜ, ਇਸ ਦੇ ਸਰਕਾਰੀ ਸੰਸਥਾਵਾਂ ਵਿਖੇ ਹੋਣ ਵਾਲੇ ਵੱਖ^ਵੱਖ ਟੈਸਟਾਂ ਬਾਰੇ ਦੱਸਿਆ। 

ਉਨ੍ਹਾਂ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਵਿਸ਼ੇਸ਼ ਪਹਿਲ ਕਦਮੀਆਂ ਅਤੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਵਿਸ਼ੇਸ਼ ਸੁਵਿਧਾਵਾਂ ਬਾਰੇ ਵੀ ਵਿਸਥਾਰ ਪੂਰਵਕ ਦੱਸਿਆ। ਜ਼ਿਲ੍ਹਾ ਟੀ.ਬੀ.ਅਫ਼ਸਰ ਫਰੀਦਕੋਟ ਨੇ ਦੱਸਿਆ ਕਿ ਐਨ.ਜੀ.ਓ., ਡੀ.ਆਈ.ਸੀ. ਫਰੀਦਕੋਟ ਅਤੇ ਹੋਰ ਸਮਾਜਿਕ ਅਤੇ ਉਦਯੋਗਿਕ ਸੰਸਥਾਵਾਂ ਟੀ.ਬੀ. ਮਰੀਜ਼ਾਂ ਦੀ ਸਹਾਇਤਾ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। 

ਇਸ ਵਿੱਚ ਪੋਸ਼ਣ ਸਹਾਇਤਾ, ਇਲਾਜ ਦੀ ਨਿਰੰਤਰਤਾ ਅਤੇ ਨਯਿਮਤ ਫਾਲੋਅੱਪ ਸ਼ਾਮਿਲ ਹਨ। ਇਸ ਮੌਕੇ ਤੇ ਸਟੇਟ ਪ੍ਰੋਗਰਾਮ ਅਫ਼ਸਰ (ਨਿਕਸ਼ੇ ਮਿਤਰਾ) ਡਾ. ਜਸਕੀਰਤ ਸਿੰਘ ਵੱਲੋਂ ਵੀ ਨਿਕਸੇ਼ ਮਿਤਰਾ ਬਾਰੇ ਵਿਸਥਾਰ ਪੂਰਵਕ ਦੱਸਿਆ ਗਿਆ। ਇਸ ਮੌਕੇ ਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਫਰੀਦਕੋਟ ਡਾ. ਮਨਦੀਪ ਕੌਰ, ਡਾ. ਹਰਮੀਤ ਸਿੰਘ ਐਮ. ਓ. ਟੀ. ਬੀ., ਡਾ. ਮਲਕੀਤ ਸਿੰਘ ਟੀ.ਬੀ.ਸਪੈਸ਼ਲਿਸ਼ਟ, ਸ੍ਰੀ ਗੁਲਸ਼ਨ ਕੁਮਾਰ ਐਸ.ਟੀ.ਐਸ. ਸ੍ਰੀ ਰੋਸ਼ਨ ਸਿੰਘ ਸ.ਸ. ਵੀ ਮੌਜੂਦ ਸਨ।

 

 

Tags: PoonamDeep Kaur , DC Faridkot , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD