Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ : ਹਰਦੀਪ ਸਿੰਘ ਮੁੰਡੀਆਂ

ਦੂਜੇ ਪੜਾਅ ਅਧੀਨ ਵੱਖ-ਵੱਖ ਕਲੱਸਟਰਾਂ ਤੋਂ 2462 ਯਾਤਰਾਵਾਂ ਰਾਹੀਂ 97,041 ਸ਼ਰਧਾਲੂਆਂ ਨੇ ਲਿਆ ਧਾਰਮਿਕ ਯਾਤਰਾ ਦਾ ਲਾਹਾ

Hardeep Singh Mundian, AAP Punjab, Mukh Mantri Teerth Yatra, Mukh Mantri Tirth Yatra Scheme

Gurpreet Singh

Gurpreet Singh

5 Dariya News

ਚੰਡੀਗੜ੍ਹ , 28 Apr 2026

Last updated on: Apr 28, 2026, 17:29 IST

ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪ੍ਰਮੁੱਖ ਪਹਿਲਕਦਮੀ "ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ" ਦੇ ਦੋ ਪੜਾਵਾਂ ਅਧੀਨ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂ ਵੱਖ-ਵੱਖ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਮੁੱਖ ਉਦੇਸ਼ ਸੂਬਾ ਵਾਸੀਆਂ ਲਈ ਮੁਫ਼ਤ ਧਾਰਮਿਕ ਯਾਤਰਾ ਦੀ ਸਹੂਲਤ ਪ੍ਰਦਾਨ ਕਰਨਾ ਅਤੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਸਬੰਧੀ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨਾ ਹੈ।

ਇਸ ਸਮੇਂ ਚਲ ਰਹੇ ਦੂਜੇ ਪੜਾਅ ਦੀ ਜ਼ਿਲ੍ਹਾ-ਵਾਰ ਪ੍ਰਗਤੀ ਸਾਂਝੀ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ 27 ਅਪ੍ਰੈਲ, 2026 ਤੱਕ ਬਠਿੰਡਾ ਕਲੱਸਟਰ ਵਿੱਚੋਂ 1179 ਯਾਤਰਾਵਾਂ ਕੀਤੀਆਂ ਗਈਆਂ ਜਿਸ ਤਹਿਤ 46,030 ਸ਼ਰਧਾਲੂ ਦਰਸ਼ਨ ਕਰਨ ਗਏ। ਇਸੇ ਤਰ੍ਹਾਂ ਮੋਹਾਲੀ ਵਿੱਚੋਂ 533 ਯਾਤਰਾਵਾਂ ਰਾਹੀਂ 21,104 ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਾਉਣ ਲਈ ਲਿਜਾਇਆ ਗਿਆ ਜਦਕਿ ਲੁਧਿਆਣਾ ਵਿੱਚੋਂ 596 ਯਾਤਰਾਵਾਂ ਕੀਤੀਆਂ ਗਈਆਂ ਜਿਸ ਤਹਿਤ 23,747 ਸ਼ਰਧਾਲੂਆਂ ਨੇ ਦਰਸ਼ਨ ਕੀਤੇ ਅਤੇ ਅੰਮ੍ਰਿਤਸਰ ਕਲੱਸਟਰ ਵਿੱਚੋਂ 154 ਯਾਤਰਾਵਾਂ ਨਾਲ 6,160 ਸ਼ਰਧਾਲੂਆਂ ਨੂੰ ਦਰਸ਼ਨ-ਦੀਦਾਰੇ ਕਰਵਾਏ ਗਏ। 

ਉਨ੍ਹਾਂ ਦੱਸਿਆ ਕਿ ਕੁੱਲ ਮਿਲਾ ਕੇ ਇਨ੍ਹਾਂ ਕਲੱਸਟਰਾਂ ਵਿੱਚੋਂ 2462 ਯਾਤਰਾਵਾਂ ਰਾਹੀਂ 97,041 ਸ਼ਰਧਾਲੂਆਂ ਨੂੰ ਮੁਫ਼ਤ ਧਾਰਮਿਕ ਯਾਤਰਾ ਕਰਵਾਈ ਗਈ। ਉਨ੍ਹਾਂ ਦੱਸਿਆ ਕਿ 27 ਨਵੰਬਰ, 2023 ਨੂੰ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ "ਮੁੱਖ ਮੰਤਰੀ ਤੀਰਥ ਯਾਤਰਾ" ਦੇ ਪਹਿਲੇ ਪੜਾਅ ਤਹਿਤ ਲਗਭਗ 35,500 ਸ਼ਰਧਾਲੂਆਂ ਨੇ ਸ੍ਰੀ ਹਜ਼ੂਰ ਸਾਹਿਬ (ਨਾਂਦੇੜ), ਸ੍ਰੀ ਪਟਨਾ ਸਾਹਿਬ (ਬਿਹਾਰ), ਵਾਰਾਣਸੀ ਮੰਦਿਰ, ਮਥੁਰਾ ਅਤੇ ਸ੍ਰੀ ਵ੍ਰਿੰਦਾਵਨ ਧਾਮ (ਉੱਤਰ ਪ੍ਰਦੇਸ਼), ਅਜਮੇਰ ਸ਼ਰੀਫ਼ ਦਰਗਾਹ (ਰਾਜਸਥਾਨ), ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ), ਸ੍ਰੀ ਸਾਲਾਸਰ ਧਾਮ, ਸ੍ਰੀ ਖਾਟੂ ਸ਼ਿਆਮ ਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਜਵਾਲਾ ਜੀ, ਮਾਤਾ ਨੈਣਾ ਦੇਵੀ ਜੀ ਅਤੇ ਮਾਤਾ ਵੈਸ਼ਨੋ ਦੇਵੀ ਜੀ ਸਮੇਤ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ ਸਨ।

ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਇਸ ਯੋਜਨਾ ਦਾ ਦੂਜਾ ਪੜਾਅ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਮੌਕੇ ਅਕਤੂਬਰ 2025 ਵਿੱਚ ਸ਼ੁਰੂ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ 50 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਸਾਰੇ ਧਰਮਾਂ, ਜਾਤਾਂ ਅਤੇ ਖਿੱਤਿਆਂ ਦੇ ਸ਼ਰਧਾਲੂ ਇਸ ਯੋਜਨਾ ਤਹਿਤ ਲਾਭ ਲੈ ਸਕਦੇ ਹਨ। 

ਉਨ੍ਹਾਂ ਦੱਸਿਆ ਕਿ ਦੂਜੇ ਪੜਾਅ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ, ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ, ਜਲ੍ਹਿਆਂਵਾਲਾ ਬਾਗ਼, ਪਾਰਟੀਸ਼ਨ ਮਿਊਜ਼ੀਅਮ ਅਤੇ ਕਈ ਹੋਰ ਪਵਿੱਤਰ ਅਸਥਾਨਾਂ ਸਮੇਤ ਪ੍ਰਮੁੱਖ ਧਾਰਮਿਕ ਅਤੇ ਵਿਰਾਸਤੀ ਸਥਾਨਾਂ 'ਤੇ ਲਿਜਾਇਆ ਜਾ ਰਿਹਾ ਹੈ। ਇਸ ਯੋਜਨਾ ਤਹਿਤ ਦਿੱਤੀਆਂ ਜਾ ਰਹੀਆਂ ਸਹੂਲਤਾਂ 'ਤੇ ਚਾਨਣਾ ਪਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਯੋਜਨਾ ਦੇ ਦੋਵਾਂ ਪੜਾਵਾਂ ਤਹਿਤ ਸ਼ਰਧਾਲੂਆਂ ਨੂੰ ਮੁਫ਼ਤ ਯਾਤਰਾ ਅਤੇ ਰਿਹਾਇਸ਼, ਭੋਜਨ, ਡਾਕਟਰੀ ਸਹਾਇਤਾ ਅਤੇ ਜ਼ਰੂਰੀ ਕਿੱਟਾਂ ਪ੍ਰਦਾਨ ਕੀਤੀਆਂ ਗਈਆਂ, ਜਿਸ ਦਾ ਸਾਰਾ ਖ਼ਰਚਾ ਸੂਬਾ ਸਰਕਾਰ ਵੱਲੋਂ ਚੁੱਕਿਆ ਗਿਆ।

 

 

Tags: Hardeep Singh Mundian , AAP Punjab , Mukh Mantri Teerth Yatra , Mukh Mantri Tirth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD