Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜੇ ਦਲ ਬਦਲਣਾ ਗੱਦਾਰੀ ਹੈ ਤਾਂ ਭਗਵੰਤ ਮਾਨ ਅਤੇ ਉਹਨਾਂ ਦੇ ਕਈ ਕੈਬਿਨੇਟ ਮੰਤਰੀ ਵੀ ਗੱਦਾਰ : ਅਸ਼ਵਨੀ ਸ਼ਰਮਾਦਾ ਤੀਖਾ ਹਮਲਾ

ਹਰ ਮੁੱਦੇ ‘ਤੇ ਬੋਲਣ ਵਾਲੇ ਭਗਵੰਤ ਮਾਨ, ਰਾਜ ਸਭਾ ਸੰਸਦਾਂ ਦੇ ਲਗਾਏ ਦੋਸ਼ਾਂ ‘ਤੇ ਚੁੱਪ ਕਿਉਂ? : ਅਸ਼ਵਨੀ ਸ਼ਰਮਾ

Ashwani Sharma, BJP Punjab, Vineet Joshi

Web Admin

Web Admin

5 Dariya News

ਚੰਡੀਗੜ੍ਹ , 28 Apr 2026

Last updated on: Apr 29, 2026, 09:23 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਰ ਮੁੱਦੇ ‘ਤੇ ਬਿਆਨ ਦੇ ਰਹੇ ਹਨ, ਪਰ ਰਾਘਵ ਚੱਢਾ ਅਤੇ ਹੋਰ ਨੇਤਾਵਾਂ ਵੱਲੋਂ ਆਮ ਆਦਮੀ ਪਾਰਟੀ ਨੂੰ ਸਿਧਾਂਤਾਂ ਨਾਲ ਸਮਝੌਤਾ ਕਰਨ ਵਾਲੀ ਅਤੇ ਭ੍ਰਿਸ਼ਟ ਦੱਸੇ ਜਾਣ ‘ਤੇ ਉਹਨਾਂ ਨੇ ਚੁੱਪੀ ਸਾਧ ਰੱਖੀ ਹੈ। ਇਹ ਕਹਿਣਾ ਹੈ ਭਾਰਤੀ ਜਨਤਾ ਪਾਰਟੀ ਦੇ ਵਰਕਿੰਗ ਸੂਬਾ ਪ੍ਰਧਾਨ  ਅਸ਼ਵਨੀ ਸ਼ਰਮਾ ਦਾ, ਜੋ ਅੱਜ ਸੁਆਬ ਸਕੱਤਰ ਸੰਜੀਵ ਖੰਨਾ, ਕਨਵਰਵੀਰ ਸਿੰਘ ਟੋਹਰਾ ਅਤੇ ਸਟੇਟ ਮੀਡੀਆ ਹੈੱਡ ਵਿਨੀਤ ਜੋਸ਼ੀ ਨਾਲ ਇਕ ਪੱਤਰਕਾਰ ਵਾਰਤਾ ਨੂੰ ਸੰਬੋਧਨ ਕਰ ਰਹੇ ਸਨ।

ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਨੇ ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਸੰਸਦਾਂ ਨੂੰ “ਗੱਦਾਰ” ਕਹਿਣ ‘ਤੇ ਵੀ ਪਲਟਵਾਰ ਕੀਤਾ। ਸ਼ਰਮਾ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਗੱਦਾਰ ਕਿਹਾ ਜਾ ਰਿਹਾ ਹੈ, ਉਹ ਆਪਣੇ ਮਿਹਨਤ ਅਤੇ ਪ੍ਰਾਪਤੀਆਂ ਕਰਕੇ ਜਾਣੇ ਜਾਂਦੇ ਹਨ ਅਤੇ ਉਨ੍ਹਾਂ ਨੇ ਪੰਜਾਬ ਅਤੇ ਪੰਜਾਬੀਆਂ ਦਾ ਨਾਮ ਵਿਸ਼ਵ ਪੱਧਰ ‘ਤੇ ਉੱਚਾ ਕੀਤਾ ਹੈ। ਇਸ ਸੰਦਰਭ ਵਿੱਚ ਉਨ੍ਹਾਂ ਨੇ ਰਾਜਿੰਦਰ ਗੁਪਤਾ, ਅਸ਼ੋਕ ਕੁਮਾਰ ਮਿੱਤਲ, ਹਰਭਜਨ ਸਿੰਘ ਅਤੇ ਵਿਕਰਮਜੀਤ ਸਿੰਘ ਸਾਹਨੀ ਵਰਗੇ ਪ੍ਰਮੁੱਖ ਨਾਮਾਂ ਦਾ ਜ਼ਿਕਰ ਕੀਤਾ ਅਤੇ ਉਨ੍ਹਾਂ ਦੇ ਉਦਯੋਗਿਕ, ਸ਼ਿਕਸ਼ਣਕ, ਖੇਡ ਅਤੇ ਸਮਾਜਿਕ ਯੋਗਦਾਨ ਨੂੰ ਉਜਾਗਰ ਕੀਤਾ।

ਸ਼ਰਮਾ ਨੇ ਅੱਗੇ ਕਿਹਾ ਕਿ ਜੇਕਰ ਪਾਰਟੀ ਬਦਲਣਾ “ਗੱਦਾਰੀ” ਹੈ, ਤਾਂ ਪਾਰਟੀਆਂ ਬਦਲਣ ਵਾਲੇ ਭਗਵੰਤ ਮਾਨ ਖੁਦ ਗੱਦਾਰ ਹਨ। ਉਨ੍ਹਾਂ ਦੀ ਕੈਬਿਨੇਟ ਵਿੱਚ ਦੂਜੀਆਂ ਪਾਰਟੀਆਂ ਤੋਂ ਆਏ ਗੁਰਮੀਤ ਸਿੰਘ ਖੁੱਡੀਆਂ, ਅਮਨ ਅਰੋੜਾ, ਬਰਿੰਦਰ ਕੁਮਾਰ ਗੋਇਲ, ਕੁਲਦੀਪ ਸਿੰਘ ਧਾਲੀਵਾਲ, ਤਰੁਣਪ੍ਰੀਤ ਸਿੰਘ ਸੌਂਧ, ਹਰਦੀਪ ਸਿੰਘ ਮੁੰਡੀਆਂ, ਲਾਲ ਚੰਦ ਕਟਾਰੂਚੱਕ ਆਦਿ ਵੀ ਗੱਦਾਰ ਹਨ। ਇਸ ਤੋਂ ਇਲਾਵਾ, ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਦੂਜੀਆਂ ਪਾਰਟੀਆਂ ਤੋਂ ਆ ਕੇ ਵਿਧਾਨ ਸਭਾ ਉਪਚੋਣ ਲੜਨ ਵਾਲੇ ਹਰਦੀਪ ਸਿੰਘ ਡਿੰਪੀ ਢਿੱਲੋਂ, ਹਰਮੀਤ ਸਿੰਘ ਸੰਧੂ, ਇਸ਼ਾਂਕ ਕੁਮਾਰ ਅਤੇ ਮੋਹਿੰਦਰ ਭਗਤ ਵੀ ਗੱਦਾਰ ਹਨ। 

ਆਮ ਆਦਮੀ ਪਾਰਟੀ ਦੇ ਕਈ ਸੰਸਥਾਪਕ ਅਤੇ ਸੀਨੀਅਰ ਨੇਤਾ ਜਿਵੇਂ ਯੋਗੇਂਦਰ ਯਾਦਵ, ਪ੍ਰਸ਼ਾਂਤ ਭੂਸ਼ਣ, ਕੁਮਾਰ ਵਿਸ਼ਵਾਸ, ਅਲਕਾ ਲਾਂਬਾ ਆਦਿ ਨੇ ਪਾਰਟੀ ਛੱਡਦੇ ਸਮੇਂ ਅਰਵਿੰਦ ਕੇਜਰੀਵਾਲ ਦੀ ਅਗਵਾਈ, ਪਾਰਟੀ ਦੀਆਂ ਨੀਤੀਆਂ ਅਤੇ ਭਰੋਸੇਯੋਗਤਾ ‘ਤੇ ਗੰਭੀਰ ਸਵਾਲ ਖੜੇ ਕੀਤੇ ਸਨ, ਜੋ ਹੀ ਅੱਜ ਰਾਜ ਸਭਾ ਸੰਸਦਾਂ ਵੱਲੋਂ ਦੁਹਰਾਏ ਜਾ ਰਹੇ ਹਨ, ਪਰ ਉਨ੍ਹਾਂ ਦਾ ਕੋਈ ਜਵਾਬ ਨਹੀਂ ਦਿੱਤਾ ਗਿਆ। ਅੰਤ ਵਿੱਚ, ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਆਪਣੇ ਉੱਪਰ ਲੱਗੇ ਦੋਸ਼ਾਂ ਦਾ ਜਵਾਬ ਦੇਣਾ ਚਾਹੀਦਾ ਹੈ ਅਤੇ ਪੰਜਾਬ ਦੀ ਜਨਤਾ ਸਾਹਮਣੇ ਆਪਣੀ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ।

 

Tags: Ashwani Sharma , BJP Punjab , Vineet Joshi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD