Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਨਵਜੋਤ ਕੌਰ ਵੱਲੋਂ ਸਿਹਤ ਅਧਿਕਾਰੀਆਂ ਨੂੰ ਮਿਲਾਵਟਖੋਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਆਦੇਸ਼

ਸਕੂਲਾਂ ਦੇ 100 ਮੀਟਰ ਦੇ ਘੇਰੇ ਅੰਦਰ 'ਐਨਰਜੀ ਡ੍ਰਿੰਕਸ' ਦੀ ਵਿਕਰੀ 'ਤੇ ਪਾਬੰਦੀ

Navjot Kaur, DC Mansa, Deputy Commissioner Mansa, Mansa

Gurpreet Singh

Gurpreet Singh

5 Dariya News

ਮਾਨਸਾ , 28 Apr 2026

Last updated on: Apr 28, 2026, 17:38 IST

ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਨਵਜੋਤ ਕੌਰ ਆਈ.ਏ.ਐੱਸ. ਨੇ  ਜ਼ਿਲ੍ਹਾ ਨਿਵਾਸੀਆਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਮਿਲਾਵਟਖੋਰਾਂ ਨੂੰ ਨੱਥ ਪਾਉਣ ਲਈ ਅਧਿਕਾਰੀਆਂ ਨੂੰ ਸਖਤ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਅੱਜ ਸਿਹਤ ਵਿਭਾਗ ਦੀ ਜ਼ਿਲ੍ਹਾ ਪੱਧਰੀ ਸਲਾਹਕਾਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਮਿਲਾਵਟੀ ਅਤੇ ਗੈਰ-ਮਿਆਰੀ ਵਸਤੂਆਂ ਵੇਚਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਇੱਕ ਅਹਿਮ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਬੱਚਿਆਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਸਕੂਲਾਂ ਦੇ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਤਰ੍ਹਾਂ ਦੇ 'ਐਨਰਜੀ ਡ੍ਰਿੰਕਸ' ਦੀ ਵਿਕਰੀ 'ਤੇ ਪੂਰਨ ਰੋਕ ਹੈ। ਉਨ੍ਹਾਂ ਅਧਿਕਾਰੀਆਂ ਨੂੰ ਇਸ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਾਜ਼ਾਰ ਵਿੱਚ ਵਿਕ ਰਹੇ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥਾਂ ਜਿਵੇਂ ਕਿ ਘਿਉ, ਪਨੀਰ ਅਤੇ ਆਈਸ ਕਰੀਮ ਦੀ ਲਗਾਤਾਰ ਸੈਂਪਲਿੰਗ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਗਰਮੀਆਂ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਗੈਰ ਮਿਆਰੀ ਅਤੇ ਮਿਲਾਵਟੀ ਖੁਰਾਕੀ ਵਸਤੂਆਂ ਦੀ ਸਪਲਾਈ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ।

ਜ਼ਿਲ੍ਹਾ ਸਿਹਤ ਅਫ਼ਸਰ ਡਾ. ਰਣਜੀਤ ਸਿੰਘ ਰਾਏ ਨੇ ਮੀਟਿੰਗ ਵਿੱਚ ਹਾਜ਼ਰ ਮਿਡ-ਡੇਅ-ਮੀਲ ਅਤੇ ਆਂਗਣਵਾੜੀ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਵਰਕਰਾਂ ਨੂੰ ਭੋਜਨ ਦੇ ਰੱਖ-ਰਖਾਅ ਅਤੇ ਸਾਫ਼-ਸਫ਼ਾਈ ਬਾਰੇ ਵਿਸ਼ੇਸ਼ ਟ੍ਰੇਨਿੰਗ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਕੂਲੀ ਬੱਚਿਆਂ ਨੂੰ ਮਿਲਣ ਵਾਲਾ ਖਾਣਾ ਪੂਰੀ ਤਰ੍ਹਾਂ ਪੋਸ਼ਟਿਕ ਅਤੇ ਹਾਈ-ਜੀਨਿਕ ਹੋਣਾ ਚਾਹੀਦਾ ਹੈ।

ਮੀਟਿੰਗ ਵਿੱਚ ਮੌਜੂਦ ਕੋਲਡ ਡ੍ਰਿੰਕਸ ਅਤੇ ਆਈਸ ਕਰੀਮ ਦੇ ਹੋਲ-ਸੇਲ ਵਿਕਰੇਤਾਵਾਂ ਤੇ ਉਤਪਾਦਕਾਂ ਨੂੰ ਵੀ ਸਖ਼ਤ  ਹਦਾਇਤ ਦਿੱਤੀ ਗਈ ਕਿ ਉਹ ਸਿਰਫ਼ ਗੁਣਵੱਤਾ ਪੱਖੋਂ ਮਿਆਰੀ ਵਸਤੂਆਂ ਦੀ ਹੀ ਵਿਕਰੀ ਕਰਨ। ਜੇਕਰ ਕਿਸੇ ਵੀ ਇਕਾਈ ਦੇ ਸੈਂਪਲ ਫੇਲ੍ਹ ਪਾਏ ਗਏ ਤਾਂ ਭਾਰੀ ਜੁਰਮਾਨੇ ਦੇ ਨਾਲ-ਨਾਲ ਨਿਯਮਾਂ ਅਨੁਸਾਰ ਕਾਨੂੰਨੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾਵੇਗੀ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਨੀਲਮ ਰਾਣੀ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਮੰਜੂ ਬਾਲਾ, ਡੀ.ਐੱਸ.ਪੀ. ਹਰਪ੍ਰੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।

 

Tags: Navjot Kaur , DC Mansa , Deputy Commissioner Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD