Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

6 ਅਧਿਕਾਰੀ ਜ਼ਿਲ੍ਹਾ ਮਾਲ ਅਫ਼ਸਰ, 8 ਤਹਿਸੀਲਦਾਰ ਅਤੇ 9 ਅਧਿਕਾਰੀ ਨਾਇਬ ਤਹਿਸੀਲਦਾਰ ਵਜੋਂ ਪਦਉੱਨਤ

Hardeep Singh Mundian, AAP Punjab, Anurag Verma

Gurpreet Singh

Gurpreet Singh

5 Dariya News

ਚੰਡੀਗੜ੍ਹ , 28 Apr 2026

Last updated on: Apr 28, 2026, 18:09 IST

ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਸੰਖੇਪ ਸਮਾਗਮ ਦੌਰਾਨ ਮਾਲ ਵਿਭਾਗ ਦੇ 23 ਅਧਿਕਾਰੀਆਂ ਨੂੰ ਤਰੱਕੀ ਪੱਤਰ ਸੌਂਪੇ। ਪਦਉੱਨਤ ਹੋਏ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਮਾਲ ਮੰਤਰੀ ਨੇ ਕਿਹਾ ਕਿ ਇਨ੍ਹਾਂ ਤਰੱਕੀਆਂ ਨਾਲ ਸੂਬੇ ਵਿੱਚ ਮਾਲ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਵਿੱਚ ਇਨ੍ਹਾਂ ਅਧਿਕਾਰੀਆਂ ਵੱਲੋਂ ਲੰਮੇ ਸਮੇਂ ਤੋਂ ਪਾਏ ਗਏ ਯੋਗਦਾਨ ਨੂੰ ਮਾਨਤਾ ਮਿਲੀ ਹੈ।

ਦੱਸ ਦੇਈਏ ਕਿ ਛੇ ਅਧਿਕਾਰੀਆਂ ਨੂੰ ਤਹਿਸੀਲਦਾਰ ਤੋਂ ਜ਼ਿਲ੍ਹਾ ਮਾਲ ਅਫ਼ਸਰ, ਅੱਠ ਅਧਿਕਾਰੀਆਂ ਨੂੰ ਨਾਇਬ ਤਹਿਸੀਲਦਾਰ ਤੋਂ ਤਹਿਸੀਲਦਾਰ ਅਤੇ ਨੌਂ ਅਧਿਕਾਰੀਆਂ ਨੂੰ ਕਾਨੂੰਨਗੋ ਤੋਂ ਨਾਇਬ ਤਹਿਸੀਲਦਾਰ ਵਜੋਂ ਪਦਉੱਨਤ ਕੀਤਾ ਗਿਆ ਹੈ। ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਮੁਲਾਜ਼ਮਾਂ ਨੂੰ ਨਿਰਧਾਰਤ ਸਮੇਂ ਅੰਦਰ ਪਦਉੱਨਤ ਕਰਨਾ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਨਿਰਪੱਖ ਅਤੇ ਪਾਰਦਰਸ਼ੀ ਤਰੱਕੀ ਪ੍ਰਕਿਰਿਆ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਦੇ ਨਾਲ-ਨਾਲ ਅਧਿਕਾਰੀਆਂ ਨੂੰ ਬਿਹਤਰ ਜਨਤਕ ਸੇਵਾਵਾਂ ਪ੍ਰਦਾਨ ਕਰਨ ਲਈ ਉਤਸ਼ਾਹਿਤ ਕਰਦੀ ਹੈ। ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਸ੍ਰੀ ਅਨੁਰਾਗ ਵਰਮਾ ਨੇ ਤਰੱਕੀ ਪ੍ਰਾਪਤ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਵਚਨਬੱਧਤਾ ਨਾਲ ਨਿਭਾਉਣ ਲਈ ਪ੍ਰੇਰਿਆ।

 

Tags: Hardeep Singh Mundian , AAP Punjab , Anurag Verma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD