Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗੁਰਮੀਤ ਸਿੰਘ ਖੁੱਡੀਆਂ ਨੇ 4.22 ਕਰੋੜ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਨਿਉ ਅਬੁਲ ਖੁਰਾਣਾ ਮਾਈਨਰ ਦਾ ਰੱਖਿਆ ਨੀਂਹ ਪੱਥਰ

ਹਰ ਇਨਸਾਨ ਨੂੰ ਪਾਣੀ ਬਚਾਉਣ ਲਈ ਕਰਨੇ ਚਾਹੀਦੇ ਹਨ ਯਤਨ- ਖੁੱਡੀਆਂ

Gurmeet Khudian, Gurmeet Singh Khudian, AAP Punjab, Lambi, Sri Muktsar Sahib

Gurpreet Singh

Gurpreet Singh

5 Dariya News

ਲੰਬੀ / ਸ੍ਰੀ ਮੁਕਤਸਰ ਸਾਹਿਬ , 28 Apr 2026

Last updated on: Apr 28, 2026, 16:25 IST

ਪੰਜਾਬ ਸਰਕਾਰ ਰਾਜ ਦੇ ਵਸਨੀਕਾਂ ਨੂੰ ਖੇਤੀਬਾੜੀ ਅਤੇ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹੱਈਆਂ ਕਰਵਾਉਣ ਲਈ ਵਚਨਬੱਧ ਹੈ। ਇਹ ਪ੍ਰਗਟਾਵਾਂ ਸ.ਗੁਰਮੀਤ ਸਿੰਘ ਖੁੱਡੀਆ ਖੇਤੀਬਾੜੀ,ਪਸੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਨੇ ਅੱਜ ਲੰਬੀ ਹਲਕੇ ਦੇ ਪਿੰਡ ਦਿਉਣ ਖੇੜਾ ਵਿਖੇ ਨਿਉ ਅਬੁਲ ਖੁਰਾਣਾ ਮਾਈਨਰ ਦੀ ਮੁੜ ਉਸਾਰੀ ਦੇ ਕੰਮ ਦਾ ਨੀਂਹ ਪੱਥਰ ਰੱਖਦਿਆਂ ਕੀਤਾ।

ਉਹਨਾਂ ਦੱਸਿਆ ਕਿ ਨਿਉ ਅਬੁਲ ਖੁਰਾਣਾ ਮਾਈਨਰ ਦੀ ਮੁੜ ਉਸਾਰੀ ਕਰਨ ਨਾਲ ਲੰਬੀ ਹਲਕੇ ਦੇ ਪਿੰਡ ਡੱਬਵਾਲੀ—ਰਹੂੜਿਆਂਵਾਲੀ, ਤੱਪਾ ਖੇੜਾ ਅਤੇ ਲਾਲ ਬਾਈ  ਦੇ  8 ਮੋਘਿਆਂ ਰਾਹੀਂ ਖੇਤਾਂ ਨੂੰ ਸਿੰਚਾਈ ਲਈ ਪੂਰਾ ਪਾਣੀ ਮਿਲੇਗਾ ਅਤੇ ਸਰਕਾਰ ਵਲੋਂ ਇਸ ਮਾਈਨਰ ਤੋਂ ਨਿਕਲਣ ਵਾਲੇ 22 ਕਿਲੋਮੀਟਰ ਖਾਲਿਆਂ ਨੂੰ ਪੱਕਾ ਕਰਨ ਲਈ  4.22 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਹਨਾਂ ਅੱਗੇ ਦੱਸਿਆ ਕਿ ਜਿੱਥੇ ਇਸ ਮਾਈਨਰ ਦੀ ਮੁੜ ਉਸਾਰੀ ਕੀਤੀ ਜਾ ਰਹੀ ਹੈ, ਉਥੇ ਹੀ ਪਾਣੀ ਦੀ ਸਮਰੱਥਾ ਵਧਾਉਣ ਲਈ ਇਸ ਨੂੰ ਚੋੜਾ ਤੇ ਡੂੰਘਾ ਵੀ ਕੀਤਾ ਜਾਵੇਗਾ।

ਉਹਨਾਂ ਅੱਗੇ ਦੱਸਿਆ ਕਿ ਹਰ ਇਨਸਾਨ ਨੂੰ ਪਾਣੀ ਬਚਾਉਣ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ ਤਾਂ ਜੋ ਭਵਿੱਖ ਵਿੱਚ ਪਾਣੀ ਦੇ ਸੰਕਟ ਦਾ ਸਾਹਮਣਾ ਨਾ ਕਰਨਾ ਪਵੇ। ਸਰਕਾਰ ਵਲੋਂ  15 ਹਜ਼ਾਰ ਕਿਲੋਮੀਟਰ ਤੋਂ ਵੱਧ ਨਹਿਰਾਂ,ਰਜਬਾਹੇ ਤੇ ਕੱਸੀਆਂ ਨੂੰ ਪੱਕਾ ਕੀਤਾ ਹੈ ਤਾਂ ਜੋ ਟੇਲ ਤੇ ਪੈਂਦੇ ਪਿੰਡਾਂ ਨੂੰ ਖੇਤੀਬਾੜੀ ਅਤੇ ਪੀਣ ਲਈ ਸ਼ਾਫ ਸੁਥਰਾ ਪਾਣੀ ਮੁਹੱਈਆ ਹੋ ਸਕੇ  ਅਤੇ 75 ਪ੍ਰਤੀਸਤ ਪਾਣੀ  ਨੂੰ ਹੁਣ ਵਰਤੋਂ ਵਿੱਚ ਲਿਆਦਾ ਗਿਆ ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਾਸਤਕਾਰਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ  ਸਬਸਿਡੀ ਦਿੱਤੀ ਜਾਵੇਗੀ ਅਤੇ ਸਰਕਾਰ ਵਲੋਂ ਇਸ ਸਕੀਮ ਤਹਿਤ 40 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ, ਇਸ ਤੋਂ ਪਹਿਲਾ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲ ਕਾਸਤਕਾਰਾਂ ਦੇ ਬੈਂਕ ਖਾਤਿਆਂ ਵਿੱਚ 32 ਕਰੋੜ ਰੁਪਏ ਦੀ ਰਾਸ਼ੀ ਭੇਜੀ ਜਾ ਚੁੱਕੀ ਹੈ।

ਇਸ ਤੋਂ ਇਲਾਵਾ ਪੰਜਾਬ ਵਿੱਚ ਨਰਮੇ ਦੀ ਕਾਸਤ ਨੂੰ ਪ੍ਰਫੁਲਤ ਕਰਨ ਲਈ 33 ਪ੍ਰਤੀਸਤ ਸਬਸਿਡੀ ਪੰਜਾਬ ਸਰਕਾਰ ਵਲੋਂ ਦਿੱਤੀ ਜਾਵੇਗੀ ਤਾਂ ਧਰਤੀ ਹੇਠਲੇ ਪਾਣੀ ਨੂੰ ਡੂੰਘਾ ਹੋਣ ਤੋਂ ਬਚਾਇਆ ਜਾਵੇ ਅਤੇ ਖੇਤੀਬਾੜੀ ਯੂਨੀਵਰਸਿਟੀ ਦੀ ਸਲਾਹ ਤੇ ਦੇਸ਼ੀ ਕਪਾਹ ਦੇ ਬੀਜ ਦਾ ਵੀ ਪ੍ਰਬੰਧ ਕੀਤਾ ਜਾਵੇਗਾ। ਨਗਰ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਸ.ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ  ਸਿੱਖਿਆ, ਸਿਹਤ, ਬਿਜਲੀ ਅਤੇ ਖੇਡਾਂ ਨੀਤੀ ਤਹਿਤ ਲੋਕਾਂ ਨੂੰ ਲਾਭ ਦਿੱਤਾ ਜਾ ਰਿਹਾ ਹੈ ਅਤੇ ਉਹਨਾਂ ਦਾ ਜੀਵਨ ਪੱਧਰ ੳ੍ਹੁਚਾ ਚੁੱਕਿਆ ਜਾ ਰਿਹਾ ਹੈ।

ਸ੍ਰੀ ਰਮਨਦੀਪ ਸਿੰਘ ਸਿੰਧੂ ਐਕਸੀਅਨ ਜਲ ਸਰੋਤ,  ਡਾ.ਗੁਰਦਿੱਤ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ,  ਰੁਪਿੰਦਰ ਕੌਰ ਨਾਇਬ ਤਹਿਸੀਲਦਾਰ ਲੰਬੀ, ਗੁਰਬਾਜ ਸਿੰਘ ਵਣਵਾਲਾ, ਨਰਜੀਤ ਸਿੰਘ ਸਰਪੰਚ ਤੱਪਾ ਖੇੜਾ,  ਰਾਜਾ ਮਾਹੂਆਣਾ, ਪਰਮਪ੍ਰੀਤ ਸਿੰਘ ਸਰਪੰਚ ਭਾਗੂ, ਪਲਵਿੰਦਰ ਕੌਰ ਸਰਪੰਚ ਡੱਲਵਾਲੀ ਮਲਕੋ ਕੀ, ਗੁਰਵਿੰਦਰ ਸਿੰਘ ਪੌਪਾ ਦਿਓਣ ਖੇੜਾ,ਰਵਿੰਦਰ ਸਿੰਘ ਰਾਰਾ ਮਾਨ, ਜਸਵਿੰਦਰ ਸਿੰਘ ਸਾਬਕਾ ਸਰਪੰਚ ਭਾਗੁਹਨੀ ਬਰਾੜ, ਰਣਜੀਤ ਸਿੰਘ ਮਾਨ, ਰਵੀ ਬਰਾੜ, ਹਰਦੀਪ ਸਿੰਘ ਸਰਪੰਚ,ਜੋਗਿੰਦਰ ਸਿੰਘ, ਅਵਤਾਰ ਸਿੰਘ, ਜਸਵਿੰਦਰ ਸਿੰਘ, ਪੀ.ਏ. ਗੁਰਬਾਜ ਖੁੱਡੀਆ, ਮੀਡੀਆ ਐਡਵਾਈਜ਼ਰ ਮੋਹਿਤ ਸੋਨੀ ਵੀ ਮੌਜੂਦ ਸਨ।

 

Tags: Gurmeet Khudian , Gurmeet Singh Khudian , AAP Punjab , Lambi , Sri Muktsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD