Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਵਿੱਚ ਵਿਕਾਸ ਕੰਮ ਜਾਰੀ : ਲਾਭ ਸਿੰਘ ਉਗੋਕੇ

ਵੱਖ ਵੱਖ ਸਕੂਲਾਂ ਵਿੱਚ ਵਿੱਚ ਲਗਭਗ 41.53 ਲੱਖ ਦੇ ਵਿਕਾਸ ਕੰਮਾਂ ਦਾ ਉਦਘਾਟਨ

Labh Singh Ugoke, AAP Punjab, Bhadaur, Barnala, Punjab Sikhya Kranti

Gurpreet Singh

Gurpreet Singh

5 Dariya News

ਬਰਨਾਲਾ , 28 Apr 2026

Last updated on: Apr 28, 2026, 16:20 IST

ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਸ. ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਵੱਲੋਂ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਢਿੱਲਵਾਂ, ਸਰਕਾਰੀ ਪ੍ਰਾਇਮਰੀ ਸਕੂਲ ਪੱਖੋਂ ਕਲਾਂ, ਸਰਕਾਰੀ ਹਾਈ ਸਕੂਲ ਧੂਰਕੋਟ, ਸਰਕਾਰੀ ਪ੍ਰਾਇਮਰੀ ਸਕੂਲ ਉੱਗੋਕੇ ਨਿਊ, ਸਰਕਾਰੀ ਪ੍ਰਾਇਮਰੀ ਸਕੂਲ ਆਫ ਹੈਪੀਨੈਸ ਮੋੜਾਂ ਵਿਖੇ ਵਿਕਾਸ ਕਾਰਜਾਂ ਤਹਿਤ 41.53 ਲੱਖ ਦੀ ਲਾਗਤ ਨਾਲ ਉਸਾਰੇ ਗਏ ਨਵੇਂ ਕਮਰਿਆਂ ਦਾ ਉਦਘਾਟਨ ਹਲਕਾ ਵਿਧਾਇਕ ਸ. ਲਾਭ ਸਿੰਘ ਉਗੋਕੇ ਵੱਲੋਂ ਕੀਤਾ ਗਿਆ ਹੈ।

ਇਸ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਰਾਹੀਂ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ ਕਰ ਰਹੀ ਹੈ। ਪੰਜਾਬ ਦੇ ਸਕੂਲਾਂ ਦੀ ਨੁਹਾਰ ਬਦਲ ਚੁੱਕੀ ਹੈ। ਆਪਣੇ ਸੰਬੋਧਨ ਦੌਰਾਨ ਵਿਧਾਇਕ ਲਾਭ ਸਿੰਘ ਉਗੋਕੇ ਨੇ ਸਿੱਖਿਆ ਕ੍ਰਾਂਤੀ ਅਧੀਨ ਸਿੱਖਿਆ ਖੇਤਰ ਵਿੱਚ ਹੋ ਰਹੇ ਵਿਕਾਸੀ ਕੰਮਾਂ ਬਾਰੇ ਚਰਚਾ ਕਰਦਿਆਂ ਅਤੇ ਪਿੰਡਾ ਦੇ ਵਿਕਾਸ ਸਬੰਧੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਇਆ।

ਵਿਧਾਇਕ ਉਗੋਕੇ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੀ ਬੇਹਤਰੀ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ ਵੱਖ ਸਕੂਲਾਂ ਵਿੱਚ ਵਿਕਾਸ ਕਾਰਜ ਜ਼ੋਰਾਂ 'ਤੇ ਹਨ। ਜਿਸ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਢਿੱਲਵਾਂ ਵਿਖੇ 7,48,452/- ਰੁਪਏ, ਸ਼ੌਰਿਯਾ ਚੱਕਰ ਵਿਜੇਤਾ ਸਰਕਾਰੀ ਪ੍ਰਾਇਮਰੀ ਸਕੂਲ ਪੱਖੋਂ ਕਲਾਂ ਵਿਖੇ ਨਬਾਰਡ 28 ਅਧੀਨ 7,48,452/- ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਉੱਗੋਕੇ ਨਿਊ ਵਿਖੇ 7,50,000/- ਰੁਪਏ ਅਤੇ ਸਰਕਾਰੀ ਹਾਈ ਸਕੂਲ ਧੂਰਕੋਟ ਵਿਖੇ 9,51,000/- ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ, ਉੱਗੋਕੇ ( ਮੇਨ )ਵਿਚ ਸਾਡੇ 9,55,000/- ਰੁਪਏ  ਦੀ ਲਾਗਤ ਨਾਲ ਬਣਾਏ ਗਏ ਨਵੇਂ ਆਧੁਨਿਕ ਕਲਾਸ ਰੂਮਜ਼ ਦਾ ਉਦਘਾਟਨ ਕੀਤਾ ਗਿਆ।

ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਸ਼੍ਰੀਮਤੀ ਇੰਦੂ ਸਿਮਕ ਜੀ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਰਾਹੀਂ ਪੰਜਾਬ ਦੇ ਸਕੂਲਾਂ ਦੀ ਨੁਹਾਰ ਬਦਲੀ ਹੈ, ਇਸ ਮੌਕੇ  ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਹਰਿੰਦਰ ਸਿੰਘ ਜੀ ਬਰਾੜ ਨੇ ਕਿਹਾ ਕੀ ਸਰਕਾਰੀ ਸਕੂਲ ਆਧੁਨਿਕ ਬਣ ਗਏ ਹਨ, ਜਿੱਥੇ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਡਿਪਟੀ ਡੀ. ਈ.ਓ. ਸ੍ਰ ਬਰਜਿੰਦਰਪਾਲ ਸਿੰਘ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਇਸ ਕਮਰੇ 'ਤੇ ਸੱਤ ਲੱਖ ਪੰਜਾਹ ਹਜ਼ਾਰ ਰੁਪਏ ਦੀ ਰਾਸ਼ੀ ਖਰਚ ਕੀਤੀ ਗਈ ਹੈ। 

ਇਸ ਆਧੁਨਿਕ ਕਮਰੇ ਵਿੱਚ ਬੱਚਿਆਂ ਲਈ ਟੱਚ ਪੈਨਲ ਅਤੇ ਫਰਨੀਚਰ ਆਦਿ ਵੀ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਮੌੜ ਨਾਭਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਆਫ਼ ਹੈਪੀਨਸ ਮੌੜਾਂ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ ਗਿਆ। ਸਕੂਲ ਮੁਖੀ ਸਤਪਾਲ ਬਾਂਸਲ ਵੱਲੋਂ ਨਬਾਰਡ 29 ਤਹਿਤ ਤਿਆਰ ਕੀਤੀ ਗਈ ਨਵੀਂ ਇਮਾਰਤ ਅਤੇ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਅਤੇ ਨਾਲ ਹੀ ਨਬਾਰਤ 30 ਤਹਿਤ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਸਟੇਜ ਸਕੱਤਰ ਦੀ ਭੂਮਿਕਾ ਸ੍ਰੀ ਮਤੀ ਕਮਲਜੀਤ ਕੌਰ ਵੱਲੋਂ ਨਿਭਾਈ ਗਈ। ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਭਦੌੜ ਅੰਮ੍ਰਿਤਪਲ ਸਿੰਘ ਢਿੱਲਵਾਂ,  ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ ਤਰਸੇਮ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ. ਸੁਨੀਤਇੰਦਰ ਸਿੰਘ, ਪ੍ਰਿੰਸੀਪਲ ਸ ਸ ਸ ਸ ਮੌੜਾਂ ਪ੍ਰਵੀਨ ਕੁਮਾਰੀ, ਹੈੱਡ ਟੀਚਰ ਲਖਵਿੰਦਰ ਕੌਰ, ਸਕੂਲ ਹੈੱਡ ਅਮਰਜੀਤ ਕੌਰ, ਐੱਚ ਟੀ ਨਵਦੀਪ ਸ਼ਰਮਾ, ਮੀਡੀਆ ਕੋਆਰਡੀਨੇਟਰ ਹਰਵਿੰਦਰ ਰੋਮੀ ਤੋਂ ਇਲਾਵਾ ਸਕੂਲ ਸਟਾਫ਼ ਅਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: Labh Singh Ugoke , AAP Punjab , Bhadaur , Barnala , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD