ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਅੱਠਵੀਂ ਜਮਾਤ (ਪੰਜਾਬ ਸਕੂਲ ਸਿੱਖਿਆ ਬੋਰਡ) ਦੇ ਮੈਰਿਟ ਵਿਚ ਆਉਣ ਵਾਲੇ ਜ਼ਿਲ੍ਹੇ ਦੇ ਤਿੰਨ ਵਿਦਿਆਰਥੀਆਂ ਦਾ ਸਨਮਾਨ ਕੀਤਾ। ਇਸ ਮੌਕੇ ਆਈ ਏ ਐੱਸ ਬਣਨ ਦੀ ਇੱਛੁਕ ਵਿਦਿਆਰਥਣ ਨੂੰ ਡਿਪਟੀ ਕਮਿਸ਼ਨਰ ਨੇ ਆਪਣੀ ਕੁਰਸੀ 'ਤੇ ਬਿਠਾਇਆ।
ਡਿਪਟੀ ਕਮਿਸ਼ਨਰ ਵਲੋਂ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਅੱਠਵੀਂ ਜਮਾਤ (ਪੰਜਾਬ ਸਕੂਲ ਸਿੱਖਿਆ ਬੋਰਡ) ਚੋਂ ਮੈਰਿਟ ਵਿਚ ਆਉਣ ਵਾਲੇ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ, ਬਰਨਾਲਾ ਦੇ ਵਿਦਿਆਰਥੀ ਪਰਨੇ ਗਰਗ ਪੁੱਤਰ ਵਿਕਾਸ ਗਰਗ, ਸਰਵਹਿੱਤਕਾਰੀ ਵਿੱਦਿਆ ਮੰਦਰ, ਤਪਾ ਦੀ ਵਿਦਿਆਰਥਣ ਨੂਰਦੀਪ ਕੌਰ ਪੁੱਤਰੀ ਚਮਕੌਰ ਸਿੰਘ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੋਂ ਕਲਾਂ ਦੀ ਵਿਦਿਆਰਥਣ ਰੂਬੀ ਪੁੱਤਰੀ ਪ੍ਰਿਤਪਾਲ ਸਿੰਘ ਦਾ ਸਨਮਾਨ ਕੀਤਾ ਜਿਨ੍ਹਾਂ ਨੇ 600 ਵਿੱਚੋਂ 585 ਅੰਕ ਪ੍ਰਾਪਤ ਕਰਕੇ 97.50 ਫੀਸਦੀ ਅੰਕ ਹਾਸਲ ਕਰਕੇ ਆਪਣੀ ਮਿਹਨਤ ਅਤੇ ਲਗਨ ਨਾਲ ਮੈਰਿਟ ਸੂਚੀ ਵਿੱਚ 15ਵਾਂ ਸਥਾਨ ਬਣਾਇਆ ਹੈ।
ਇਸ ਮੌਕੇ ਵਿਦਿਆਰਥਣ ਨੂਰਦੀਪ ਕੌਰ ਨੇ ਕਿਹਾ ਕਿ ਉਹ ਆਈ ਏ ਐੱਸ ਬਣਨਾ ਚਾਹੁੰਦੀ ਹੈ, ਡਿਪਟੀ ਕਮਿਸ਼ਨਰ ਨੇ ਵਿਦਿਆਰਥਣ ਨੂੰ ਆਪਣੀ ਕੁਰਸੀ 'ਤੇ ਬਿਠਾਇਆ। ਇਸ ਮੌਕੇ ਉਹਨਾਂ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਸਾਡੇ ਇਹ ਵਿਦਿਆਰਥੀ ਮਿਹਨਤ ਅਤੇ ਲਗਨ ਦੀ ਮਿਸਾਲ ਹਨ।
ਇਸ ਮੌਕੇ ਉਹਨਾਂ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਆਪਣਾ ਤਜਰਬਾ ਓਹਨਾਂ ਨਾਲ ਸਾਂਝਾ ਕੀਤਾ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸੁਨੀਤਇੰਦਰ ਸਿੰਘ, ਡੀ ਐਮ ਸਪੋਰਟਸ ਸਿਮਰਦੀਪ ਸਿੰਘ, ਸਕੂਲ ਪ੍ਰਿੰਸੀਪਲ, ਅਧਿਆਪਕ ਤੇ ਮਾਪੇ ਮੌਜੂਦ ਸਨ।