Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਹਰਭਜਨ ਸਿੰਘ ਈ.ਟੀ.ਓ ਵਲੋਂ ਸੁਵਖਤੇ ਰਸਨਹੇੜੀ ਵਿਖੇ ਬੈਚ ਟਾਈਪ ਹੋਟ ਮਿਕਸ ਪਲਾਂਟ ਦਾ ਕੀਤਾ ਦੌਰਾ

ਜੂਨ 2026 ਤੱਕ ਸੂਬੇ ਦੀ 45000 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਕਾਰਜ ਹੋਵੇਗਾ ਮੁਕੰਮਲ: ਹਰਭਜਨ ਸਿੰਘ ਈ. ਟੀ. ਓ.

Harbhajan Singh ETO, AAP Punjab, Rasanheri, Sahibzada Ajit Singh Nagar

Gurpreet Singh

Gurpreet Singh

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 28 Apr 2026

Last updated on: Apr 28, 2026, 18:33 IST

ਲੋਕ ਨਿਰਮਾਣ ਮੰਤਰੀ ਪੰਜਾਬ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਸੁਵਖਤੇ ਲਾਂਡਰਾਂ -ਚੁੰਨੀ ਮਾਰਗ 'ਤੇ ਰਸਨਹੇੜੀ ਵਿਖੇ ਸਥਿਤ ਬੈਚ ਟਾਈਪ ਹੋਟ ਮਿਕਸ ਪਲਾਂਟ ਦਾ ਦੌਰਾ ਕੀਤਾ ਗਿਆ। ਮੰਤਰੀ ਜੀ ਨੇ ਇਸ ਦੌਰੇ ਦੌਰਾਨ ਪਲਾਂਟ ਦੀ ਕਾਰਗੁਜਾਰੀ ਵਧਾਉਣ ਅਤੇ ਗੁਣਵੰਤਾ ਦੇ ਮਿਆਰ ਨੂੰ ਸੁਨਿਸਚਤ ਕਰਨ ਦੇ ਮਕੈਨੀਜਮ ਬਾਰੇ ਪੁਛ ਪੜਤਾਲ ਕੀਤੀ।

ਦੌਰੇ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਵਿਚ 45000 ਕਿਲੋਮੀਟਰ ਸੜਕਾਂ ਦੇ ਨਵੀਨੀਕਰਨ ਦਾ ਹੁਕਮ ਦਿੱਤਾ ਗਿਆ ਹੈ ਜਿਸ ਤਹਿਤ ਪੂਰੇ ਸੂਬੇ ਵਿਚ ਸੜਕਾਂ ਦਾ ਨਵੀਨੀਕਰਨ ਦਾ ਕਾਰਜ ਜੰਗੀ ਪੱਧਰ 'ਤੇ ਚਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮਿਕਸਿੰਗ ਪਲਾਂਟ ਦੀ ਰੋਜ਼ਾਨਾ 800 ਟਨ ਦੇ ਕਰੀਬ ਸਮਰੱਥਾ ਹੈ ਇਹ ਵੀ ਦੱਸਿਆ ਗਿਆ ਕਿ ਇਕ ਕਿਲੋਮੀਟਰ ਪਲਾਨ ਰੋਡ(18 ਫੁੱਟੀ) ਉਤੇ 450 ਟਨ ਪ੍ਰੀਮਿਕਸ ਮਾਲ ਪੈਂਦਾ ਹੈ ਅਤੇ ਇਸ ਸਮੇਂ ਸੂਬੇ ਵਿੱਚ 100 ਦੇ ਕਰੀਬ ਹੋਟ ਮਿਕਸ ਪਲਾਂਟ ਆਪਣੀ ਪੂਰੀ ਸਮਰੱਥਾ ਅਨੁਸਾਰ ਕੰਮ ਕਰ ਰਹੇ ਹਨ।

ਇਸ ਮੌਕੇ ਉਨ੍ਹਾਂ ਰਾਜ ਭਰ ਦੇ ਹੋਟ ਟਾਈਪ ਮਿਕਸ ਪਲਾਂਟ ਦੇ ਪ੍ਰਬੰਧਕਾਂ ਨੂੰ ਬੇਨਤੀ ਕੀਤੀ ਕਿ ਉਹ ਪਲਾਂਟ ਨੂੰ ਸਵੇਰੇ 5 ਵਜੇ ਚਾਲੂ ਕਰ ਲਿਆ ਕਰ ਲੈਣ ਤਾਂ ਜ਼ੋ ਹੋਟ ਮਿਕਸ ਪਲਾਂਟ ਦੀ ਸਮਰੱਥਾ ਹੋਰ ਵਧ ਸਕੇ। ਖਾੜੀ ਮੁਲਕਾਂ ਵਿੱਚ ਜੰਗੀ ਹਲਾਤਾਂ ਦੇ ਮੱਦੇਨਜ਼ਰ ਸੜਕ ਨਿਰਮਾਣ ਲਈ ਜ਼ਰੂਰੀ ਲੁੱਕ ਦੀ ਉਪਲਬੱਧਤਾ ਰਿਫਾਇਨਰੀਆਂ ਨਾਲ ਤਾਲਮੇਲ ਰੱਖ ਕੇ ਸੁਨਿਸ਼ਚਿਤ ਕੀਤੀ ਜਾ ਰਹੀ ਹੈ।

ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਇਸ ਸਮੇਂ ਸੂਬੇ ਵਿੱਚ ਸੜਕਾਂ ਦੇ ਨਿਰਮਾਣ ਦਾ ਕਾਰਜ ਜੰਗੀ ਪੱਧਰ ਤੇ ਚਲ ਰਿਹਾ ਹੈ ਤਾਂ ਜੋ ਮਾਨਸੂਨ ਦੀ ਆਮਦ ਤੋਂ ਪਹਿਲਾਂ 30 ਜੂਨ 2026 ਤੱਕ ਇਹ ਕਾਰਜ ਪੂਰੀ ਤਰ੍ਹਾਂ ਮੁਕੰਮਲ ਹੋ ਸਕੇ। ਕੈਬਨਿਟ ਮੰਤਰੀ ਨੇ ਵਿਭਾਗੀ ਅਧਿਕਾਰੀਆਂ ਨੂੰ ਚੰਗੇ ਮਿਆਰ ਦੇ ਕੰਮ ਕਰਨ ਬਾਰੇ ਵੀ ਸੁਚੇਤ ਕੀਤਾ।  

ਇਸ ਮੌਕੇ ਵਿਭਾਗ ਦੇ ਇੰਜਨੀਅਰ ਸਨ ਚੀਫ਼ ਗਗਨਦੀਪ ਸਿੰਘ ਸਮੇਤ ਚੀਫ਼ ਇੰਜੀਨੀਅਰ, ਐਕਸੀਅਨ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Harbhajan Singh ETO , AAP Punjab , Rasanheri , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD