Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਵਿੰਦਰ ਸਿੰਘ ਖੇੜਾ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ; ਅਨਮੋਲ ਗਗਨ ਮਾਨ 'ਤੇ ਆਪਣੇ ਚਹੇਤੇ ਅਧਿਕਾਰੀਆਂ ਰਾਹੀਂ ਨਾਮਜ਼ਦਗੀਆਂ ਰੱਦ ਕਰਵਾਉਣ ਦੀ ਸਾਜ਼ਿਸ਼ ਦਾ ਲਾਇਆ ਦੋਸ਼

ਖਰੜ ਤੋਂ ਆਪ ਵਿਧਾਇਕ 'ਤੇ ਆਪਣੇ ਨਜ਼ਦੀਕੀ ਐਸ.ਡੀ.ਓ., ਜੇ.ਈ., ਐਕਸੀਅਨ ਨੂੰ ਚੋਣ ਅਧਿਕਾਰੀ ਵਜੋਂ ਨਿਯੁਕਤ ਕਰਵਾਉਣ ਦੀ ਕਰ ਰਹੇ ਹਨ ਕੋਸ਼ਿਸ਼

Ravinder Singh Khera, Shiromani Akali Dal, SAD, Akali Dal

5 Dariya News

5 Dariya News

5 Dariya News

ਖਰੜ , 28 Apr 2026

Last updated on: Apr 29, 2026, 00:21 IST

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਖਰੜ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਨੇ ਮੰਗਲਵਾਰ ਨੂੰ ਦੋਸ਼ ਲਗਾਇਆ ਕਿ ਖਰੜ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਅਨਮੋਲ ਗਗਨ ਮਾਨ ਆਉਣ ਵਾਲੀਆਂ ਨਗਰ ਕੌਂਸਲ (ਐਮ.ਸੀ) ਚੋਣਾਂ ਵਿੱਚ ਆਪਣੇ ਹਮਦਰਦ ਅਧਿਕਾਰੀਆਂ ਨੂੰ ਰਿਟਰਨਿੰਗ ਅਫਸਰ ਬਣਾ ਕੇ ਚੋਣ ਪ੍ਰਕਿਰਿਆ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਵਿਰੋਧੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ।

ਪੰਜਾਬ ਰਾਜ ਚੋਣ ਕਮਿਸ਼ਨ ਨੂੰ ਲਿਖੇ ਪੱਤਰ ਵਿੱਚ ਖੇੜਾ ਨੇ ਮੰਗ ਕੀਤੀ ਕਿ ਖਰੜ-ਕੁਰਾਲੀ-ਨਯਾ ਗਰਾਓ ਨਗਰ ਕੌਂਸਲ ਚੋਣਾਂ ਲਈ ਸਿਰਫ਼ ਆਈ.ਏ.ਐਸ/ਪੀ.ਸੀ.ਐਸ ਅਧਿਕਾਰੀਆਂ ਨੂੰ ਹੀ ਰਿਟਰਨਿੰਗ ਅਫਸਰ ਅਤੇ ਸਹਾਇਕ ਰਿਟਰਨਿੰਗ ਅਫਸਰ ਨਿਯੁਕਤ ਕੀਤਾ ਜਾਵੇ ਤਾਂ ਜੋ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਇਆ ਜਾ ਸਕੇ।ਖੇੜਾ ਨੇ ਦੋਸ਼ ਲਗਾਇਆ ਕਿ ਵਿਧਾਇਕ ਅਨਮੋਲ ਗਗਨ ਮਾਨ ਐਸ.ਡੀਓ, ਜੇ.ਈ, ਐਕਸਈਐਨ ਅਤੇ ਹੋਰ ਵਿਭਾਗੀ ਅਧਿਕਾਰੀਆਂ, ਜਿਨ੍ਹਾਂ ਨੂੰ ਉਹ ਆਪਣੇ ਨੇੜਲੇ ਸਾਥੀ ਦੱਸਦੇ ਹਨ, ਨੂੰ ਚੋਣ ਅਧਿਕਾਰੀ ਵਜੋਂ ਨਿਯੁਕਤ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਹਨ । 

ਇਨ੍ਹਾਂ ਅਧਿਕਾਰੀਆਂ ਨੂੰ ਸਪਸ਼ਟ ਹੁਕਮ ਦਿੱਤੇ ਗਏ ਹਨ ਕਿ ਵਿਰੋਧੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਥੋੜ੍ਹੀਆਂ-ਬਹੁਤੀਆਂ ਵਜ੍ਹਾਂ ਦੇ ਆਧਾਰ ’ਤੇ ਰੱਦ ਕੀਤੇ ਜਾਣ। ਇਹ ਚੋਣ ਪ੍ਰਕਿਰਿਆ ਨਾਲ ਖੇਡ ਕਰਨ ਅਤੇ ਖਰੜ ਦੇ ਲੋਕਾਂ ਨੂੰ ਉਨ੍ਹਾਂ ਦੇ ਲੋਕਤਾਂਤਰਿਕ ਅਧਿਕਾਰ ਤੋਂ ਵਾਂਝਾ ਕਰਨ ਦੀ ਸੋਚੀ-ਸਮਝੀ ਸਾਜ਼ਿਸ਼ ਹੈ, ਖੇੜਾ ਨੇ ਆਪਣੇ ਪੱਤਰ ਵਿੱਚ ਕਿਹਾ।ਸਾਨੂੰ ਇਨ੍ਹਾਂ ਅਧਿਕਾਰੀਆਂ ’ਤੇ ਕੋਈ ਭਰੋਸਾ ਨਹੀਂ ਹੈ। 

ਅਨਮੋਲ ਗਗਨ ਮਾਨ ਦਾ ਸਥਾਨਕ ਚੋਣਾਂ ’ਚ ਆਪਣੇ ਅਹੁਦੇ ਦਾ ਗਲਤ ਇਸਤੇਮਾਲ ਕਰਨ ਦਾ ਇਤਿਹਾਸ ਰਿਹਾ ਹੈ, ਖੇੜਾ ਨੇ ਦੋਸ਼ ਲਗਾਇਆ ਅਤੇ ਕਿਹਾ ਕਿ ਰਾਜ ਚੋਣ ਕਮਿਸ਼ਨ ਨੂੰ ਤੁਰੰਤ ਦਖਲ ਦੇ ਕੇ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਕੋਈ ਵੀ ਰਾਜਨੀਤਿਕ ਤੌਰ ’ਤੇ ਪ੍ਰਭਾਵਿਤ ਅਧਿਕਾਰੀ ਇਸ ਚੋਣ ਦੀ ਦੇਖਭਾਲ ਨਾ ਕਰੇ ।ਖੇੜਾ ਨੇ ਇਹ ਵੀ ਮੰਗ ਕੀਤੀ ਕਿ ਪੂਰੀ ਚੋਣ ਪ੍ਰਕਿਰਿਆ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਲੈ ਕੇ ਵੋਟਾਂ ਦੀ ਗਿਣਤੀ ਤੱਕ ਦੀ ਵੀਡੀਓਗ੍ਰਾਫੀ ਕਰਵਾਈ ਜਾਵੇ ਅਤੇ ਨਾਮਜ਼ਦਗੀ ਦਾਖਲ ਕਰਨ ਵਾਲੀ ਥਾਂ ’ਤੇ ਉਮੀਦਵਾਰ ਤੋਂ ਇਲਾਵਾ ਕਿਸੇ ਹੋਰ ਵਿਅਕਤੀ ਨੂੰ ਦਾਖਲਾ ਨਾ ਦਿੱਤਾ ਜਾਵੇ । ਪੱਤਰ ਸੌਂਪਣ ਸਮੇਂ ਖੇੜਾ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਦੀਪ ਸਿੰਘ ਖਿਜਰਾਬਾਦ (ਮੈਂਬਰ ਪੀ.ਏ.ਸੀ), ਬਲਬੀਰ ਸਿੰਘ ਢਕੋਰਾਂ, ਜਸਪਾਲ ਸਿੰਘ ਅਤੇ ਯੂਥ ਆਗੂ ਅਰਵਿੰਦਰ ਸਿੰਘ ਕਲੇਵਾਲ ਵੀ ਮੌਜੂਦ ਸਨ।

 

Tags: Ravinder Singh Khera , Shiromani Akali Dal , SAD , Akali Dal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD