Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਬਰਿੰਦਰ ਗੋਇਲ ਨੇ ਕੁਲਦੀਪ ਸਿੰਘ ਧਾਲੀਵਾਲ ਦੇ ਨਾਲ ਬੀ.ਓ.ਪੀ. ਸ਼ਾਹਪੁਰ ਵਿਖੇ ਰਾਵੀ ਦਰਿਆ ਦੇ ਧੁੱਸੀ ਬੰਨ੍ਹ ਵਿਖੇ ਚਲ ਰਹੇ ਹੜ੍ਹ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਉੱਪਰ 600 ਕਰੋੜ ਰੁਪਏ ਕੀਤੇ ਜਾ ਰਹੇ ਹਨ ਖ਼ਰਚ - ਜਲ ਸਰੋਤ ਮੰਤਰੀ

Barinder Kumar Goel, Barinder Kumar Goyal, Kuldeep Singh Dhaliwal, AAP Punjab, Ajnala, Amritsar

Gurpreet Singh

Gurpreet Singh

5 Dariya News

ਅਜਨਾਲਾ/ਅੰਮ੍ਰਿਤਸਰ , 28 Apr 2026

Last updated on: Apr 28, 2026, 17:51 IST

ਸੂਬੇ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੀ ਬੀ.ਓ.ਪੀ. ਸ਼ਾਹਪੁਰ ਵਿਖੇ ਰਾਵੀ ਦਰਿਆ ਦੇ ਧੁੱਸੀ ਬੰਨ੍ਹ ਵਿਖੇ ਚਲ ਰਹੇ ਹੜ੍ਹ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਵਿਧਾਨ ਹਲਕਾ ਅਜਨਾਲਾ ਦੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਅਤੇ ਜਲ ਸਰੋਤ ਵਿਭਾਗ ਦੇ ਨਿਗਰਾਨ ਇੰਜੀਨੀਅਰ ਸ੍ਰੀ ਜਗਦੀਸ਼ ਰਾਜ, ਕਾਰਜਕਾਰੀ ਇੰਜੀਨੀਅਰ ਸ੍ਰੀ ਵਿਸ਼ਵਪਾਲ ਗੋਇਲ ਅਤੇ ਉੱਪ ਮੰਡਲ ਅਫ਼ਸਰ ਸ. ਸਤਨਾਮ ਸਿੰਘ ਵੀ ਮੌਜੂਦ ਸਨ। 

ਪਿਛਲੇ ਸਾਲ ਆਏ ਹੜ੍ਹਾਂ ਕਾਰਨ ਬੀ.ਓ.ਪੀ. ਸ਼ਾਹਪੁਰ ਵਿਖੇ ਰਾਵੀ ਦਰਿਆ ਦਾ ਧੁੱਸੀ ਬੰਨ੍ਹ ਟੁੱਟ ਗਿਆ ਸੀ ਅਤੇ ਜਲ ਸਰੋਤ ਵਿਭਾਗ ਵੱਲੋਂ ਇਸ ਪਾੜ ਨੂੰ ਭਰਨ ਤੋਂ ਬਾਅਦ ਪੱਥਰ ਲਗਾ ਕੇ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਥਾਂ `ਤੇ ਹੜ੍ਹ ਰੋਕੂ ਪ੍ਰਬੰਧਾਂ ਤਹਿਤ ਜਲ ਸਰੋਤ ਵਿਭਾਗ ਵੱਲੋਂ 4 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਮਾਨਸੂਨ ਸੀਜਨ ਤੋਂ ਪਹਿਲਾਂ ਹੜ੍ਹਾਂ ਜਾਂ ਭਾਰੀ ਮੀਂਹ ਕਰਕੇ ਹੁੰਦੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਅਤੇ ਜਾਨ-ਮਾਲ ਦੀ ਰਾਖੀ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਤਹਿਤ 600 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। 

ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਹੜ੍ਹ ਆਉਣ ਤੋਂ ਬਾਅਦ ਜਲ ਸਰੋਤ ਵਿਭਾਗ ਵੱਲੋਂ 4 ਦਰਿਆਵਾਂ `ਤੇ ਦੋ-ਦੋ ਨਿਗਰਾਨ ਇੰਜੀਨੀਅਰਾਂ ਦੀ ਅਗਵਾਈ ਵਿਚ ਕਮੇਟੀਆਂ ਬਣਾਈਆਂ ਗਈਆਂ ਸਨ ਅਤੇ ਇਨ੍ਹਾਂ ਕਮੇਟੀ ਨੇ 132 ਥਾਵਾਂ ਦੀ ਨਾਜੁਕ ਥਾਵਾਂ ਨਿਸ਼ਾਨਦੇਹੀ ਕੀਤੀ ਅਤੇ ਇਨ੍ਹਾਂ ਸਾਰੀਆਂ ਥਾਵਾਂ `ਤੇ ਹੜ੍ਹ ਰੋਕੂ ਪ੍ਰਬੰਧਾਂ ਤਹਿਤ ਕੰਮ ਚੱਲ ਰਿਹਾ ਹੈ ਜਿਨ੍ਹਾਂ ਵਿਚੋਂ ਕੁਝ ਮੁਕੰਮਲ ਹੋ ਗਏ ਹਨ ਅਤੇ ਰਹਿੰਦੇ ਸਾਰੇ ਕੰਮ 30 ਜੂਨ 2026 ਤੱਕ ਮੁਕੰਮਲ ਕਰ ਲਏ ਜਾਣਗੇ।

ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਕਿਹਾ ਕਿ ਪਿਛਲੇ ਬਰਸਾਤੀ ਸੀਜ਼ਨ ਦੌਰਾਨ ਆਏ ਹੜ੍ਹਾਂ ਕਾਰਨ ਦਰਿਆ ਰਾਵੀ ਦੇ ਧੁੱਸੀ ਬੰਨ੍ਹ ਵਿੱਚ 23 ਥਾਵਾਂ ਤੋਂ ਪਾੜ ਪਿਆ ਸੀ ਅਤੇ ਵਿਭਾਗ ਵੱਲੋਂ ਇਨ੍ਹਾਂ ਪਾੜਾਂ ਨੂੰ ਪੂਰ ਕੇ ਪੱਥਰ ਲਗਾ ਕੇ ਇਨ੍ਹਾਂ ਦੀ ਮਜ਼ਬੂਤੀ ਕੀਤੀ ਜਾ ਰਹੀ ਹੈ।ਇਸ ਤੋਂ ਇਲਾਵਾ ਦਰਿਆ ਵਿੱਚ ਡੀ-ਸਿਲਟਿੰਗ ਦਾ ਕੰਮ ਵੀ ਜੰਗੀ ਪੱਧਰ `ਤੇ ਚੱਲ ਰਿਹਾ ਹੈ ਅਤੇ ਮਨਾਸੂਨ ਸੀਜ਼ਨ ਤੋਂ ਪਹਿਲਾਂ-ਪਹਿਲਾਂ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ। 

ਉਨ੍ਹਾਂ ਕਿਹਾ ਕਿ ਸ਼ੱਕੀ ਨਾਲੇ ਦੀ ਸਫ਼ਾਈ ਦਾ ਕੰਮ ਵੀ ਜਾਰੀ ਹੈ। ਹੋਰ ਬਰਸਾਤੀ ਨਾਲਿਆਂ ਦੀ ਸਫ਼ਾਈ ਵੀ ਕੀਤੀ ਜਾ ਰਹੀ ਹੈ। ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਹੜ੍ਹ ਰੋਕਥਾਮ, ਰਾਹਤ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਅਤੇ ਨਹਿਰਾਂ ਅਤੇ ਨਾਲਿਆਂ (ਡਰੇਨਾਂ) ਦੀ ਸਫਾਈ ਵਾਸਤੇ ਫਿਨਲੈਂਡ ਤੋਂ ਉੱਨਤ ਕਿਸਮ ਦੀਆਂ ਐਂਫੀਬੀਅਸ ਮਸੀਨਾਂ (ਪਾਣੀ ਵਿੱਚ ਅਤੇ ਧਰਤੀ ‘ਤੇ ਚੱਲਣ ਵਾਲੀਆਂ ਮਸੀਨਾਂ) ਦੀ ਖਰੀਦ ਕੀਤੀ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਇਹ ਮਸੀਨਾਂ ਵਗਦੇ ਪਾਣੀ ਵਿੱਚ ਵੀ ਕੰਮ ਕਰਨ ਅਤੇ ਡੂੰਘਾਈ ਨਾਲ ਸਫ਼ਾਈ ਦੇ ਸਮਰੱਥ ਹਨ, ਜੋ ਇਨ੍ਹਾਂ ਮਸ਼ੀਨਾਂ ਨੂੰ ਰੋਕਥਾਮ ਉਪਾਵਾਂ ਅਤੇ ਐਮਰਜੈਂਸੀ ਕਾਰਵਾਈ ਲਈ ਮਹੱਤਵਪੂਰਨ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁ-ਮੰਤਵੀ ਮਸੀਨਾਂ ਡੂੰਘਾਈ ਨਾਲ ਸਫ਼ਾਈ ਕਰ ਸਕਦੀਆਂ ਹਨ ਜਿਸ ਲਈ ਸੰਭਾਵਿਤ ਅਤੇ ਐਮਰਜੈਂਸੀ ਹਾਲਾਤਾਂ ਵਿੱਚ ਹੜ੍ਹ ਰਾਹਤ ਕਾਰਜਾਂ ਵਾਸਤੇ ਇਨ੍ਹਾਂ ਮਸ਼ੀਨਾਂ ਨੂੰ ਖ਼ਰੀਦਿਆ ਜਾ ਰਿਹਾ ਹੈ।

ਇਸ ਮੌਕੇ ਵਿਧਾਇਕ ਅਜਨਾਲਾ ਸ. ਕੁਲਦੀਪ ਸਿੰਘ ਧਾਲੀਵਾਲ ਨੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਵਿੱਚ ਜਲ ਸਰੋਤ ਵਿਭਾਗ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਨੂੰ ਸਮਾਂ ਰਹਿੰਦੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਅਜਨਾਲਾ ਹਲਕੇ ਦੇ ਕਈ ਪਿੰਡਾਂ ਨੂੰ ਹੜ੍ਹਾਂ ਦੀ ਮਾਰ ਝੱਲਣੀ ਪਈ ਸੀ ਅਤੇ ਮਾਨ ਸਰਕਾਰ ਵੱਲੋਂ ਹੜ੍ਹ ਪੀੜ੍ਹਤਾਂ ਦੀ ਬਾਂਹ ਫੜ੍ਹ ਕੇ ਉਨ੍ਹਾਂ ਦੀ ਹਰ ਤਰ੍ਹਾਂ ਨਾਲ ਮਦਦ ਕੀਤੀ ਸੀ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾਨਸੂਨ ਤੋਂ ਪਹਿਲਾਂ ਸਾਰੇ ਹੜ੍ਹ ਰੋਕੂ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ ਅਤੇ ਰਾਜ ਸਰਕਾਰ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਵਚਨਬੱਧ ਹੈ।

 

Tags: Barinder Kumar Goel , Barinder Kumar Goyal , Kuldeep Singh Dhaliwal , AAP Punjab , Ajnala , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD